Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਦੀਪਸ਼ਿਖਾ ਸ਼ਰਮਾ ਅਤੇ ਭੁਪਿੰਦਰ ਸਿੰਘ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ

‎ਹੜ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

‎ ‎ਫਿਰੋਜ਼ਪੁਰ , 07 Sep 2025

Last updated on: Sep 08, 2025, 15:56 IST

ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ। ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ ਪੱਧਰ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜਾ ਲਿਆ।

‎ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਲੋਕਾਂ ਦਾ ਹਾਲ ਚਾਲ ਜਾਣਨ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ। ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲੱਗੇ ਹੋਏ ਹਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਪਸ਼ੂਆਂ ਦੀ ਦੇਖਭਾਲ ਲਈ ਕੈਂਪ ਲਗਾਏ ਹੋਏ ਹਨ।

ਵੱਖ-ਵੱਖ ਟੀਮਾਂ ਰਾਹੀ ਲੋਕਾਂ ਤੱਕ ਰਾਸ਼ਨ ਪਾਣੀ ਦੀ ਸਮਗਰੀ ਪਹੁੰਚਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬਾਰੇ ਕੇ ਸਕੂਲ ਵਿਖੇ ਬਣੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਹਨਾਂ ਠਹਿਰੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਪਿੰਡਾਂ ਵਿੱਚ ਪਾਣੀ ਹੋਰ ਘੱਟ ਨਹੀਂ ਜਾਂਦਾ ਉਦੋਂ ਤੱਕ ਉਹ ਰਾਹਤ ਕੈਂਪਾਂ ਵਿੱਚ ਹੀ ਠਹਿਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਨਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਰਾਹਤ ਕੇਂਦਰਾਂ ਵਿੱਚ ਖਾਣ ਪੀਣ ਤੋਂ ਇਲਾਵਾ ਹੋਰ ਸਾਰੀ ਜਰੂਰੀ ਵਸਤੂਆਂ ਦਾ ਇੰਤਜ਼ਾਮ ਕੀਤਾ ਹੋਇਆ ਹੈ।

ਉਹਨਾਂ ਦੱਸਿਆ ਕਿ ਲਗਾਤਾਰ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਬਣਨਾ ਤੇ ਮਜਬੂਤੀ ਦਾ ਕੰਮ ਵੀ ਕੀਤਾ ਗਿਆ ਹੈ।‎ ਇਸ ਮੌਕੇ ਐਸ.ਐਸ.ਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਐਨਡੀਆਰਐਫ ਆਰਮੀ ਵਾਲਿਆਂ  ਦੇ ਸਹਿਯੋਗ ਨਾਲ ਪਾਣੀ ਚ ਫਸੇ ਵਿਅਕਤੀਆਂ ਨੂੰ  ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪਹੁੰਚਾਇਆ ਗਿਆ ਹੈ।

ਇੰਨਾ ਟੀਮਾਂ ਵੱਲੋਂ ਘਰ ਘਰ ਜਾ ਕੇ ਰਾਸ਼ਨ ਪਾਣੀ ਆਦਿ ਵੀ ਲਗਾਤਾਰ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਪੂਰੀ ਸਥਿਤੀ ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD