Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ

ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 08 Sep 2025

Last updated on: Sep 08, 2025, 17:15 IST

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ "ਡੂੰਘੀ ਨੀਂਦ" ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। 

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆ ਰਹੇ ਹਨ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ,  “ਮੈਂ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦਾ ਹਾਂ, ਜੋ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਆ ਰਹੇ ਹਨ ਪਰ ਮੈਂ ਨਾਲ ਹੀ ਉਨ੍ਹਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਕਿ ਉਹ ਇਸ ਗੰਭੀਰ ਸੰਕਟ ਨੂੰ ਸਿਰਫ਼ ਫੋਟੋਗ੍ਰਾਫ਼ੀ ਲਈ ਹੜ੍ਹ ਸੈਰ-ਸਪਾਟੇ ਤੱਕ ਸੀਮਤ ਨਾ ਰੱਖਦਿਆਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਲੈ ਕੇ ਆਉਣ। 

ਜੇਕਰ ਪ੍ਰਧਾਨ ਮੰਤਰੀ ਪੰਜਾਬ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦੇ ਹਨ ਅਤੇ ਉਹ ਸੱਚਮੁੱਚ ਪੰਜਾਬ ਦੀ ਪਰਵਾਹ ਕਰਦੇ ਹਨ ਤਾਂ ਉਹ ਸੂਬੇ ਲਈ ਘੱਟੋ-ਘੱਟ 20,000 ਕਰੋੜ ਰੁਪਏ ਦਾ ਪੈਕੇਜ ਲੈ ਕੇ ਆਉਣ।” ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ 60,000 ਕਰੋੜ ਰੁਪਏ ਦੇ ਰੋਕੇ ਗਏ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ, ਜਿਸ ਵਿੱਚ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਕਾਰਨ 50,000 ਕਰੋੜ ਰੁਪਏ ਦੇ ਮਾਲੀਆ ਦਾ ਨੁਕਸਾਨ ਅਤੇ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਦੇ ਬਕਾਇਆ 8,000 ਕਰੋੜ ਰੁਪਏ ਸ਼ਾਮਲ ਹਨ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਬਕਾਇਆ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ। ਉਨ੍ਹਾਂ ਨੇ ਹੜ੍ਹ ਮੁਆਵਜ਼ੇ ਵਿੱਚ ਵਾਧੇ ਦੀ ਮੰਗ ਵੀ ਕੀਤੀ ਕਿਉਂਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 4.50 ਲੱਖ ਏਕੜ ਤੋਂ ਵੱਧ ਖੇਤੀ ਵਾਲਾ ਰਕਬਾ ਪਾਣੀ ‘ਚ ਡੁੱਬ ਗਿਆ ਹੈ ਅਤੇ 3 ਲੱਖ ਤੋਂ ਵੱਧ ਪਸ਼ੂਧਨ ਪ੍ਰਭਾਵਿਤ ਹੋਣ ਦੇ ਨਾਲ-ਨਾਲ ਸੈਂਕੜੇ ਘਰ ਨੁਕਸਾਨੇ ਗਏ ਹਨ।

ਉਨ੍ਹਾਂ ਨੇ ਭਾਰਤ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀ ਹੜ੍ਹ ਪ੍ਰਭਾਵਿਤ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਲੋੜ 'ਤੇ ਜ਼ੋਰ ਦਿੱਤਾ। ਕੇਂਦਰ ਸਰਕਾਰ 'ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਸ੍ਰੀ ਅਰੋੜਾ ਨੇ ਇਸ ਸੰਕਟ ਦੌਰਾਨ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪੀ 'ਤੇ ਸਵਾਲ ਉਠਾਉਂਦਿਆਂ ਸੁਝਾਅ ਦਿੱਤਾ ਕਿ ਅਜਿਹੇ ਹਾਲਾਤਾਂ ਵਿੱਚ ਇਨ੍ਹਾਂ ਆਗੂਆਂ ਨੂੰ ਫੋਟੋਆਂ ਖਿਚਵਾਉਣ ਦੇ ਮੌਕੇ ਤਲਾਸ਼ਣ ਦੀ ਥਾਂ ਸੂਬੇ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਹਾਸਲ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸੂਬੇ ‘ਚ ਬਣੇ ਗੰਭੀਰ ਹਾਲਾਤਾਂ ‘ਚ ਸੁਧਾਰ ਲਈ ਵਿਖਾਵੇ ਦੀ ਰਾਜਨੀਤੀ ਨਹੀਂ, ਸਗੋਂ ਠੋਸ ਕਾਰਵਾਈ ਕਰਨ ਦੀ ਲੋੜ ਹੈ। ਸ੍ਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਕੁਦਰਤੀ ਕਹਿਰ ਕਰਕੇ ਬਣੇ ਹਾਲਾਤਾਂ ‘ਚੋਂ ਸੂਬੇ ਨੂੰ ਉਭਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। 

ਸੂਬੇ ਦੀਆਂ ਚੁਣੌਤੀਆਂ ਦੇ ਹੱਲ ਲਈ ਲੋੜੀਂਦੀ ਰਾਹਤ ਅਤੇ ਸਹਾਇਤਾ ਦੀ ਲੋੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਹੱਕਾਂ ਲਈ ਹਰੇਕ ਪਲੇਟਫ਼ਾਰਮ ਉਤੇ ਆਵਾਜ਼ ਉਠਾਵੇਗੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD