ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਸਥਾਨ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵੱਲ ਜਾਣ ਵਾਲੇ ਬਾਜ਼ਾਰ ਦੀ ਉਸਾਰੀ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਅੱਜ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵੱਲ ਜਾਣ ਵਾਲੇ ਬਾਜ਼ਾਰ ਦੇ ਕੁਝ ਹਿੱਸੇ ਦਾ ਸੀਵਰੇਜ ਸਿਸਟਮ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਬਾਜ਼ਾਰ ਵਿੱਚ ਨਵਾਂ ਸੀਵਰੇਜ ਪਾ ਕੇ ਅਗਲੇ 15 ਦਿਨਾਂ ਦੇ ਅੰਦਰ ਬਾਜ਼ਾਰ ਨੂੰ ਪੂਰੀ ਤਰ੍ਹਾਂ ਇੰਟਰਲਾਕਿੰਗ ਟਾਈਲਾਂ ਨਾਲ ਬਣਾਇਆ ਜਾਵੇਗਾ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਹੋਈ ਬਾਰਿਸ਼ ਕਾਰਨ ਵਿਕਾਸ ਕਾਰਜ ਰੋਕਣੇ ਪਏ ਸਨ। ਹੁਣ ਵਿਕਾਸ ਕਾਰਜ ਤੇਜ਼ੀ ਨਾਲ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪ੍ਰੀਮਿਕਸ ਪਲਾਟਾਂ ਦੀ ਵੀ ਸ਼ੁਰੂਆਤ ਹੋ ਜਾਨੀ ਹੈ। ਜਿਸ ਕਾਰਨ ਸੜਕਾਂ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮਨਦੀਪ ਸਿੰਘ ਮੋਂਗਾ, ਹਰਮਨ ਸਿੰਘ, ਚਿਰਾਗ ਮਹਿਰਾ, ਸੁਰਜੀਤ ਸਿੰਘ, ਚਰਨਜੀਤ ਸਿੰਘ ਅਤੇ ਇਲਾਕੇ ਦੇ ਲੋਕ ਮੌਜੂਦ ਸਨ।
ਵਿਧਾਇਕ ਡਾ. ਗੁਪਤਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਕਿਹਾ, ਗੇਟ ਖਜ਼ਾਨਾ ਤੋਂ ਇਬਨਕਾਲਾ ਤੱਕ ਸੜਕ ਨਿਰਮਾਣ ਦਾ ਕੰਮ ਤੇਜ਼ ਕੀਤਾ ਜਾਵੇ
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਗੇਟ ਖਜ਼ਾਨਾ ਤੋਂ ਇਬਨਕਾਲਾ ਤੱਕ ਸੜਕ ਦੇ ਨਿਰਮਾਣ ਦਾ ਉਦਘਾਟਨ 4 ਅਪ੍ਰੈਲ 2025 ਨੂੰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ ਕਾਰਨ ਸੜਕ ਨਿਰਮਾਣ ਦਾ ਕੰਮ ਰੁਕ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮੀਂਹ ਰੁਕਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਪ੍ਰੀਮਿਕਸ ਪਲਾਟ ਵੀ ਸ਼ੁਰੂ ਹੋਣ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਹੁਣ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਪਲਾਂਟ ਸ਼ੁਰੂ ਹੋਣ ਤੋਂ ਪਹਿਲਾਂ, ਸੜਕ ਦੀ ਵਾਇੰਡਿੰਗ ਦੇ ਕੰਮ ਦੇ ਨਾਲ, ਸੜਕ 'ਤੇ GSP ਅਤੇ WMM ਵਿਛਾਏ ਜਾਣੇ ਹਨ ਅਤੇ ਪੱਧਰ ਕੀਤਾ ਜਾਣਾ ਚਾਹੀਦਾ ਹੈ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਇਸ ਸੜਕ ਦੇ ਨਾਲੇ 'ਤੇ ਪੁਲੀ ਦਾ ਨਿਰਮਾਣ ਕੰਮ ਪੂਰਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸੜਕ ਵਾਇੰਡਿੰਗ ਦਾ ਥੋੜ੍ਹਾ ਜਿਹਾ ਕੰਮ ਵੀ ਬਾਕੀ ਹੈ। ਹੁਣ ਲਗਭਗ 10 ਦਿਨਾਂ ਬਾਅਦ, ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਨਿਰਮਾਣ ਕਾਰਜ ਹਰ ਹਾਲਤ ਵਿੱਚ 31 ਦਸੰਬਰ ਤੱਕ ਪੂਰਾ ਕਰਨਾ ਹੈ।ਵਿਧਾਇਕ ਗੁਪਤਾ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਗੁਰਦੁਆਰਾ, ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਸਥਾਨ ਪਹੂ ਪਿੰਡ ਦਰਸ਼ਨ ਲਈ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਇਸ ਇਤਿਹਾਸਕ ਸੜਕ ਤੋਂ ਲੰਘਦੇ ਹਨ। ਇਹ ਸੜਕ ਅੰਮ੍ਰਿਤਸਰ ਨੂੰ ਭਿੱਖੀਵਿੰਡ ਅਤੇ ਖੇਮਕਰਨ ਨਾਲ ਜੋੜਦੀ ਹੈ।
ਇਸ ਸੜਕ ਦੀ ਹਾਲਤ ਚੰਗੀ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਸੜਕ ਲਗਭਗ 9.84 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 6 ਕਿਲੋਮੀਟਰ ਅਤੇ 34 ਫੁੱਟ ਚੌੜੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਵਿੱਚ ਵਾਈਟ ਲਾਈਨ, ਜ਼ੈਬਰਾ ਲਾਈਨ ਅਤੇ ਆਈ ਕੈਟ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸੜਕ 'ਤੇ ਚੰਗੀ ਲਾਈਟਿੰਗ ਲਗਾਈ ਜਾਵੇਗੀ। ਇਸ ਸੜਕ ਦੇ ਦੋਵੇਂ ਪਾਸੇ ਰਹਿਣ ਵਾਲੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸਦਾ ਲਾਭ ਮਿਲੇਗਾ।