Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਸਭ ਤੋਂ ਪਹਿਲਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸ਼ੁਰੂ ਹੋਵੇਗੀ ਸੇਵਾ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh

Web Admin

Web Admin

5 Dariya News

ਚੰਡੀਗੜ੍ਹ , 09 Sep 2025

Last updated on: Sep 10, 2025, 12:48 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ "ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ 'ਤੇ ਪੰਜਾਬ ਕਨਕਲੇਵ" ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਅਤੇ ਮਾਰਚ 2024 ਤੋਂ ਹੁਣ ਤੱਕ ਅੰਮ੍ਰਿਤਸਰ ਵਿੱਚ ਈ-ਆਟੋ ਫਲੀਟ ‘ਚ 200 ਔਰਤਾਂ ਸ਼ਾਮਲ ਹੋਈਆਂ ਹਨ। ਇਹ ਸੰਮੇਲਨ, ਜੋ ਵਿਸ਼ਵ ਈਵੀ ਦਿਵਸ 'ਤੇ ਸੀਈਈਡਬਲਿਊ ਦੁਆਰਾ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ, ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਲੈਕਟ੍ਰਿਕ ਆਟੋ (ਈ-ਆਟੋ) ਅਪਨਾਉਣ ਵੱਲ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ਹੈ। 

ਇਸ ਸੰਮੇਲਨ ਨੇ ਸਾਫ਼ ਸੁਥਰੀ ਤੇ ਟਿਕਾਊ ਆਵਾਜਾਈ ਦੇ ਵਿਸ਼ੇ ‘ਤੇ ਵਿਚਾਰਚਰਚਾ ਲਈ ਅੰਮ੍ਰਿਤਸਰ ਦੇ ਨੀਤੀ ਘਾੜਿਆਂ, ਸ਼ਹਿਰ ਦੇ ਮੋਹਰੀ ਆਗੂਆਂ, ਮਾਹਿਰਾਂ ਅਤੇ ਈ-ਆਟੋ ਡਰਾਈਵਰਾਂ ਨੂੰ ਇੱਕ ਮੰਚ ‘ਤੇ ਲਿਆਂਦਾ। ਆਪਣੇ ਉਦਘਾਟਨੀ ਭਾਸ਼ਣ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੁਸ਼ਹਾਲ ਅਤੇ ਟਿਕਾਊ ਭਵਿੱਖ ਦੀ ਸਿਰਜਣਾ ਲਈ ਸਾਰੇ ਨਾਗਰਿਕਾਂ ਦਾ ਇੱਕ ਸਾਂਝਾ ਦ੍ਰਿਸ਼ਟੀਕੋਣ ਹੈ। 

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਿੱਚ 1,200 ਡੀਜ਼ਲ ਆਟੋਜ਼ ਨੂੰ ਇਲੈਕਟ੍ਰਿਕ ਆਟੋ ‘ਚ ਬਦਲਣਾ ਵਧੇਰੇ ਪ੍ਰੇਰਨਾਦਾਇਕ ਸਫ਼ਰ ਰਿਹਾ ਹੈ, ਜੋ ਇੱਕ ਠੋਸ ਨੀਤੀ ਅਤੇ ਸਮੂਹਿਕ ਯਤਨਾਂ ਕਰਕੇ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦੇ ਆਧਾਰ 'ਤੇ ਅਸੀਂ ਹੁਣ ਇਲੈਕਟ੍ਰਿਕ ਬੱਸਾਂ ਸ਼ੁਰੂ ਕਰ ਰਹੇ ਹਾਂ, ਜੋ ਸਭ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਰਗੇ ਪ੍ਰਮੁੱਖ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾ ਰਹੀਆਂ ਹਨ। 

ਇਸਦੇ ਨਾਲ ਹੀ ਪੀਐਮਆਈਡੀਸੀ ਦੁਆਰਾ ਸਰਕਾਰ ਨਾਲ ਨੇੜਿਓਂ ਤਾਲਮੇਲ ਰਾਹੀਂ ਸਾਵਧਾਨੀ ਨਾਲ ਰੂਟ ਰੈਸ਼ਨਲਾਈਜ਼ੇਸ਼ਨ, ਚਾਰਜਿੰਗ ਢਾਂਚੇ ਅਤੇ ਆਧੁਨਿਕੀਕਰਨ ਬਾਰੇ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਪੂਰੇ ਜਨੂੰਨ ਅਤੇ ਵਚਨਬੱਧਤਾ ਨਾਲ ਕੰਮ ਕਰਾਂਗੇ, ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD