Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹਰਜੋਤ ਸਿੰਘ ਬੈਂਸ ਨੇ ਗਿਰਦਾਵਰੀ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਬੁਨਿਆਦੀ ਢਾਂਚਾ ਬਹਾਲ ਕਰਨ ਦੇ ਦਿੱਤੇ ਨਿਰਦੇਸ਼

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, Dr Balbir Singh, Barinder Kumar Goel, Harjot Singh Bains, Kuljit Singh Randhawa

Web Admin

Web Admin

5 Dariya News

ਚੰਡੀਗੜ੍ਹ , 09 Sep 2025

Last updated on: Sep 10, 2025, 11:29 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ, ਐਮ.ਐਲ.ਏਜ਼ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਬੇਲਿਆਂ ਦੇ ਦਰਜਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਡਾਢਾ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਸ਼ੂਆਂ ਲਈ ਚਾਰੇ ਦੀ ਵੰਡ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਗਿਰਦਾਵਰੀ ਤੁਰੰਤ ਪੂਰੀ ਕਰਨ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਸੜਕਾਂ ਦੀ ਮੁਰੰਮਤ ਅਤੇ ਜਲ-ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਵ ਲਈ ਸਰਗਰਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਹੜ੍ਹ ਦਾ ਪਾਣੀ ਹਟੇਗਾ, ਸਿਹਤ ਟੀਮਾਂ ਪਿੰਡ-ਪਿੰਡ ਘਰ-ਘਰ ਸਰਵੇ ਕਰਨਗੀਆਂ। 

ਪਾਣੀ ਦੇ ਸਰੋਤਾਂ ਦੀ ਕਲੋਰੀਨੇਸ਼ਨ, ਇਲਾਕਿਆਂ ਵਿੱਚ ਫੋਗਿੰਗ ਅਤੇ ਸਕੂਲਾਂ ਵਿੱਚ ਆਰ.ਓ. ਸਿਸਟਮ ਲਗਾ ਕੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਬਿਮਾਰੀ ਦਾ ਖਤਰਾ ਨਾ ਰਹੇ।  ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਮੰਡੀ ਗੋਬਿਦਗੜ੍ਹ ਤੋਂ ਰਾਹਤ ਸਮੱਗਰੀ ਨਾਲ ਭਰਿਆ ਇੱਕ ਹੋਰ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਹੈ। 

ਇਸ ਤੋਂ ਪਹਿਲਾਂ ਉਹ ਤਿੰਨ ਟਰੱਕ ਖੰਨਾ ਤੋਂ ਫਾਜ਼ਿਲਕਾ ਵਿਖੇ ਭੇਜ ਚੁੱਕੇ ਹਨ। ਮੰਡੀ ਗੋਬਿਦਗੜ੍ਹ ਵਿਖੇ ਐੱਚ ਐੱਫ ਸੁਪਰ ਮਿਲਕ ਪਲਾਂਟ ਤੋਂ ਭੇਜੇ ਰਾਹਤ ਸਮੱਗਰੀ ਦੇ ਟਰੱਕ ਵਿੱਚ ਸੋਲਰ ਲਾਈਟਾਂ ਅਤੇ ਤਰਪਾਲਾਂ ਆਦਿ ਸ਼ਾਮਲ ਹਨ। ਇਸ ਮਦਦ ਲਈ ਉਨ੍ਹਾਂ ਮਿਲਕ ਪਲਾਂਟ ਦੇ ਮਾਲਕ ਵਿਨੋਦ ਕੁਮਾਰ ਦੱਤ ਦਾ ਵਿਸ਼ੇਸ਼ ਧੰਨਵਾਦ ਕੀਤਾ।

ਉਧਰ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਹਲਕਾ ਲਹਿਰਾਗਾਗਾ ਵਿਚੋਂ ਲੰਘਦੇ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਕੇ ਪੂਰਾ ਦਿਨ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰਦੇ ਰਹੇ। ਉਨ੍ਹਾਂ ਦੱਸਿਆ ਕਿ 10 ਸਤੰਬਰ ਤੱਕ ਘੱਗਰ ਦਰਿਆ ਵਿੱਚ 4-5 ਇੰਚ ਪਾਣੀ ਘਟ ਜਾਵੇਗਾ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਘੱਗਰ ਦਰਿਆ ਵਿੱਚ 750.5 ਫੁੱਟ (14425 ਕਿਊਸਿਕ) ਪਾਣੀ ਚੱਲ ਰਿਹਾ ਹੈ। ਵਿਭਾਗ ਵੱਲੋਂ ਲਗਾਏ ਗਏ ਅਨੁਮਾਨ ਅਨੁਸਾਰ ਕੱਲ੍ਹ ਤੱਕ 4-5 ਇੰਚ ਪਾਣੀ ਘਟਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 4-5 ਦਿਨਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ 18 ਕਿਲੋਮੀਟਰ ਵਿੱਚ ਪੈਂਦੇ ਘੱਗਰ ਖੇਤਰ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਵਿਭਾਗ ਦੇ ਬੇਲਦਾਰ ਤੋਂ ਲੈ ਕੇ ਨਿਗਰਾਨ ਇੰਜੀਨੀਅਰ ਤੱਕ ਦੇ ਅਧਿਕਾਰੀ ਬੰਨ੍ਹ ਉੱਤੇ ਲਗਾਤਾਰ ਡਿਊਟੀ ਉੱਤੇ ਤਾਇਨਾਤ ਹਨ।

ਡੇਰਾਬੱਸੀ ਹਲਕੇ ਦੇ ਵਿਧਾਇਕ ਸ.ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਅਨਾਜ ਮੰਡੀ ਤੋਂ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਾਂ ਵਿੱਚ ਹੜ੍ਹਾ ਕਾਰਨ ਲੋਕਾਂ ਦੀ ਰੋਜ਼ਮਰ੍ਹਾ ਦੀ ਜਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪਿੰਡ ਦੇ ਬਹੁਤ ਸਾਰੇ ਪਰਿਵਾਰ ਆਪਣਾ ਘਰ, ਪਸ਼ੂ ਪਾਲਣ ਅਤੇ ਰੋਜ਼ਾਨਾ ਵਰਤੋਂ ਵਾਲਾ ਸਮਾਨ ਹੜ੍ਹਾਂ ਦੀ ਭੇਂਟ ਚੜ੍ਹਾ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਹਨਾਂ ਦੀ ਸਹਾਇਤਾ ਲਈ ਹੋਰਾਂ ਦੇ ਸਹਿਯੋਗ ਨਾਲ ਅੱਜ ਲਾਲੜੂ ਤੋ 2 ਟਰੱਕ ਭੇਜੇ ਗਏ ਹਨ, ਜਿਨ੍ਹਾਂ ਵਿੱਚ ਇੱਕ ਟਰੱਕ ਪਸ਼ੂਆਂ ਲਈ ਫੀਡ ਅਤੇ ਦੂਜਾ ਟਰੱਕ ਚੋਕਰ ਦਾ ਭੇਜਿਆ ਗਿਆ ਹੈ।

ਵਿਧਾਇਕ ਨੇ ਕਿਹਾ ਕਿ ਹੜ੍ਹਾ ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਵੱਡਾ ਨੁਕਸਾਨ ਕੀਤਾ ਹੈ। ਇਸ ਵੇਲੇ ਸਾਰੇ ਲੋਕਾਂ, ਸੰਸਥਾਵਾਂ ਅਤੇ ਸਰਕਾਰ ਨੂੰ ਇੱਕਠੇ ਮਿਲਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਹੜ੍ਹ ਪੀੜਤ ਲੋਕਾਂ ਨੂੰ ਜਲਦ ਤੋ ਜਲਦ ਮੁੜ ਸਧਾਰਨ ਜਿੰਦਗੀ ਵਿੱਚ ਵਾਪਿਸ ਲਿਆਂਦਾ ਜਾ ਸਕੇ। ਜਲਾਲਾਬਾਦ ਦੇ ਵਿਧਾਇਕ ਸ. ਜਗਦੀਪ ਕੰਬੋਜ ਗੋਲਡੀ ਨੇ ਆਪਣੇ ਹਲਕੇ ਦੇ ਪਿੰਡ ਆਤੂ ਵਾਲਾ ਲਈ 5.63 ਲੱਖ ਰੁਪਏ ਦੀ ਕਿਸ਼ਤੀ ਮੁਹੱਈਆ ਕਰਵਾਈ। 

ਉਨ੍ਹਾਂ ਕਿਹਾ ਕਿ ਸਰਕਾਰ ਲੋੜਵੰਦ ਲੋਕਾਂ ਨੂੰ ਰਾਸ਼ਨ, ਅਤੇ ਪਸ਼ੂਆਂ ਲਈ ਕੈਟਲ ਫੀਡ ਮੁਹਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਅਹਿਮ ਫੈਸਲਿਆਂ ਜਿਵੇਂ ਕਿ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਮੁਹੱਈਆ ਕਰਵਾਉਣ ਅਤੇ ਜਿਸ ਦਾ ਖੇਤ ਉਸਦੀ ਰੇਤ ਬਾਰੇ ਵੀ ਚਾਨਣਾ ਪਾਇਆ। ਇਸੇ ਕੜੀ ਵਿੱਚ ਫਾਜ਼ਿਲਕਾ ਵਿੱਚ ਸੀਨੀਅਰ ਆਈਏਐਸ ਅਫਸਰ ਕੰਵਲਪ੍ਰੀਤ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਪਿੰਡ ਮੌਜਮ, ਰਾਣਾ ਅਤੇ ਸਲੇਮ ਸ਼ਾਹ ਦੇ ਰਾਹਤ ਕੈਂਪਾਂ ਦਾ ਦੌਰਾ ਕਰਕੇ ਬੱਚਿਆਂ ਵਿੱਚ ਖੁਰਾਕ ਤੇ ਮਹਿਲਾਵਾਂ ਵਿੱਚ ਹਾਈਜੀਨ ਸਮਾਨ ਵੰਡਿਆ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਡੀਕਲ ਅਤੇ ਵੈਟਰਨਰੀ ਟੀਮਾਂ ਤਾਇਨਾਤ ਹਨ, ਜਾਨਵਰਾਂ ਲਈ ਚਾਰਾ ਉਪਲਬਧ ਹੈ। ਬੱਚਿਆਂ ਲਈ ਆਰਜੀ ਕਲਾਸਾਂ ਅਤੇ ਮੋਬਾਈਲ ਲਾਇਬਰੇਰੀ ਵੀ ਸ਼ੁਰੂ ਕੀਤੀ ਗਈ ਹੈ। ਇਸ ਵੇਲੇ 14 ਕੈਂਪਾਂ ਵਿੱਚ 2761 ਲੋਕ ਰਹਿ ਰਹੇ ਹਨ ਜਿਨ੍ਹਾਂ ਦੀ ਸੰਭਾਲ ਲਈ ਸੀਨੀਅਰ ਅਧਿਕਾਰੀ ਤਾਇਨਾਤ ਹਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , Dr Balbir Singh , Barinder Kumar Goel , Harjot Singh Bains , Kuljit Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD