Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ ਪੰਜਾਬ ਸਰਕਾਰ - ਚੇਤਨ ਸਿੰਘ ਜੌੜਾਮਾਜਰਾ

ਵਿਧਾਇਕ ਜੌੜਾਮਾਜਰਾ ਵੱਲੋਂ ਹਰੀਪੁਰ, ਹਾਸ਼ਮਪੁਰ ਮਾਂਗਟਾਂ ਤੇ ਸਸੀ ਬ੍ਰਾਹਮਣਾ ਵਿਖੇ ਰਾਸ਼ਨ ਕਿੱਟਾਂ ਤੇ ਪਸ਼ੂਆਂ ਲਈ ਚਾਰਾ ਤਕਸੀਮ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ/ਸਮਾਣਾ , 09 Sep 2025

Last updated on: Sep 10, 2025, 13:48 IST

ਸਮਾਣਾ ਤੋਂ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਘੱਗਰ ਦੇ ਪਾਣੀ 'ਚ ਘਿਰੇ ਪਿੰਡਾਂ ਹਰੀਪੁਰ, ਹਾਸ਼ਮਪੁਰ ਮਾਂਗਟਾਂ ਤੇ ਸਸੀ ਬ੍ਰਾਹਮਣਾ ਵਿਖੇ ਪਿੰਡ ਦੇ ਵਸਨੀਕਾਂ ਨੂੰ ਰਾਸ਼ਨ ਕਿੱਟਾਂ ਤੇ ਪਸ਼ੂਆਂ ਲਈ ਚਾਰਾ ਤੇ ਸਾਈਲੇਜ ਤਕਸੀਮ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਉਥੇ ਹੀ ਮਾਲ-ਡੰਗਰ ਤੇ ਫ਼ਸਲਵਾੜੀ ਬਾਬਤ ਵੀ ਹਾਲ-ਚਾਲ ਜਾਣਿਆ। 

ਜੌੜਾਮਾਜਰਾ ਨੇ ਲੋਕਾਂ ਦਾ ਦੁੱਖ ਵੰਡਾਉਂਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ, ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜੇ ਵਜੋਂ ਦਿੱਤਾ ਜਾਵੇਗਾ। 

ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਅਤੇ ਅੱਜ ਕੈਬਨਿਟ ਮੀਟਿੰਗ ਕਰਕੇ ਜਿਸਦਾ ਖੇਤ ਉਸਦੀ ਰੇਤ ਨੀਤੀ ਸਮੇਤ ਹੋਰ ਵੱਡੀ ਪੱਧਰ 'ਤੇ ਮੁਆਵਜਾ ਦੇਣ ਦਾ ਵੀ ਐਲਾਨ ਕਰ ਦਿੱਤਾ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨਦੀਆਂ 'ਚ ਆਏ ਪਾਣੀ ਨੇ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਅੰਦਰ ਵੀ ਘਰਾਂ ਸਮੇਤ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ 'ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਉਨ੍ਹਾਂ ਸਮੇਤ ਸਾਰੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਇਸ ਮੌਕੇ ਐੱਸ ਡੀ ਐਮ ਹਰਜੋਤ ਕੌਰ ਮਾਵੀ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਸਮੇਤ ਸਰਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD