Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 09 Sep 2025

Last updated on: Sep 10, 2025, 12:21 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।

ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। 

ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। 

ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD