Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ - ਡਿਪਟੀ ਕਮਿਸ਼ਨਰ

ਅਧਿਕਾਰੀ/ਕਰਮਚਾਰੀ ਪੀੜਤਾਂ ਘਰ ਘਰ ਪਹੁੰਚ ਕਰਕੇ ਰਾਹਤ ਸਮਗਰੀ ਨੂੰ ਭੇਜਣਾ ਬਣਾਉਣ ਯਕੀਨੀ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 08 Sep 2025

Last updated on: Sep 09, 2025, 10:47 IST

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਕਾਫੀ ਘੱਟ ਗਿਆ ਹੈ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦੀ ਬਾਂਹ ਫੜੀ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਹਰ ਪੀੜਤ ਪਰਿਵਾਰਾਂ ਦੇ ਘਰ ਘਰ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਰਾਹਤ ਸਮਗਰੀ ਦੇਣੀ ਯਕੀਨੀ ਬਣਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨਾ ਲੋਕਾਂ ਦੇ ਘਰ ਅਤੇ ਕਾਰੋਬਾਰ ਹੜ੍ਹਾਂ ਦੌਰਾਨ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਉਹਨਾਂ ਦਾ ਵਿਸ਼ੇਸ਼ ਡਾਟਾ ਇਕੱਠਾ ਕੀਤਾ ਜਾਵੇ ਤਾਂ ਜੋ ਉਹਨਾਂ ਦੇ ਮੁੜ ਵਸੇਬੇ  ਦੀ ਕਾਰਵਾਈ ਸ਼ੁਰੂ ਹੋ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਉਨ੍ਹਾਂ ਦੀ ਭੂਮਿਕਾ ਇਕ ਸਿਪਾਹੀ ਵਾਂਗ ਹੋਣੀ ਚਾਹੀਦੀ ਹੈ ਜੋ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਢੁਕਵੀ ਮਦਦ ਕਰ ਸਕਣ। 

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਹਰ ਢੁਕਵਾਂ ਉਪਰਾਲਾ ਕੀਤਾ ਜਾਵੇ ਅਤੇ ਗਿਰਦਾਵਰੀ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਮੁਆਵਜਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨਾਂ ਲੋਕਾਂ ਦੇ ਦਸਤਾਵੇਜ਼ ਪਾਣੀ ਦੀ ਭੇਟ ਚੜ ਗਏ ਹਨ ਉਨਾਂ ਦੇ ਡਿਜੀਟਲ ਸਬੂਤ ਜਿਵੇਂ ਕਿ ਆਧਾਰ ਕਾਰਡ ਆਦਿ ਦੀ ਵਰਤੋਂ ਕਰੋ ਜਾਂ ਉਹਨਾਂ ਦੇ ਮੋਬਾਈਲ ਨੰਬਰ ਨਾਲ ਆਧਾਰ ਕਾਰਡ ਅਟੈਚ ਕਰਨ ਦਾ ਕੰਮ ਸ਼ੁਰੂ ਕਰੋ ਤਾਂ ਜੋ ਮੁਆਵਜਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੌਰਾਨ 7 ਮਨੁੱਖੀ ਜਾਨਾਂ ਚਲੀਆਂ ਗਈਆਂ ਹਨ ਅਤੇ 54 ਪਸ਼ੂ ਪਾਣੀ ਦੀ ਭੇਂਟ ਚੜ੍ਹ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜਾ ਰਾਸ਼ੀ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਿਹਤ  ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਹੁਣ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਦੀ ਡਾਕਟਰੀ ਜਾਂਚ ਕੀਤੀ ਜਾਵੇ ਅਤੇ ਅੱਖਾਂ ਅਤੇ ਚਮੜੀ ਦੀ ਇਨਫੈਕਸ਼ਨ ਦੀਆਂ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਰਾਹੀਂ ਘਰ ਘਰ ਵਿੱਚ ਮੱਛਰ ਮਾਰਨ ਵਾਲੀਆਂ ਦਵਾਈਆਂ, ਸੈਨਟਰੀ ਨੈਪਕਿਨ ਦੀ ਵੰਡ ਵੀ ਯਕੀਨੀ ਬਣਾਈ ਜਾਵੇ। ਸ੍ਰੀਮਤੀ ਸਾਹਨੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰ ਚੁੱਕੇ ਪਸ਼ੂਆਂ ਦਾ ਸਹੀ ਡਿਸਪੋਜਲ ਕੀਤਾ ਜਾਵੇ  ਤਾਂ ਜੋ ਬਿਮਾਰੀਆਂ ਦਾ ਖਤਰਾ ਨਾ ਰਹੇ ਅਤੇ ਨਾਲ ਹੀ ਪੋਲਟਰੀ ਫਾਰਮ ਵਾਲਿਆਂ ਨਾਲ ਵੀ ਸੰਪਰਕ ਸਥਾਪਤ ਕਰਕੇ ਮਰ ਚੁੱਕੇ ਪੰਛੀਆਂ ਦਾ ਵੀ ਸਹੀ ਤਰ੍ਹਾਂ ਡਿਸਪੋਜਲ ਕੀਤਾ ਜਾਵੇ।    

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ:ਡੀ:ਐਮ ਅਜਨਾਲਾ ਸ੍ਰ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰ ਖੁਸ਼ਬੀਰ ਸਿੰਘ, ਸਹਾਇਕ ਸਿਵਲ ਸਰਜਨ ਡਾ: ਰਜਿੰਦਰਪਾਲ ਕੌਰ, ਸਕੱਤਰ ਰੈਡ ਕਰਾਸ ਸ੍ਰੀ ਸੈਮਸਨ ਮਸੀਹ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD