Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਸਿੰਘਪੁਰ-ਪਲਾਸੀ ਦੇ ਪਿੰਡ ਵਾਸੀ ਰਾਹਤ ਕੈਂਪਾਂ ਤੋਂ ਘਰਾਂ ਨੂੰ ਵਾਪਸ ਜਾਣ ਲੱਗੇ – ਕੈਬਨਿਟ ਮੰਤਰੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Nangal

Web Admin

Web Admin

5 Dariya News

ਨੰਗਲ , 10 Sep 2025

Last updated on: Sep 10, 2025, 17:26 IST

ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।

ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। 

ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਘਰਾਂ ਵਿੱਚ ਵਿਆਪਕ ਤੌਰ ‘ਤੇ ਫਾਗਿੰਗ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ  ਪ੍ਰਸ਼ਾਸਨ ਸਾਫ-ਸੁਥਰਾ ਮਾਹੌਲ ਦੇਣ ਲਈ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਕਿ 100ਪ੍ਰਤੀਸ਼ਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਗਈ ਹੈ, ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫਾਰਮਰ ਠੀਕ ਕਰਕੇ ਚਾਲੂ ਕੀਤੇ ਗਏ ਹਨ। ਇਸੇ ਤਰ੍ਹਾਂ, 100ਪ੍ਰਤੀਸ਼ਤ ਪਾਣੀ ਸਪਲਾਈ ਵੀ ਮੁੜ ਬਹਾਲ ਹੋ ਚੁੱਕੀ ਹੈ, ਜਿਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਐਨ.ਡੀ.ਆਰ.ਐਫ ਦੀਆਂ ਕਿਸ਼ਤੀਆਂ ਦੀ ਸਹਾਇਤਾ ਨਾਲ ਪਾਈਪ ਲਾਈਨਾਂ ਨੂੰ ਮੁੜ ਜੋੜਿਆ।

ਸ. ਬੈਂਸ ਨੇ ਹੋਰ ਦੱਸਿਆ ਕਿ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਲੰਬੇ ਸਮੇਂ ਲਈ ਸੁਰੱਖਿਆ ਅਤੇ ਬਿਹਤਰ ਸੰਪਰਕ ਸੁਨਿਸ਼ਚਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਵੇਨਿਊ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। 

ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰੀ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। 

ਪਸ਼ੂਆਂ ਦੀ ਸੰਭਾਲ ਲਈ 10 ਟਰੱਕ ਚਾਰਾ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨਿਯਮਿਤ ਤੌਰ ‘ਤੇ ਕੀਤੀ ਜਾ ਰਹੀ ਹੈ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ, “ਮੈਂ ਦਿਲੋਂ ਧੰਨਵਾਦ ਕਰਦਾ ਹਾਂ ਸਾਰੀਆਂ ਦਾ ਜਿਨ੍ਹਾਂ ਨੇ ਇਨ੍ਹਾਂ ਕੁਦਰਤੀ ਆਫ਼ਤਾਂ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਲੋਕਾਂ, ਖ਼ਾਸਕਰ ਮੇਰੇ ਹਲਕੇ ਦੇ ਵਾਸੀਆਂ, ਲਈ ਸਕਾਰਾਤਮਕ ਭੂਮਿਕਾ ਨਿਭਾਈ ਅਤੇ ਸਹਿਯੋਗ ਦਿੱਤਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD