Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ

ਕਿਹਾ ਕਿ ਪਾਰਟੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ ਵੰਡੇਗੀ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 08 Sep 2025

Last updated on: Sep 08, 2025, 19:22 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਹਨਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਹਨਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।

ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪਾਰਟੀ ਪਿੰਡਾਂ ਵਿਚ 500 ਟਰੱਕ ਮੱਕੀ ਦਾ ਆਚਾਰ ਵੰਡੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ 500 ਟਰੱਕ ਹਰਾ ਚਾਰਾ ਵੀ ਪਸ਼ੂਆਂ ਵਾਸਤੇ ਵੰਡਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਨੇ 500 ਫੋਗਿੰਗ ਮਸ਼ੀਨਾਂ ਖਰੀਦ ਲਈਆਂ ਹਨ ਜੋ ਹੜ੍ਹ ਮਾਰੇ ਇਲਾਕਿਆਂ ਵਿਚ ਵਰਤੀਆਂ ਜਾਣਗੀਆਂ ਅਤੇ ਪਾਰਟੀ ਆਪਣੇ ਵਾਲੰਟੀਅਰਜ਼ ਦੀ ਡਿਊਟੀ ਇਸ ਵਾਸਤੇ ਲਗਾਵੇਗੀ ਤਾਂ ਜੋ ਮਲੇਰੀਆ ਤੇ ਹੋਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਿਰਫ ਰਾਹਤ ਸਮੱਗਰੀ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਮਦਦ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਹੜ੍ਹ ਮਾਰੇ ਇਲਾਕਿਆਂ ਵਾਸਤੇ 30 ਹਜ਼ਾਰ ਕੁਇੰਟਲ ਕਣਕ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ। 

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਮੈਡੀਕਲ ਕੈਂਪਾਂ ਵਾਸਤੇ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਸੰਭਾਲ ਵਾਸਤੇ 25 ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਵਾਲੰਟੀਅਰ ਕਿਸਾਨਾਂ ਦੀ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਵੀ ਮਦਦ ਕਰਨਗੇ।

ਕੇਂਦਰ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੋਕਾਂ ਦੀ ਮਦਦ ਵਾਸਤੇ ਯਤਨ ਤੇਜ਼ ਕਰਨ ਦੀ ਲੋੜ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਲਿਆਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਰਜ਼ਾ ਵਾਪਸੀ ’ਤੇ ਛੇ ਮਹੀਨੇ ਲਈ ਰੋਕ ਕਿਸੇ ਕੰਮ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਾਸਤੇ ਦੋ ਤੋਂ ਤਿੰਨ ਸਾਲ ਲੱਗ ਜਾਣਗੇ।

ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਮਾਮਲੇ ਵਿਚ 4 ਲੱਖ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ 10 ਲੱਖ ਰੁਪਏ ਕਰੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਸ਼ੂ ਧਨ ਦੇ ਹੋਏ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਖੇਤ ਵਾਹੁਣ ਵਾਲਿਆਂ ਨੂੰ ਦਿੱਤਾ ਜਾਵੇ ਭਾਵੇਂ ਉਹ ਜ਼ਮੀਨ ਦਾ ਮਾਲਕ ਹੋਵੇ ਜਾਂ ਫਿਰ ਠੇਕੇ ’ਤੇ ਲੈ ਕੇ ਜ਼ਮੀਨ ਵਾਹੁਣ ਵਾਲਾ ਹੋਵੇ ਅਤੇ ਜੋ ਕੱਚੀਆਂ ਜ਼ਮੀਨਾਂ ਵਾਹ ਰਹੇ ਹਨ ਉਹਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ।

ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਆਪਣੀ ਭਲਕੇ ਦੀ ਫੇਰੀ ਦੌਰਾਨ ਕਰਨ। ਉਹਨਾਂ ਕਿਹਾ ਕਿ ਇਕ ਵਿਸ਼ੇਸ਼ ਨਿਗਰਾਨ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਉਹ ਇਸ ਰਾਹਤ ਦੀ ਵੰਡ ਦੀ ਨਿਗਰਾਨੀ ਕਰੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੌਜੂਦਾ ਆਪ ਸਰਕਾਰ ਫੰਡਾਂ ਦੀ ਦੁਰਵਰਤੋਂ ਨਾ ਕਰੇ ਕਿਉਂਕਿ ਇਸਨੇ ਪਹਿਲਾਂ ਹੀ ਕੁਦਰਤੀ ਆਫਤ ਫੰਡ ਤਹਿਤ ਪਏ 13 ਹਜ਼ਾਰ ਕਰੋੜ ਰੁਪਏ ਦੀ ਦੁਰਵਰਤੋਂ ਕੀਤੀ ਹੈ।

ਉਹਨਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਪਰ ਸੱਚੀ ਗੱਲ ਹੈ ਕਿ ਭਾਵੇਂ ਪੰਜਾਬੀਆਂ ਨੇ ਗੁਜਰਾਤ ਵਿਚ ਭੂਚਾਲ ਪੀੜਤਾਂ ਤੇ ਤਾਮਿਲਨਾਡੂ ਵਿਚ ਸੁਨਾਮੀ ਪੀੜਤਾਂ ਤੋਂ ਇਲਾਵਾ ਨੇਪਾਲ ਵਿਚ ਵੀ ਕੁਦਰਤੀ ਆਫਤਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕੀਤੀ ਪਰ ਅੱਜ ਸੰਕਟ ਵੇਲੇ ਪੰਜਾਬ ਦੀ ਮਦਦ ਵਾਸਤੇ ਕੋਈ ਨਹੀਂ ਬਹੁੜਿਆ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹ ਪਿਛਲੇ 15 ਦਿਨਾਂ ਤੋਂ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਬੰਨਾਂ ਦੀ ਮਜ਼ਬੂਤੀ ਵਾਸਤੇ ਕੱਖ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੀ ਮੀਟਿੰਗ ਹੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋਇਆ ਹੈ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD