Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਜੀਤ ਸਿੰਘ ਬੇਦੀ ਵੱਲੋਂ ਗਮਾਡਾ ਮੁਖੀ ਨੂੰ ਪੱਤਰ

ਤੁਰੰਤ 10 ਕਰੋੜ ਰੁਪਏ ਜਾਰੀ ਕਰਨ ਤੇ ਏਅਰਪੋਰਟ ਰੋਡ ‘ਤੇ ਫਲਾਈਓਵਰ ਬਣਾਉਣ ਦੀ ਕੀਤੀ ਮੰਗ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 08 Sep 2025

Last updated on: Sep 09, 2025, 12:25 IST

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁਖ ਪ੍ਰਸ਼ਾਸਕ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਬੇਹਾਲ ਹਾਲਤ ‘ਤੇ ਗੰਭੀਰ ਚਿੰਤਾ ਜਤਾਈ ਹੈ। ਬੇਦੀ ਨੇ ਪੱਤਰ ਵਿੱਚ ਸਪੱਸ਼ਟ ਕਿਹਾ ਹੈ ਕਿ ਜੇਕਰ ਤੁਰੰਤ ਵੱਡੇ ਪੱਧਰ ‘ਤੇ ਕਦਮ ਨਾ ਚੁੱਕੇ ਗਏ ਤਾਂ ਮੋਹਾਲੀ ਦਾ ਇੰਫਰਾਸਟ੍ਰਕਚਰ ਪੂਰੀ ਤਰ੍ਹਾਂ ਢਹਿ ਜਾਵੇਗਾ ਅਤੇ ਸ਼ਹਿਰ ਦੇ ਵਾਸੀਆਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਸੜਕਾਂ ਤੇ ਸੀਵਰੇਜ ਸਿਸਟਮ ਢਹਿ ਗਏ

ਬੇਦੀ ਨੇ ਲਿਖਿਆ ਕਿ ਹਾਲੀਆ ਭਾਰੀ ਬਾਰਿਸ਼ ਨੇ ਮੋਹਾਲੀ ਦੇ ਮੁੱਖ ਸੜਕ ਜਾਲ ਨੂੰ ਵੱਡੇ ਖੱਡਿਆਂ ਵਿੱਚ ਬਦਲ ਦਿੱਤਾ ਹੈ। ਲਗਭਗ ਹਰ ਸੜਕ ਤੇ ਖਤਰਨਾਕ ਖੱਡੇ ਬਣ ਗਏ ਹਨ। ਇਸ ਨਾਲ ਨਾ ਸਿਰਫ਼ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ, ਸਗੋਂ ਲੋਕਾਂ ਦੀ ਜਾਨ-ਮਾਲ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸਿਰਫ਼ ਸੜਕਾਂ ਹੀ ਨਹੀਂ, ਸਗੋਂ ਸੀਵਰੇਜ ਅਤੇ ਡ੍ਰੇਨਜ਼ ਸਿਸਟਮ ਵੀ ਕਈ ਥਾਵਾਂ ‘ਤੇ ਪੂਰੀ ਤਰ੍ਹਾਂ ਢਹਿ ਗਏ ਹਨ। ਪਾਣੀ ਦੀ ਨਿਕਾਸੀ ਰੁਕ ਜਾਣ ਕਾਰਨ ਵੱਡੇ ਪੱਧਰ ‘ਤੇ ਪਾਣੀ ਖੜਾ ਹੋ ਰਿਹਾ ਹੈ, ਜਿਸ ਨਾਲ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ ਅਤੇ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ।

10 ਕਰੋੜ ਰੁਪਏ ਦੀ ਤੁਰੰਤ ਗ੍ਰਾਂਟ ਦੀ ਮੰਗ

ਡਿਪਟੀ ਮੇਅਰ ਬੇਦੀ ਨੇ ਗਮਾਡਾ ਨੂੰ ਸਿਫ਼ਾਰਸ਼ ਕੀਤੀ ਹੈ ਕਿ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਨੂੰ ਤੁਰੰਤ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇ। ਇਹ ਫੰਡ ਜੰਗੀ ਪੱਧਰ ‘ਤੇ ਸੜਕਾਂ ਦੀ ਮੁਰੰਮਤ, ਸੀਵਰੇਜ ਲਾਈਨਾਂ ਦੀ ਬਦਲੀ ਅਤੇ ਪਾਣੀ ਦੀ ਨਿਕਾਸੀ ਲਈ ਖਰਚ ਕੀਤੇ ਜਾਣੇ ਜਰੂਰੀ ਹਨ। ਬੇਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਫੌਰੀ ਵਿੱਤੀ ਸਹਾਇਤਾ ਨਾ ਮਿਲੀ ਤਾਂ ਹਾਲਾਤ ਹੋਰ ਬੇਕਾਬੂ ਹੋ ਜਾਣਗੇ।

ਏਅਰਪੋਰਟ ਰੋਡ ‘ਤੇ ਜਾਮ ਦੀ ਸਮੱਸਿਆ

ਬੇਦੀ ਨੇ ਆਪਣੀ ਚਿੱਠੀ ਵਿੱਚ ਏਅਰਪੋਰਟ ਰੋਡ ਉੱਤੇ ਲੱਗਦੇ ਟਰੈਫਿਕ ਜਾਮ ਦੀ ਸਮੱਸਿਆ ਵੀ ਉਠਾਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਪਾਸੇ ਤੋਂ ਏਅਰਪੋਰਟ ਤੱਕ ਪਹੁੰਚਣ ਲਈ ਲੋਕਾਂ ਨੂੰ ਇੱਕ ਘੰਟੇ ਤੋਂ ਵੱਧ ਸਮਾਂ ਲੱਗਦਾ ਹੈ ਜਿਸਦਾ ਕਾਰਨ ਹੈ ਬੇਹਿਸਾਬ ਟ੍ਰੈਫਿਕ ਲਾਈਟਾਂ ਅਤੇ ਬੇਹਿਸਾਬ ਟਰੈਫਿਕ

ਉਨ੍ਹਾਂ ਨੇ ਸੁਝਾਅ ਦਿੱਤਾ ਕਿ ਜੇਕਰ ਮਹੱਤਵਪੂਰਨ ਕਟਾਂ ‘ਤੇ ਫਲਾਈਓਵਰ ਜਾਂ ਅੰਡਰਪਾਸ ਬਣਾਏ ਜਾਣ ਤਾਂ ਜਾਮ ਦੀ ਸਮੱਸਿਆ ਵੱਡੇ ਪੱਧਰ ‘ਤੇ ਹੱਲ ਹੋ ਸਕਦੀ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦਾ ਸਮਾਂ ਅਤੇ ਪੈਸਾ ਬਚੇਗਾ, ਸਗੋਂ ਮੋਹਾਲੀ ਦੀ ਛਵੀ ਵੀ ਇੱਕ ਆਧੁਨਿਕ ਤੇ ਯੋਜਨਾਬੱਧ ਸ਼ਹਿਰ ਵਜੋਂ ਉਭਰੇਗੀ।

ਲੋਕਾਂ ਦੇ ਹਿੱਤ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ

ਡਿਪਟੀ ਮੇਅਰ ਨੇ ਕਿਹਾ ਕਿ ਮੋਹਾਲੀ ਦੇ ਵਾਸੀ ਲਗਾਤਾਰ ਤੰਗੀਆਂ ਭੋਗ ਰਹੇ ਹਨ। ਇਹ ਗਮਾਡਾ ਦੀ ਜ਼ਿੰਮੇਵਾਰੀ ਹੈ ਕਿ ਉਹ ਵਿੱਤੀ ਤੇ ਵਿਕਾਸਕਾਰੀ ਸਹਾਇਤਾ ਮੁਹੱਈਆ ਕਰਵਾ ਕੇ ਸ਼ਹਿਰ ਦੀ ਬੁਨਿਆਦੀ ਢਾਂਚਾਗਤ ਲੋੜਾਂ ਨੂੰ ਪੂਰਾ ਕਰੇ। ਉਨ੍ਹਾਂ ਨੇ ਗਮਾਡਾ ਮੁਖੀ ਨੂੰ ਬੇਨਤੀ ਕੀਤੀ ਕਿ ਇਹਨਾਂ ਮੰਗਾਂ ਨੂੰ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ।

ਇਸ ਚਿੱਠੀ ਰਾਹੀਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਮਾਡਾ ਤੱਕ ਪਹੁੰਚਾਇਆ ਹੈ। ਹੁਣ ਦੇਖਣਾ ਇਹ ਹੈ ਕਿ ਗਮਾਡਾ ਵੱਲੋਂ ਇਸ ਬੇਨਤੀ ‘ਤੇ ਕਿੰਨੀ ਜਲਦੀ ਕਾਰਵਾਈ ਹੁੰਦੀ ਹੈ ਅਤੇ ਕੀ ਮੋਹਾਲੀ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਰਾਹਤ ਮਿਲਦੀ ਹੈ ਜਾਂ ਨਹੀਂ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD