Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਪ੍ਰੀ-2025 ਅਤੇ ਸਰਵ-ਸ਼ਮਾ ਯੋਜਨਾ ਨਾਲ ਵਧੇਗਾ ਸਮਾਜਿਕ ਸੁਰੱਖਿਆ ਦਾ ਦਾਇਰਾ: ESIC ਡਾਇਰੈਕਟਰ

ESIC ਡਾਇਰੈਕਟਰ ਸੁਨੀਲ ਯਾਦਵ ਨੇ ਗੁਰੂਗ੍ਰਾਮ ਵਿੱਚ SPREE-2025 ਅਤੇ ਐਮਨੈਸਟੀ ਸਕੀਮਾਂ ਨੂੰ ਉਜਾਗਰ ਕੀਤਾ

Employees State Insurance Corporation, ESIC, Sunil Yadav, SPREE 2025, AMNESTY 2025, Gurugram, Haryana

5 Dariya News

5 Dariya News

5 Dariya News

ਗੁਰੂਗ੍ਰਾਮ , 09 Sep 2025

Last updated on: Sep 10, 2025, 10:42 IST

ਕਰਮਚਾਰੀ ਰਾਜ ਬੀਮਾ ਨਿਗਮ (ਈਐੱਸਆਈਸੀ) ਦੇ ਨਿਦੇਸ਼ਕ (ਇੰਚਾਰਜ) ਸੁਨੀਲ ਯਾਦਵ ਨੇ ਅੱਜ ਗੁਰੂਗ੍ਰਾਮ ਸਥਿਤ ਪੀਡਬਲਿਊਡੀ ਰੈਸਟ ਹਾਊਸ ਵਿੱਚ ਆਯੋਜਿਤ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਨਿਗਮ ਨੇ ਕਰਮਚਾਰੀਆਂ ਅਤੇ ਰੋਜ਼ਗਾਰਦਾਤਾਵਾਂ ਦੇ ਹਿੱਤ ਵਿੱਚ ਦੋ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਹਨ। ਇਨ੍ਹਾਂ ਵਿੱਚ ਸਪ੍ਰੀ-2025 ਅਤੇ ਸਰਵ-ਸ਼ਮਾ ਯੋਜਨਾ 2025 ਸ਼ਾਮਲ ਹਨ। 

ਇਨ੍ਹਾਂ ਯੋਜਨਾਵਾਂ ਦਾ ਉਦੇਸ਼ ਹੈ-ਵਰਕਰਾਂ ਨੂੰ ਸਮਾਜਿਕ ਸੁਰੱਖਿਆ ਦੇ ਦਾਇਰੇ ਵਿੱਚ ਲਿਆਉਣਾ ਅਤੇ ਉਦਯੋਗਾਂ ਨੂੰ ਮੁੱਕਦਮੇਬਾਜ਼ੀ ਦੇ ਬੋਝ ਤੋਂ ਰਾਹਤ ਦੇਣਾ। 31 ਦਸਬੰਰ 2025 ਤੱਕ ਚਲੇਗੀ ਸਪ੍ਰੀ ਯੋਜਨਾ। ਸੁਨੀਲ ਯਾਦਵ ਨੇ ਦੱਸਿਆ ਕਿ ਸਪ੍ਰੀ ਯੋਜਨਾ 31 ਦਸੰਬਰ 2025 ਤੱਕ ਲਾਗੂ ਰਹੇਗੀ। ਇਸ ਦੇ ਤਹਿਤ ਉਹ ਸਾਰੇ ਉਦਯੋਗ ਅਤੇ ਕਰਮਚਾਰੀ, ਜੋ ਹੁਣ ਤੱਕ ਈਐੱਸਆਈਸੀ ਨਾਲ ਨਹੀਂ ਜੁੜੇ ਹਨ, ਬਿਨਾਂ ਪੁਰਾਣੇ ਬਕਾਇਆ ਦੀ ਮੰਗ ਦਾ ਸਾਹਮਣਾ ਕੀਤੇ ਰਜਿਸਟ੍ਰੇਸ਼ਨ ਕਰਵਾ ਸਕਣਗੇ। 

ਰੋਜ਼ਗਾਰਦਾਤਾ ਆਪਣੇ ਉਦਯੋਗਾਂ ਅਤੇ ਕਰਮਚਾਰੀਆਂ ਦਾ ਰਜਿਸਟ੍ਰੇਸ਼ਨ ਈਐੱਸਆਈ ਪੋਰਟਲ, ਸ਼੍ਰਮ ਸੁਵਿਧਾ ਪੋਰਟਲ ਅਤੇ ਕੰਪਨੀ ਮਾਮਲਿਆਂ ਦੇ ਪੋਰਟਲ ਰਾਹੀਂ ਕਰਵਾ ਸਕਦੇ ਹਨ। ਇਸ ਯੋਜਨਾ ਦੇ ਤਹਿਤ ਜੋ ਰੋਜ਼ਗਾਰਦਾਤਾ ਰਜਿਸਟ੍ਰੇਸ਼ਨ ਕਰਵਾਉਣਗੇ, ਉਨ੍ਹਾਂ ਨੂੰ  ਉਨ੍ਹਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਜਾਂ ਉਨ੍ਹਾਂ ਦੁਆਰਾ ਐਲਾਨ ਮਿਤੀ ਤੋਂ ਕਵਰਡ ਮੰਨਿਆ ਜਾਵੇਗਾ। ਨਵੇਂ ਰਜਿਸਟਰਡ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ ਹੀ ਈਐੱਸਆਈ ਲਾਭ ਮਿਲਣ ਲਗਣਗੇ।

ਸਵੈ-ਇੱਛਕ ਪਾਲਣਾ ‘ਤੇ ਹੈ ਜ਼ੋਰ

ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦਾ ਅਧਾਰ ਦੰਡ ਦੇਣ ਵਾਲੀ ਕਾਰਵਾਈ ਨਹੀਂ ਸਗੋਂ ਸਵੈਇੱਛਕ ਪਾਲਣਾ ਹੈ। ਇਸ ਨਾਲ ਮੁਕੱਦਮੇਬਾਜ਼ੀ ਦਾ ਬੋਝ ਘਟੇਗਾ, ਰਸਮੀ ਰਜਿਸਟ੍ਰੇਸ਼ਨ ਨੂੰ ਹੁਲਾਰਾ ਮਿਲੇਗਾ ਅਤੇ ਰੋਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਦਰਮਿਆਨ ਬਿਹਤਰ ਵਿਸ਼ਵਾਸ ਅਤੇ ਸਹਿਯੋਗ ਦਾ ਮਾਹੌਲ ਬਣੇਗਾ। ਸੈਮੀਨਾਰ ਵਿੱਚ ਮੈਸਰਜ਼ ਰਿਚਾ ਗਲੋਬਲ ਐਕਸਪੋਰਟਸ ਪ੍ਰਾਈਵੇਟ ਲਿਮਿਟੇਡ, ਮੈਸਰਜ਼ ਪਰਲ ਗਲੋਬਲ ਇੰਡੀਆ ਲਿਮਿਟੇਡ, ਮੈਸਰਜ਼ ਰਿਚਾਕੋ ਐਕਸਪੋਰਟਸ ਪ੍ਰਾਈਵੇਟ ਲਿਮਿਟੇਡ ਆਦਿ ਰੋਜ਼ਗਾਰਦਾਤਾਵਾਂ ਨੇ ਇਸ ਸੈਮੀਨਾਰ ਵਿੱਚ ਇਨ੍ਹਾਂ ਯੋਜਨਾਵਾਂ ਨਾਲ ਸਬੰਧਿਤ ਆਪਣੇ ਸਵਾਲ ਅਤੇ ਸਮੱਸਿਆ ਸ਼੍ਰੀ ਸੁਨੀਲ ਯਾਦਵ ਦੇ ਸਾਹਮਣੇ ਰੱਖੀ। ਜਿਨ੍ਹਾਂ ਦਾ ਜਵਾਬ ਅਤੇ ਨਿਪਟਾਰਾ ਉਸੇ ਸਮੇਂ ਕੀਤਾ ਗਿਆ।

ਸਰਵ-ਸ਼ਮਾ ਯੋਜਨਾ 2025 ਨਾਲ ਸੁਲਝਣਗੇ ਵਿਵਾਦ

ਨਿਦੇਸ਼ਕ (ਇੰਚਾਰਜ) ਨੇ ਦੱਸਿਆ ਕਿ ਨਿਗਮ ਨੇ ਸਰਵ-ਸ਼ਮਾ ਯੋਜਨਾ 2025 ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਹ ਯੋਜਨਾ ਇੱਕਮੁਸ਼ਤ ਵਿਵਾਦ ਸਮਾਧਾਨ ਯੋਜਨਾ ਹੈ, ਜੋ 1 ਅਕਤੂਬਰ 2025 ਤੋਂ 30 ਸਤੰਬਰ 2026 ਤੱਕ ਲਾਗੂ ਰਹੇਗੀ। ਇਸ ਵਿੱਚ ਕਵਰੇਜ ਨਾਲ ਜੁੜ ਨੁਕਸਾਨ, ਵਿਆਜ ਅਤੇ ਹੋਰ ਵਿਵਾਦਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਯੋਜਨਾ ਦਾ ਉਦੇਸ਼ ਮੁਕੱਦਮਿਆਂ ਦੀ ਸੰਖਿਆ ਘੱਟ ਕਰਨਾ ਅਤੇ ਰੋਜ਼ਗਾਰਦਾਤਾਵਾਂ ਨੂੰ ਰਾਹਤ ਦਿੰਦੇ ਹੋਏ ਈਐੱਸਆਈ ਐਕਟ ਦੇ ਤਹਿਤ ਪਾਲਣਾ ਨੂੰ ਹੋਰ ਵਧੇਰੇ ਮਜ਼ਬੂਤ ਕਰਨਾ ਹੈ।

ਉਦਯੋਗ ਜਗਤ ਨੇ ਇਸ ਦਾ ਸੁਆਗਤ ਕੀਤਾ

ਸੈਮੀਨਾਰ ਕਮ ਪ੍ਰੈੱਸ ਕਾਨਫਰੰਸ ਵਿੱਚ ਵੱਖ-ਵੱਖ ਉਦਯੋਗਿਕ ਸੰਗਠਨਾਂ ਦੇ ਪ੍ਰਤੀਨਿਧੀ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਨਾਲ ਛੋਟੇ-ਵੱਡੇ ਉਦਯੋਗਾਂ ਨੂੰ ਰਾਹਤ ਮਿਲੇਗੀ ਅਤੇ ਕਰਮਚਾਰੀਆਂ ਨੂੰ ਸਿਹਤ ਅਤੇ ਸਮਾਜਿਕ ਸੁਰੱਖਿਆ ਦੇ ਲਾਭ ਆਸਾਨੀ ਨਾਲ ਪ੍ਰਾਪਤ ਹੋਣਗੇ।

ਉਪ ਖੇਤਰੀ ਦਫ਼ਤਰ ਗੁਰੂਗ੍ਰਾਮ ਵੱਲੋਂ ਡਿਪਟੀ ਡਾਇਰੈਕਟਰ ਸ਼੍ਰੀ ਸਚਿਨ ਸਿੰਘ, ਜਨ ਸੰਪਰਕ ਅਧਿਕਾਰੀ ਡਾ. ਸਵੀਟੀ ਯਾਦਵ, ਸਹਾਇਕ ਨਿਦੇਸ਼ਕ ਸ਼੍ਰੀ ਕਮਲੇਂਦਰ ਕੁਮਾਰ ਮੌਜੂਦ ਰਹੇ। ਸਮਾਜਿਕ ਸੁਰੱਖਿਆ ਅਧਿਕਾਰੀ ਸ਼੍ਰੀ ਮਨੋਜ ਸਚਦੇਵਾ, ਸ਼੍ਰੀਮਤੀ ਸੀਮਾ ਕਪੂਰ, ਸ਼੍ਰੀ ਵਿਕਾਸ, ਸ਼੍ਰੀ ਅੰਕਿਤ ਦੇ ਇਲਾਵਾ ਕਰਮਚਾਰੀ ਸ਼੍ਰੀ ਧਰਮਬੀਰ ਅਤੇ ਸੁਨੀਲ ਨੇ ਵੀ ਇਸ ਸੈਮੀਨਾਰ ਵਿੱਚ ਆਪਣਾ ਸਹਿਯੋਗ ਦਿੱਤਾ।

 

Tags: Employees State Insurance Corporation , ESIC , Sunil Yadav , SPREE 2025 , AMNESTY 2025 , Gurugram , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD