Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜੈ ਇੰਦਰ ਕੌਰ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਵੱਡੇ ਰਾਹਤ ਪੈਕੇਜ ਦਾ ਐਲਾਨ ਕਰਨ 'ਤੇ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

Jai Inder Kaur, Bharatiya Janata Party, BJP, BJP Punjab, Patiala, Narendra Modi

Web Admin

Web Admin

5 Dariya News

ਪਟਿਆਲਾ , 10 Sep 2025

Last updated on: Sep 10, 2025, 15:50 IST

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੱਲ੍ਹ ਬੀਤੇ ਦਿਨ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ। ਇਸ ਮੌਕੇ 'ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪਠਾਨਕੋਟ ਵਿਖੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ, "ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੀ ਸਾਰ ਲਈ ਹੈ।"ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਮੁੱਖ ਐਲਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ "₹1600 ਕਰੋੜ ਦਾ ਰਾਹਤ ਪੈਕੇਜ,ਇਹ ਰਕਮ ਪਹਿਲਾਂ ਰਾਜ ਨੂੰ ਦਿੱਤੇ ਗਏ ₹12,000 ਕਰੋੜ ਤੋਂ ਵੱਖਰੀ ਹੈ ਅਤੇ ਇਹ ਪੰਜਾਬ ਨੂੰ ਹੜ੍ਹਾਂ ਦੇ ਨੁਕਸਾਨ ਤੋਂ ਮੁੜ ਉਭਰਨ ਵਿੱਚ ਮਦਦ ਕਰੇਗੀ,ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ₹2 ਲੱਖ ਅਤੇ ਗੰਭੀਰ ਜ਼ਖਮੀ ਹੋਏ ਲੋਕਾਂ ਲਈ ₹50,000 ਦੀ ਧਨ ਰਾਸ਼ੀ ਸਹਾਇਤਾ ਦਾ ਪ੍ਰਧਾਨ ਮੰਤਰੀ ਜੀ ਵੱਲੋਂ ਐਲਾਨ ਕੀਤਾ ਗਿਆ।"

ਇਸ ਤੋ ਇਲਾਵਾ ਘਰਾਂ ਦੀ ਮੁੜ ਉਸਾਰੀ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੁਬਾਰਾ ਬਣਾਉਣ ਲਈ ਵਿੱਤੀ ਸਹਾਇਤਾ ਅਤੇ ਅਨਾਥ ਹੋਏ ਬੱਚਿਆਂ ਨੂੰ ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ ਤਹਿਤ ਸਾਰੀ ਜ਼ਰੂਰੀ ਮਦਦ ਪ੍ਰਦਾਨ ਕੀਤੀ ਜਾਵੇਗੀ। "ਨੈਸ਼ਨਲ ਹਾਈਵੇਜ਼, ਸਕੂਲਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਮੁੜ-ਉਸਾਰੀ,ਖਾਸ ਤੌਰ 'ਤੇ ਖਰਾਬ ਹੋਏ ਸਰਕਾਰੀ ਸਕੂਲਾਂ ਦੀ ਮੁਰੰਮਤ ਸਮਗ੍ਰਾ ਸਿੱਖਿਆ ਅਭਿਆਨ ਤਹਿਤ ਕੀਤੀ ਜਾਵੇਗੀ। 

ਖੇਤੀਬਾੜੀ ਸਹਾਇਤਾ ਲਈ ਕਿਸਾਨਾਂ ਨੂੰ ਖਰਾਬ ਹੋਏ ਬੋਰਵੈੱਲਾਂ ਦੀ ਮੁਰੰਮਤ ਅਤੇ ਹੋਰ ਖੇਤੀਬਾੜੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਫੰਡ ਰਾਹਤ ਕਾਰਜਾਂ ਲਈ ਫੰਡ ਜਾਰੀ ਕੀਤੇ ਜਾਣਗੇ।ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਖੜ੍ਹੇ ਹਨ ਅਤੇ ਉਨ੍ਹਾਂ ਨੇ ਪੰਜਾਬ ਦੀ ਮੁੜ-ਉਸਾਰੀ ਲਈ ਕਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਹੈ। 

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੇਵਾ ਕਰਦੀ ਰਹੇਗੀ।

 

Tags: Jai Inder Kaur , Bharatiya Janata Party , BJP , BJP Punjab , Patiala , Narendra Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD