Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ

ਪਾਣੀ ਘੱਟਣ ਤੋਂ ਬਾਅਦ ਸਿਹਤ ਟੀਮਾਂ ਪੰਜਾਬ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨਗੀਆਂ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Saravjit Kaur Manuke

Web Admin

Web Admin

5 Dariya News

ਲੁਧਿਆਣਾ , 09 Sep 2025

Last updated on: Sep 09, 2025, 18:13 IST

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ, ਜਿਸ ਵਿੱਚ ਲੋਕਾਂ ਨੂੰ ਬਰਸਾਤੀ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਮਜ਼ਬੂਤ ਡਾਕਟਰੀ ਸਹਾਇਤਾ ਅਤੇ ਸਰਗਰਮ ਉਪਾਵਾਂ 'ਤੇ ਜ਼ੋਰ ਦਿੱਤਾ ਗਿਆ। ਸਰਕਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਨਗਰ ਨਿਗਮ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਅਤੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੇ ਨਾਲ ਵੈਕਟਰ-ਬੋਰਨ ਬਿਮਾਰੀਆਂ ਦੇ ਜੋਖਮਾਂ ਬਾਰੇ ਗੱਲ ਕੀਤੀ।

ਡਾ. ਬਲਬੀਰ ਸਿੰਘ ਨੇ ਵਿਆਪਕ ਪਾਣੀ ਭਰਨ ਅਤੇ ਮੱਛਰਾਂ ਦੇ ਵਧੇ ਹੋਏ ਪ੍ਰਜਨਨ ਕਾਰਨ ਡੇਂਗੂ, ਮਲੇਰੀਆ, ਬੁਖਾਰ, ਚਮੜੀ ਦੀ ਲਾਗ ਅਤੇ ਪੇਟ ਦੀਆਂ ਬਿਮਾਰੀਆਂ ਦੇ ਸੰਭਾਵੀ ਖ਼ਤਰੇ ਬਾਰੇ ਚਾਨਣਾ ਪਾਇਆ। ਇਨ੍ਹਾਂ ਖਤਰਿਆਂ ਦਾ ਮੁਕਾਬਲਾ ਕਰਨ ਲਈ ਉਨ੍ਹਾਂ ਐਲਾਨ ਕੀਤਾ ਕਿ ਸਿਹਤ ਟੀਮਾਂ ਹੜ੍ਹ ਦਾ ਪਾਣੀ ਘੱਟ ਹੋਣ 'ਤੇ ਪੰਜਾਬ ਦੇ ਹਰ ਪਿੰਡ ਵਿੱਚ ਘਰ-ਘਰ ਸਰਵੇਖਣ ਕਰਨਗੀਆਂ, ਜਿਸ ਨਾਲ ਜ਼ਰੂਰੀ ਸਿਹਤ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਹੋਵੇਗੀ। 

ਵਸਨੀਕਾਂ ਨੂੰ ਪਾਣੀ ਦੀਆਂ ਟੈਂਕੀਆਂ ਨੂੰ ਸ਼ੁੱਧ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਡੇਂਗੂ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਖਤਮ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਨਗਰ ਨਿਗਮ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੰਭਾਵੀ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਭਾਵਿਤ ਖੇਤਰਾਂ ਵਿੱਚ ਫੌਗਿੰਗ ਕਰਨ ਦਾ ਨਿਰਦੇਸ਼ ਵੀ ਦਿੱਤਾ। 

ਉਨ੍ਹਾ ਨਾਗਰਿਕਾਂ ਨੂੰ ਸ਼ੁੱਧ ਭੋਜਨ ਉਪਲੱਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਨਿਰੀਖਣ ਕਰਨ ਦਾ ਕੰਮ ਸੌਂਪਿਆ ਗਿਆ ਹੈ। ਸਾਫ਼ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ, ਡਾ. ਬਲਬੀਰ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਰਿਵਰਸ ਓਸਮੋਸਿਸ (ਆਰ.ਓ) ਸਿਸਟਮ ਲਗਾਉਣ ਦੇ ਹੁਕਮ ਦਿੱਤੇ, ਲੋੜ ਅਨੁਸਾਰ ਨਿਗਮ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੁਆਰਾ ਸਾਰੇ ਪਾਣੀ ਦੇ ਸਰੋਤਾਂ ਦੀ ਕਲੋਰੀਨੇਸ਼ਨ ਨੂੰ ਲਾਜ਼ਮੀ ਕੀਤਾ। 

ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕ, ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ), ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ) ਅਤੇ ਜ਼ਿਲ੍ਹਾ ਹਸਪਤਾਲ ਜ਼ਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈਸ ਹਨ, ਜਿਸ ਵਿੱਚ ਸੱਪ ਅਤੇ ਕੁੱਤੇ ਦੇ ਕੱਟਣ ਦਾ ਮੁਫ਼ਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ 24 ਨਵੇਂ ਡਾਕਟਰ ਮਿਲੇ ਹਨ ਜਦਕਿ ਜਲਦ 24 ਹੋਰ ਵੀ ਸ਼ਾਮਲ ਹੋਣਗੇ, ਜਿਨ੍ਹਾਂ ਨੂੰ ਤੁਰੰਤ ਦੇਖਭਾਲ ਲਈ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਸਿਹਤ ਕੈਂਪਾਂ ਵਿੱਚ ਤਾਇਨਾਤ ਕੀਤਾ ਜਾਵੇਗਾ। 

ਡਾ. ਬਲਬੀਰ ਸਿੰਘ ਨੇ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ 104 ਰਾਜ-ਪੱਧਰੀ ਸਿਹਤ ਹੈਲਪਲਾਈਨ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ ਸਮਾਜਿਕ ਸੰਗਠਨਾਂ ਅਤੇ ਆਈ.ਐਮ.ਏ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਵੈ-ਇੱਛਾ ਨਾਲ ਕੰਮ ਕਰਨ ਅਤੇ ਗੋਦ ਲੈਣ ਦਾ ਸੱਦਾ ਦਿੱਤਾ, ਜੋਕਿ ਇਸ ਔਖੀ ਘੜੀ ਵਿੱਚ ਮਾਨਵਤਾ ਦੀ ਸੱਚੀ ਸੇਵਾ ਹੈ। ਉਨ੍ਹਾਂ ਜਨਤਕ ਸਿਹਤ ਦੀ ਰੱਖਿਆ ਲਈ ਪੰਜਾਬ ਸਰਕਾਰ ਦੇ 24 ਘੰਟੇ ਦੇ ਯਤਨਾਂ ਦੀ ਪੁਸ਼ਟੀ ਕੀਤੀ, ਚੁਣੌਤੀਆਂ ਨੂੰ ਦੂਰ ਕਰਨ ਲਈ ਸਮੂਹਿਕ ਕਾਰਵਾਈ ਕਰਨ ਦੀ ਅਪੀਲ ਕੀਤੀ। 

ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲਿਆਂ ਬਾਰੇ ਵੀ ਚਾਨਣਾ ਪਾਇਆ ਜਿਸ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ, ਦਰਿਆ ਦੇ ਕੰਢਿਆਂ 'ਤੇ ਰਹਿਣ ਵਾਲੇ ਕਿਸਾਨਾਂ ਨੂੰ ਬਿਨਾਂ ਪਰਮਿਟ ਦੇ ਰੇਤ ਕੱਢਣ ਅਤੇ ਵੇਚਣ ਦੀ ਆਗਿਆ ਦੇਣ ਵਾਲੀ ਨੀਤੀ ਅਤੇ ਹੋਰ ਭਲਾਈ ਉਪਾਅ ਸ਼ਾਮਲ ਹਨ। ਮੀਟਿੰਗ ਤੋਂ ਬਾਅਦ, ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਭਾਈਚਾਰਿਆਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਵਧਾਉਣ ਲਈ ਇੱਕ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦਿਖਾਈ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Saravjit Kaur Manuke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD