Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 'ਚ ਨਵੇਂ ਟਿਊਬਵੈੱਲ ਕਾਰਜ਼ਾਂ ਦਾ ਉਦਘਾਟਨ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 08 Sep 2025

Last updated on: Sep 09, 2025, 15:26 IST

ਜਲ ਸਪਲਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਪੈਂਦੇ ਸ਼ਹੀਦ ਮਹਿੰਦਰ ਨਗਰ, ਗਲੀ ਨੰਬਰ 5 ਵਿਖੇ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਾਫੀ ਸਮੱਸਿਆ ਆ ਰਹੀ ਸੀ ਅਤੇ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੁੱਖ ਰੱਖਦਿਆਂ ਨਵਾਂ ਟਿਊਬਵੈਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ।  

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਵਾਰਡਾਂ ਵਿੱਚ ਵੀ ਨਵੇਂ ਟਿਊਬਵੈੱਲ ਲਗਾਏ ਜਾਣਗੇ ਜਿੱਥੇ ਪੀਣ ਵਾਲੇ ਪਾਣੀ ਦੀ ਕਿੱਲਤ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਭਾਰੀ ਮੀਂਹ ਕਾਰਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਰਫ਼ਤਾਰ ਮੱਧਮ ਪਈ ਹੈ ਪਰ ਹੁਣ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਨੀਵਾਂ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਵੀ ਤੇਜ਼ੀ ਲਿਆਂਦੀ ਜਾਵੇਗੀ। 

ਉਨ੍ਹਾਂ ਮੀਂਹ ਦੀ ਮਾਰ ਝੱਲ ਰਹੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਯੋਜਨਾ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲ ਸਕੇ।

ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਟਿਊਬਵੈੱਲ ਲਗਾਉਣ ਲਈ ਧੰਨਵਾਦ ਕੀਤਾ ਜਿਸ ਵਿਚ ਵਾਰਡ ਪ੍ਰਧਾਨ ਰਾਜਿੰਦਰ ਸ਼ਰਮਾ, ਕੁਲਦੀਪ ਧੀਂਗਾਨ, ਚਿੰਤਾ ਹਰਨ ਦੂਬੇ, ਸੁਭਾਸ਼ ਕੁਮਾਰ, ਅਜੇ ਸ਼ੁਕਲਾ ਅਤੇ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਵੀ ਮੌਜੂਦ ਰਹੇ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD