Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਕੀਤਾ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਦੂਸਰੇ ਦਿਨ ਹੋਏ ਦਿਲਚਸਪ ਮੁਕਾਬਲੇ

Sports News, Patiala

Web Admin

Web Admin

5 Dariya News

ਪਟਿਆਲਾ , 10 Sep 2025

Last updated on: Sep 10, 2025, 15:20 IST

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਹਰਮਨਦੀਪ ਕੌਰ ਦੀ ਯੋਗ ਅਗਵਾਈ ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ  ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਖੇਡਾਂ ਦਾ ਇਹ ਦੂਸਰਾ ਦਿਨ ਹੈ ਤੇ ਇਹ ਟੂਰਨਾਮੈਂਟ 24 ਸਤੰਬਰ ਤੱਕ ਕਰਵਾਇਆ ਜਾਵੇਗਾ। 

ਅੱਜ ਖੋ-ਖੋ ਦੇ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲਾ-3 ਨੇ ਭਾਦਸੋਂ ਜ਼ੋਨ ਨੂੰ, ਸਮਾਣਾ ਜ਼ੋਨ ਨੇ ਭੁੱਨਰਹੇੜੀ ਜ਼ੋਨ ਨੂੰ, ਪਟਿਆਲਾ 1 ਨੇ ਪਾਤੜਾਂ ਜ਼ੋਨ ਨੂੰ ਹਰਾਇਆ। ਅੰਡਰ 17 ਲੜਕੀਆਂ ਦੇ ਖੋ-ਖੋ ਦੇ ਮੁਕਾਬਲਿਆਂ ਵਿੱਚ  ਸਮਾਣਾ ਜ਼ੋਨ ਨੇ ਭੁੱਨਰਹੇੜੀ ਨੂੰ, ਨਾਭਾ ਜ਼ੋਨ ਨੇ ਰਾਜਪੁਰਾ ਜ਼ੋਨ ਨੂੰ ਹਰਾਇਆ। ਅੰਡਰ 14 ਲੜਕੀਆਂ ਦੇ ਬੇਸਬਾਲ ਦੇ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਟਿਆਲਾ 3 ਨੂੰ ਹਰਾਇਆ। 

ਡਾ ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਪੋਲੋ ਗਰਾਊਂਡ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਪੀ. ਐਮ.ਸ੍ਰੀ ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ  ਅੰਡਰ 14 ਲੜਕੀਆਂ ਦੇ ਕਬੱਡੀ ਨੈਸ਼ਨਲ ਸਟਾਈਲ  ਮੁਕਾਬਲਿਆਂ ਵਿੱਚ ਪਾਤੜਾਂ ਜ਼ੋਨ ਨੇ ਭੁੱਨਰਹੇੜੀ ਜ਼ੋਨ ਨੂੰ  ਤੇ ਪਟਿਆਲਾ 1 ਜ਼ੋਨ ਨੇ  ਰਾਜਪੁਰਾ ਜ਼ੋਨ ਨੂੰ ਹਰਾਇਆ। ਅੰਡਰ 17 ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ  ਰਾਜਪੁਰਾ ਜ਼ੋਨ ਨੇ ਅਤੇ ਪਟਿਆਲਾ 2 ਨੂੰ ਹਰਾਇਆ।

ਇਸ ਮੌਕੇ ਤੇ ਕੋਚ ਅਮਰਿੰਦਰ ਸਿੰਘ ਬਾਬਾ, ਸ਼ਸ਼ੀ ਮਾਨ,  ਦਵਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਜੱਸਲ, ਰਾਜਿੰਦਰ ਸੈਣੀ, ਬਲਜੀਤ ਸਿੰਘ ਧਾਰੋਂਕੀ,  ਜਸਵਿੰਦਰ ਸਿੰਘ ਚੱਪੜ, ਭਰਪੂਰ ਸਿੰਘ, ਸੁਖਵੰਤ ਸਿੰਘ, ਗੁਰਪਿਆਰ ਸਿੰਘ, ਜਰਨੈਲ ਸਿੰਘ, ਕਮਲਦੀਪ ਸਿੰਘ ਕੋਚ, ਹਰਦੀਪ ਕੌਰ, ਪਰਮਿੰਦਰਜੀਤ ਕੌਰ, ਗੁਰਪ੍ਰੀਤ ਸਿੰਘ ਝੰਡਾ, ਕੁਲਵੰਤ ਸਿੰਘ,ਰਕੇਸ਼ ਕੁਮਾਰ ਲਚਕਾਣੀ, ਵਿਨੋਦ ਕੁਮਾਰ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।

 

Tags: Sports News , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD