Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਾ. ਬਲਬੀਰ ਸਿੰਘ ਵੱਲੋਂ ਜਲੰਧਰ ’ਚ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ਦੇ ਨਿਰਦੇਸ਼

ਹੜ੍ਹ ਤੇ ਲਗਾਤਾਰ ਬਾਰਿਸ਼ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਰੋਕਥਾਮ ਉਪਰਾਲੇ ਤੇ ਲੋਕਾਂ ਦੀ ਭਾਗੀਦਾਰੀ ’ਤੇ ਦਿੱਤਾ ਜ਼ੋਰ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Balkar Singh, Inderjit Kaur Mann

Web Admin

Web Admin

5 Dariya News

ਜਲੰਧਰ , 09 Sep 2025

Last updated on: Sep 10, 2025, 11:12 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਲਗਾਤਾਰ ਬਾਰਿਸ਼ ਤੋਂ ਬਾਅਦ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਿਮਾਰੀਆਂ ਦੇ ਸੰਭਾਵੀ ਫੈਲਾਅ, ਖਾਸ ਕਰ ਡਾਇਰੀਆ ਲਈ ਤਿਆਰੀ ਕਰਨਾ ਸਮੇਂ ਦੀ ਲੋੜ ਹੈ। 

ਡਾ. ਸਿੰਘ ਨੇ ਅਧਿਕਾਰੀਆਂ ਨੂੰ ਬਿਮਾਰੀ ਫੈਲਣ ਤੋਂ ਰੋਕਣ ਲਈ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਨੂੰ ਤਰਜੀਹ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਮੌਜੂਦ ਸਨ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਢੁੱਕਵੀਂ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਮਜ਼ਬੂਤ ਹੜ੍ਹ ਕੰਟਰੋਲ ਪ੍ਰਬੰਧਾਂ ਸਦਕਾ ਜ਼ਿਲ੍ਹੇ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ, ਜਿਸ ਦੇ ਸਿੱਟੇ ਵਜੋਂ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਦੇ ਬਾਵਜੂਦ ਜ਼ਿਲ੍ਹੇ ਭਰ ਵਿੱਚ ਬੰਨ੍ਹ ਵਿੱਚ ਕੋਈ ਪਾੜ ਨਹੀਂ ਪਿਆ।

ਸਿਹਤ ਮੰਤਰੀ ਨੇ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਿਹਤ ਹੈਲਪਲਾਈਨ 104  ਡਾਇਲ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ 24 ਘੰਟੇ ਫੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਸਮਾਜਿਕ ਸੰਗਠਨਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਨੂੰ ਵੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਵੈ-ਇੱਛਾ ਨਾਲ ਗੋਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇਸ ਤੋਂ ਵੱਡਾ ਹੋਰ ਕੋਈ ਨੇਕ ਕਾਰਜ ਨਹੀਂ ਹੋ ਸਕਦਾ ।

ਡਾ. ਸਿੰਘ ਨੇ ਜਨਤਕ ਸਿਹਤ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਦਰਿਆ ਕੰਢੇ ਰਹਿੰਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਅਤੇ ਵੇਚਣ ਦੀ ਆਗਿਆ ਦੇਣ ਵਾਲੀ ਨਵੀਂ ਨੀਤੀ ਵਰਗੇ ਲੋਕ-ਪੱਖੀ ਕਦਮਾਂ ’ਤੇ ਚਾਨਣਾ ਪਾਇਆ। ਐਨ.ਜੀ.ਓਜ਼ ਅਤੇ ਸਮਾਜ ਸੇਵੀਆਂ ਦੀ ਭੂਮਿਕਾ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਰੋਟਰੀ ਕਲੱਬ, ਡਿਵਾਈਨ ਓਂਕਾਰ ਮਿਸ਼ਨ ਯੂਕੇ ਅਤੇ ਅਮਰੀਕਾ ਤੋਂ ਸਮਾਜ ਸੇਵੀ ਅਮਰਜੀਤ ਸਿੰਘ ਸਮੇਤ ਸੰਗਠਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਸਮੂਹਿਕ ਤੌਰ 'ਤੇ 30 ਚੈੱਕ ਸੌਂਪੇ।

ਸਿਹਤ ਮੰਤਰੀ ਨੇ ਕੇਂਦਰ ਸਰਕਾਰ ’ਤੇ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ ਕਰਨ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਬਹਾਲ ਕਰਨ ਲਈ ਇਹ ਫੰਡ ਬਹੁਤ ਮਹੱਤਵਪੂਰਣ ਹਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balkar Singh , Inderjit Kaur Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD