Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼

12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 09 Sep 2025

Last updated on: Sep 09, 2025, 18:03 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। 

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਇਹ ਨਾਜਾਇਜ਼ ਖੇਪ ਪੁਲਿਸ ਥਾਣਾ ਸਦਰ ਫਰੀਦਕੋਟ ਦੇ ਅਧਿਕਾਰ ਖੇਤਰ ਅਧੀਨ ਪਿੰਡ ਝਰੀਵਾਲਾ ਤੋਂ ਬਰਾਮਦ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡਰੱਗ ਕਾਰਟਲ ਪੂਰੀ ਤਰ੍ਹਾਂ ਪਰਦਾਫ਼ਾਸ਼ ਕੀਤਾ ਜਾ ਸਕੇ।

 ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਰੀਦਕੋਟ  ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਮਿਲੀ ਪੁਖ਼ਤਾ ਇਤਲਾਹ `ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਐਸਪੀ (ਜਾਂਚ) ਸੰਦੀਪ ਕੁਮਾਰ ਅਤੇ ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਸਟੇਸ਼ਨ ਸਦਰ ਫਰੀਦਕੋਟ ਅਤੇ ਪੁਲਿਸ ਚੌਕੀ ਗੋਲੇਵਾਲਾ ਦੀਆਂ ਟੀਮਾਂ ਨੇ ਪਿੰਡ ਝਰੀਵਾਲਾ ਵਿੱਚ ਮੁਲਜ਼ਮ ਸੁਖਪ੍ਰੀਤ ਸਿੰਘ ਦੇ ਘਰ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਸਮੇਤ ਉਦੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨਾਂ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਪਹੁੰਚਾਈ ਜਾਂਦੀ ਸੀ , ਜਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਅੱਗੇ ਹੋਰ ਤਸਕਰਾਂ ਨੂੰ ਸਪਲਾਈ ਕੀਤਾ ਜਾਂਦਾ ਸੀ। ਐਸਐਸਪੀ ਨੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਆਸ ਹੈ। ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 23 ਤਹਿਤ ਐਫਆਈਆਰ ਨੰਬਰ 212 ਮਿਤੀ 08.09.2025 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD