Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੌਪਦੀ ਮੁਰਮੂ ਨੇ ਈਈਪੀਸੀ ਇੰਡੀਆ ਦੇ ਪਲੈਟੀਨਮ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ

ਦੇਸ਼ ਨੂੰ ਇੱਕ ਮੋਹਰੀ ਇਨੋਵੇਸ਼ਨ ਅਰਥਵਿਵਸਥਾ ਬਣਾਉਣ ਦਾ ਸੰਕਲਪ ਲਵੋ : ਦ੍ਰੌਪਦੀ ਮੁਰਮੂ ਨੇ ਈਈਪੀਸੀ ਹਿਤਧਾਰਕਾਂ ਨੂੰ ਕਿਹਾ

Droupadi Murmu, President of India, President, Indian President, Rashtrapati, Piyush Goyal, Jitin Prasada, Engineering Export Promotion Council, EEPC, 56th EEPC India National Awards

Web Admin

Web Admin

5 Dariya News

ਨਵੀਂ ਦਿੱਲੀ , 08 Sep 2025

Last updated on: Sep 08, 2025, 18:13 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਅੱਜ (8 ਸਤੰਬਰ, 2025) ਨਵੀਂ ਦਿੱਲੀ ਵਿੱਚ ਇੰਜੀਨੀਅਰਿੰਗ ਐਕਸਪੋਰਟ ਪ੍ਰਮੋਸ਼ਨ ਕੌਂਸਲ (ਈਈਪੀਸੀ) ਭਾਰਤ ਦੇ ਪਲੈਟੀਨਮ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਏ। ਰਾਸ਼ਟਰਪਤੀ ਨੇ ਇਸ ਮੌਕੇ ‘ਤੇ ਕਿਹਾ ਕਿ ਪ੍ਰਾਚੀਨ ਕਾਲ ਵਿੱਚ ਭਾਰਤ ਨੇ ਅਧਿਆਤਮ ਅਤੇ ਵਪਾਰ ਦੋਵਾਂ ਵਿੱਚ ਵਿਸ਼ਵ ਦੀ ਅਗਵਾਈ ਕੀਤੀ ਸੀ। 

ਭਾਰਤ ਨੂੰ ਇੱਕ ਵਾਰ ਫਿਰ ਗਿਆਨ ਅਤੇ ਵਪਾਰ ਦਾ ਮੋਹਰੀ ਕੇਂਦਰ ਬਣਾਉਣਾ ਸਾਰੇ ਨਾਗਰਿਕਾਂ ਦਾ ਸੰਕਲਪ ਹੋਣਾ ਚਾਹੀਦਾ ਹੈ। ਆਰਥਿਕ ਖੇਤਰ ਵਿੱਚ ਇੱਕ ਮਹੱਤਵਪੂਰਨ ਹਿਤਧਾਰਕ ਹੋਣ ਦੇ ਨਾਤੇ ਈਈਪੀਸੀ ਨੂੰ ਇਹ ਸੰਕਲਪ ਦ੍ਰਿੜ੍ਹਤਾਪੂਰਵਕ ਲੈਣਾ ਚਾਹੀਦਾ ਹੈ। ਰਾਸ਼ਟਰਪਤੀ ਨੇ ਇਸ ਗੱਲ ‘ਤੇ ਖੁਸ਼ੀ ਜਤਾਈ ਕਿ ਪਿਛਲੇ 10 ਵਰ੍ਹਿਆਂ ਵਿੱਚ ਭਾਰਤ ਦਾ ਇੰਜੀਨੀਅਰਿੰਗ ਨਿਰਯਾਤ 70 ਅਰਬ ਡਾਲਰ ਤੋਂ ਵਧ ਕੇ 115 ਅਰਬ ਡਾਲਰ ਤੋਂ ਵੀ ਵੱਧ ਹੋ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਨਿਰਯਾਤ ਵਿੱਚ ਇਹ  ਵਾਧਾ ਤਦ ਹੋਰ ਵੀ ਪ੍ਰਭਾਵਸ਼ਾਲੀ ਲਗਦਾ ਹੈ, ਜਦੋਂ ਅਸੀਂ ਇਹ ਦੇਖਦੇ ਹਾਂ ਕਿ ਪਿਛਲੇ ਦਹਾਕੇ ਦੌਰਾਨ ਅੰਤਰਰਾਸ਼ਟਰੀ ਵਪਾਰ ਦੇ ਖੇਤਰ ਵਿੱਚ ਕਈ ਚੁਣੌਤੀਆਂ ਰਹੀਆਂ ਹਨ। ਉਨ੍ਹਾਂ ਨੇ ਇਸ ਉਪਲਬਧੀ ਵਿੱਚ ਯੋਗਦਾਨ ਲਈ ਈਈਪੀਸੀ ਦੀ ਸ਼ਲਾਘਾ ਕੀਤੀ।

ਰਾਸ਼ਟਰਪਤੀ ਨੇ ਕਿਹਾ ਕਿ ਈਈਪੀਸੀ ਅੰਤਰਰਾਸ਼ਟਰੀ ਬਜ਼ਾਰ ਅਤੇ ਭਾਰਤੀ ਉਤਪਾਦਕਤਾਂ ਦਰਮਿਆਨ ਇੱਕ ਪੁਲ  ਦਾ ਕੰਮ ਕਰਦਾ ਹੈ। ਉਨ੍ਹਾਂ ਨੇ ਈਈਪੀਸੀ ਤੋਂ ਗਲੋਬਲ ਵੈਲਿਓ ਚੇਨ ਵਿੱਚ ਭਾਰਤ ਅਤੇ ਭਾਰਤੀ ਉੱਦਮੀਆਂ ਦੀ ਭੂਮਿਕਾ ਦਾ ਨਿਰੰਤਰ ਵਿਸਤਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਵਪਾਰ ਵਿਵਸਥਾ ਅਤੇ ਅੰਤਰਰਾਸ਼ਟਰੀ ਆਰਥਿਕ ਵਿਵਸਥਾ ਵਿੱਚ ਹੋ ਰਹੇ ਬਦਲਾਵਾਂ ਦੇ ਕਾਰਨ ਇਸ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਗਲੋਬਲ ਵਪਾਰ ਦੀਆਂ ਚੁਣੌਤੀਆਂ ਨੂੰ ਹਮੇਸ਼ਾ ਦੇਸ਼ ਵਿੱਚ ਉਪਲਬਧ ਅਸਾਧਾਰਣ ਸਮਰੱਥਾਵਾਂ ਦਾ ਉਪਯੋਗ ਕਰਕੇ ਮੌਕਿਆਂ ਵਿੱਚ ਬਦਲਣ ਦੀ ਜ਼ਰੂਰਤ ਹੈ। ਪਿਛਲ਼ੇ ਸੱਤ ਦਹਾਕਿਆਂ ਵਿੱਚ ਭਾਰਤ ਦੇ ਇੰਜੀਨੀਅਰਿੰਗ ਨਿਰਯਾਤ ਵਿੱਚ ਜ਼ਿਕਰਯੋਗ ਤਬਦੀਲੀ ਆਈ ਹੈ। 

ਈਈਪੀਸੀ ਨੂੰ ਤਬਦੀਲੀ ਦੀ ਇਸ ਪ੍ਰਕਿਰਿਆ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ‘ਰਾਸ਼ਟਰ ਪ੍ਰਥਮ’ ਦੀ ਭਾਵਨਾ ਦੇ ਨਾਲ ਭਾਰਤ ਦੀ ਅਰਥਵਿਵਸਥਾ ਨੂੰ ਨਿਰੰਤਰ ਮਜ਼ਬੂਤ ਬਣਾਉਣ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਘੱਟ ਲਾਗਤ ‘ਤੇ ਉੱਚ-ਗੁਣਵੱਤਾ ਵਾਲੀ ਇੰਜੀਨੀਅਰਿੰਗ ਸੇਵਾਵਾਂ ਅਤੇ ਉਤਪਾਦ ਭਾਰਤ ਦੀ ਇੱਕ ਵੱਡੀ  ਤਾਕਤ ਹੈ। 

ਦੁਨੀਆ ਦੀ ਸਭ ਤੋਂ ਵੱਡੀਆਂ ਕੰਪਨੀਆਂ ਦੇ ਗਲੋਬਲ ਸਮਰੱਥਾ ਕੇਂਦਰ ਭਾਰਤ ਵਿੱਚ ਹਨ। ਈਈਪੀਸੀ ਜਿਹੇ ਹਿਤਧਾਰਕਾਂ ਨੂੰ ਉੱਚਿਤ ਪ੍ਰੋਤਸਾਹਨ ਅਤੇ ਇੱਕ ਈਕੋਸਿਸਟਮ ਪ੍ਰਦਾਨ ਕਰਕੇ ਭਾਰਤ ਨੂੰ ਇੱਕ ਗਲੋਬਲ ਇਨੋਵੇਸ਼ਨ ਸੈਂਟਰ ਬਣਾਉਣ ਦੇ ਵਿਚਾਰ ਦੇ ਨਾਲ ਅੱਗੇ ਵਧਣਾ ਚਾਹੀਦਾ ਹੈ। ਗਲੋਬਲ ਅਰਥਵਿਵਸਥਾ ਅਤੇ ਵਪਾਰ ਦੇ ਮਾਹਿਰ ਇਨੋਵੇਸ਼ਨ ਅਰਥਵਿਵਸਥਾਵਾਂ ਅਤੇ ਕੈਚ-ਅੱਪ ਅਰਥਵਿਵਸਥਾਵਾਂ ‘ਤੇ ਚਰਚਾ ਕਰਦੇ ਹਨ। 

ਇਨੋਵੇਸ਼ਨ ਅਰਥਵਿਵਸਥਾਵਾਂ ਦੁਨੀਆ ਦੀ ਸਭ ਤੋਂ ਪ੍ਰਤੀਯੋਗੀ ਅਤੇ ਸਮ੍ਰਿੱਧ ਅਰਥਵਿਵਸਥਾਵਾਂ ਹਨ। ਉਨ੍ਹਾਂ ਨੇ ਈਈਪੀਸੀ ਦੇ ਸਾਰੇ ਹਿਤਧਾਰਕਾਂ ਨੂੰ ਤਾਕੀਦ ਕੀਤੀ ਕਿ ਉਹ ਸਾਡੇ ਦੇਸ਼ ਵਿੱਚ ਉਪਲਬਧ ਪ੍ਰਤਿਭਾ ਅਤੇ ਊਰਜਾ ਲਈ ਇੱਕ ਸਮਰੱਥ ਈਕੋ-ਸਿਸਟਮ ਪ੍ਰਦਾਨ ਕਰਕੇ ਭਾਰਤ ਨੂੰ ਇੱਕ ਮੋਹਰੀ ਇਨੋਵੇਸ਼ਨ ਅਰਥਵਿਵਸਥਾ ਬਣਾਉਣ ਦਾ ਸੰਕਲਪ ਲੈਣ।

 

Tags: Droupadi Murmu , President of India , President , Indian President , Rashtrapati , Piyush Goyal , Jitin Prasada , Engineering Export Promotion Council , EEPC , 56th EEPC India National Awards

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD