Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਲਾਭ ਸਿੰਘ ਉਗੋਕੇ ਨੇ ਪੀੜਤ ਪਰਿਵਾਰ ਨੂੰ 8 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ

ਮੀਂਹ ਕਾਰਨ ਛੱਤ ਡਿੱਗਣ ਨਾਲ ਪਤੀ - ਪਤਨੀ ਦੀ ਹੋ ਗਈ ਸੀ ਮੌਤ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ਼ਹਿਣਾ , 11 Sep 2025

Last updated on: Sep 11, 2025, 15:04 IST

ਬਲਾਕ ਸ਼ਹਿਣਾ ਦੇ ਪਿੰਡ ਮੌੜ ਨਾਭਾ ਵਿਚ ਭਾਰੀ ਮੀਂਹ ਕਾਰਨ ਪਿਛਲੇ ਦਿਨੀਂ ਘਰ ਦੀ ਛੱਤ ਡਿੱਗਣ ਕਾਰਨ ਪਤੀ - ਪਤਨੀ ਦੀ ਮੌਤ ਹੋ ਗਈ ਸੀ। ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉਗੋਕੇ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਆਰਥਿਕ ਸਹਾਇਤਾ ਵਜੋਂ 8 ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ।

ਕਰਨੈਲ ਸਿੰਘ (65) ਪੁੱਤਰ ਗੁਰਦਿਆਲ ਸਿੰਘ ਅਤੇ ਉਸ ਦੀ ਪਤਨੀ ਨਿੰਦਰ ਕੌਰ (60) ਪਤਨੀ ਕਰਨੈਲ ਸਿੰਘ ਵਾਸੀ ਪਿੰਡ ਮੌੜ ਨਾਭਾ ਦੀ ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ ਸੀ। ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਰਾਸ਼ੀ ਦਾ 8 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ।  

ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਹੜ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਵਿੱਚ ਜੁਟੀ ਹੋਈ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਰੀ ਬਰਸਾਤ ਨਾਲ ਘਰ ਨੁਕਸਾਨੇ ਗਏ ਅਤੇ ਪਰਿਵਾਰਾਂ ਨੂੰ ਜੀਆਂ ਦਾ ਘਾਟਾ ਪਿਆ ਹੈ, ਇਨ੍ਹਾਂ ਮਾਮਲਿਆਂ ਵਿਚ ਨਾਲੋ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। 

ਓਨ੍ਹਾਂ ਕਿਹਾ ਸਰਕਾਰ ਵਲੋਂ ਨੁਕਸਾਨੇ ਗਏ ਘਰਾਂ ਦਾ ਵੀ ਸਾਰਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੂਰੇ ਯਤਨ ਕੀਤੇ ਜਾਣਗੇ। ਓਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਹਲਕਾ ਭਦੌੜ ਵਿਚ ਹੁਣ ਤੱਕ ਚਾਰ ਮੌਤਾਂ ਹੋਈਆਂ ਸਨ ਤੇ ਸਾਰੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੀ ਰਾਸ਼ੀ ਆਰਥਿਕ ਸਹਾਇਤਾ ਵਜੋਂ ਦਿੱਤੀ ਗਈ ਹੈ।

ਇਸ ਮੌਕੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਤਹਿਸੀਲਦਾਰ ਤਪਾ ਓਂਕਾਰ ਸਿੰਘ, ਸਰਪੰਚ ਮਲਕੀਤ ਸਿੰਘ ਮੌੜ ਨਾਭਾ, ਸਰਪੰਚ ਬਲਜੀਤ ਸਿੰਘ ਗਿੱਲ ਪੱਤੀ, ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD