ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਅੱਜ ਵਾਰਡ ਨੰ-82 ਹਰਗੋਬਿੰਦ ਐਵੀਨਿਊ ਵਿੱਚ ਸਾਫ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਾਰਡ ਕੌਂਸਲਰ ਸੰਦੀਪ ਸਿੰਘ ਸਮੇਤ ਇਲਾਕਾ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।ਡਾ. ਸੰਧੂ ਨੇ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਵਾਰਡ ਦੀ ਲੰਬੇ ਸਮੇਂ ਤੋਂ ਚੱਲੀ ਆ ਮੰਗ ਦਾ ਹੱਲ ਹੋ ਜਾਵੇਗਾ ਅਤੇ ਲੋਕਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਵਿੱਚ ਇਸ ਕਾਰਜ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ ਕਿਉਂਕਿ ਹੁਣ ਲੋਕਾਂ ਨੂੰ ਮੁੱਢਲੀ ਸਹੂਲਤ ਬਿਨਾ ਕਿਸੇ ਰੁਕਾਵਟ ਦੇ ਮਿਲੇਗੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਪ੍ਰਾਥਮਿਕਤਾ ਲੋਕਾਂ ਨੂੰ ਬਿਹਤਰ ਜੀਵਨ ਯਾਪਨ ਲਈ ਸਹੂਲਤਾਂ ਦੇਣਾ ਹੈ। ਡਾ. ਸੰਧੂ ਨੇ ਇਹ ਵੀ ਦੱਸਿਆ ਕਿ ਸਰਕਾਰ ਸਿਹਤ, ਸਿੱਖਿਆ, ਸੜਕਾਂ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਵੀ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੀਆਂ ਯੋਜਨਾਵਾਂ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਹਨ, ਬਲਕਿ ਜ਼ਮੀਨੀ ਪੱਧਰ ‘ਤੇ ਨਤੀਜੇ ਲੋਕਾਂ ਤੱਕ ਪਹੁੰਚ ਰਹੇ ਹਨ।
ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਵਿਧਾਇਕ ਸੰਧੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾਂ ਦੇ ਯਤਨਾਂ ਨਾਲ ਇਲਾਕੇ ਵਿੱਚ ਵਿਕਾਸੀ ਕੰਮ ਤੇਜ਼ੀ ਨਾਲ ਹੋ ਰਹੇ ਹਨ। ਲੋਕਾਂ ਨੇ ਕਿਹਾ ਕਿ ਲਗਾਤਾਰ ਹੋ ਰਹੇ ਕਾਰਜਾਂ ਨਾਲ ਉਹਨਾਂ ਨੂੰ ਭਰੋਸਾ ਬਣਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਹੀ ਕੰਮ ਕਰ ਰਹੀ ਹੈ ਅੰਤ ਵਿੱਚ ਡਾ. ਸੰਧੂ ਨੇ ਭਰੋਸਾ ਦਵਾਇਆ ਕਿ ਅਜਿਹੇ ਵਿਕਾਸੀ ਕੰਮ ਲਗਾਤਾਰ ਜਾਰੀ ਰਹਿਣਗੇ ਅਤੇ ਕਿਸੇ ਵੀ ਇਲਾਕੇ ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ।