Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਿਮਾਂਸ਼ੂ ਜੈਨ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਦੇਣ ਲਈ ਜੀਵਨ ਸਿੰਘ ਸੰਗੋਵਾਲ ਦਾ ਕੀਤਾ ਵਿਸ਼ੇਸ਼ ਧੰਨਵਾਦ

ਕਿਹਾ! ''ਮੁੱਖ ਮੰਤਰੀ ਰਾਹਤ ਫੰਡ'' 'ਚ ਪਾਇਆ ਯੋਗਦਾਨ ਰਾਹਤ ਕਾਰਜਾਂ ਨੂੰ ਹੋਰ ਹੁਲਾਰਾ ਦੇਵੇਗਾ

Himanshu Jain, DC Ludhiana, Ludhiana, Deputy Commissioner Ludhiana, Jivan Singh Sangowal, Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 10 Sep 2025

Last updated on: Sep 11, 2025, 13:35 IST

ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ  ਅੱਗੇ ਆਏ ਹਨ। ਉਨ੍ਹਾਂ ''ਮੁੱਖ ਮੰਤਰੀ ਰਾਹਤ ਫੰਡ'' ਲਈ ਨਿੱਜੀ ਤੌਰ 'ਤੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਦਿਆਂ, ਵਿਧਾਇਕ ਸੰਗੋਵਾਲ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਇਕੱਠੇ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਸ ਔਖੀ ਘੜੀ ਵਿੱਚ ਸਹਿਯੋਗ ਲਈ, ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿੱਤੀ ਮਦਦ ਰਾਹਤ ਕਾਰਜ਼ਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਤੇ ਹੋਰ ਦਾਨੀ ਸੱਜਣਾਂ ਨੂੰ ਵੀ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ।

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੀਂਹ ਦੀ ਮਾਰ ਕਾਰਨ ਜਿਹੜੇ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ ਉਨ੍ਹਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਮਦਦ ਕੀਤੀ ਜਾਵੇਗੀ। 

ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਪੁੱਜਾ ਹੈ,  ਪਸ਼ੂ ਮਾਰੇ ਗਏ ਹਨ, ਹੜ੍ਹਾਂ ਕਾਰਨ ਕਿਸੇ ਪਰਿਵਾਰਕ ਮੈਂਬਰ ਦੀ ਜਾਨ ਚਲੀ ਗਈ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਰਥਿਕ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ।

 

Tags: Himanshu Jain , DC Ludhiana , Ludhiana , Deputy Commissioner Ludhiana , Jivan Singh Sangowal , Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD