Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ

 Punjab Energy Development Agency, PEDA, Neelima, MSMEs, Investment Bazaar for Energy Efficiency, Chandigarh

5 Dariya News

5 Dariya News

5 Dariya News

ਚੰਡੀਗੜ੍ਹ , 09 Sep 2025

Last updated on: Sep 10, 2025, 12:32 IST

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ।

ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ 'ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਸਕਦਾ ਹੈ। 

ਇਸ ਦੇ ਨਾਲ ਹੀ ਉਨ੍ਹਾਂ ਨੇ ਉਦਯੋਗ, ਆਵਾਜਾਈ, ਇਮਾਰਤਾਂ ਅਤੇ ਖੇਤੀਬਾੜੀ ਖੇਤਰ ਦੀ ਗਤੀਸ਼ੀਲਤਾ 'ਤੇ ਜ਼ੋਰ ਦਿੱਤਾ ਜੋ ਨਵੇਂ ਮੌਕੇ ਸਿਰਜ ਰਹੇ ਹਨ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਪ੍ਰਾਜੈਕਟ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਸੰਚਾਰ ਅਤੇ ਗਿਆਨ ਦੇ ਪਾੜੇ ਨੂੰ ਪੂਰਨ ਦੀ ਲੋੜ ਬਾਰੇ ਚਾਨਣਾ ਪਾਇਆ।

ਆਰਥਿਕ ਵਿਕਾਸ ਅਤੇ ਵਿੱਤੀ ਸਹਾਇਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਰਾਜ-ਵਿਆਪੀ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ, ਸੂਬੇ ਵੱਲੋਂ ਸਾਫ਼ ਸੁਥਰੀ ਊਰਜਾ ਸਬੰਧੀ ਹੱਲਾਂ 'ਤੇ ਧਿਆਨ ਕੇਂਦ੍ਰਤ ਕਰਕੇ ਊਰਜਾ ਤਬਦੀਲੀ ਵਿੱਚ ਦੇਸ਼ ਦੀ ਅਗਵਾਈ ਕੀਤੀ ਜਾ ਰਹੀ ਹੈ ਅਤੇ ਇਸ ਕਾਨਫਰੰਸ ਦਾ ਉਦੇਸ਼ ਊਰਜਾ ਕੁਸ਼ਲਤਾ ਨੂੰ ਹੋਰ ਬਾਜ਼ਾਰ ਅਨੁਕੂਲ ਬਣਾਉਣਾ ਹੈ।

ਕਾਨਫਰੰਸ ਦੌਰਾਨ, ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੇ ਭਾਈਵਾਲਾਂ ਵੱਲੋਂ ਵਿਆਪਕ ਪੱਧਰ ‘ਤੇ ਅਪਣਾਏ ਜਾਣ ਲਈ ਸਫਲ ਊਰਜਾ ਕੁਸ਼ਲ ਪ੍ਰੋਜੈਕਟ ਵੀ ਪੇਸ਼ ਕੀਤੇ ਗਏ। ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (ਬੀ.ਈ.ਈ.) ਦੇ ਡਾਇਰੈਕਟਰ ਸ੍ਰੀ ਸ਼ਿਆਮ ਸੁੰਦਰ ਨੇ ਊਰਜਾ ਕੁਸ਼ਲਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਬੀ.ਈ.ਈ. ਵੱਲੋਂ ਉਦਯੋਗਾਂ ਲਈ ਪੇਸ਼ ਕੀਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਏ.ਡੀ.ਈ.ਈ.ਟੀ.ਆਈ.ਈ. (ਉਦਯੋਗਾਂ ਅਤੇ ਸੰਸਥਾਵਾਂ ਵਿੱਚ ਊਰਜਾ ਕੁਸ਼ਲ ਤਕਨਾਲੋਜੀਆਂ ਲਾਗੂ ਕਰਨ ਸਬੰਧੀ ਸਹਾਇਤਾ) ਯੋਜਨਾ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਸ ਕਾਨਫਰੰਸ ਵਿੱਚ ਪੇਡਾ ਦੇ ਸੀਨੀਅਰ ਅਧਿਕਾਰੀ ਅਤੇ ਉਦਯੋਗਾਂ, ਐਮ.ਐਸ.ਐਮ.ਈਜ਼, ਵਿੱਤੀ ਸੰਸਥਾਵਾਂ/ਬੈਂਕਾਂ, ਐਸ.ਆਈ.ਡੀ.ਬੀ.ਆਈ., ਯੂਨੀਅਨ ਬੈਂਕ ਆਫ਼ ਇੰਡੀਆ, ਯੂਕੋ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਐਚ.ਡੀ.ਐਫ.ਸੀ. ਬੈਂਕ, ਉਪਕਰਣ ਨਿਰਮਾਤਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

 

Tags: Punjab Energy Development Agency , PEDA , Neelima , MSMEs , Investment Bazaar for Energy Efficiency , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD