Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਨਜੀਤ ਸਿੰਘ ਬਿਲਾਸਪੁਰ ਵੱਲੋਂ 14.70 ਲੱਖ ਦੀ ਲਾਗਤ ਦੇ ਦੋ ਸ਼ੈੱਡਾਂ ਦਾ ਕੰਮ ਸ਼ੁਰੂ ਕਰਵਾਇਆ

ਆਉਣ ਵਾਲੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਬਰਿੰਦਰ ਕੁਮਾਰ ਮਧੇਕੇ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 11 Sep 2025

Last updated on: Sep 11, 2025, 15:19 IST

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਸੁਵਿਧਾਵਾਂ ਦਾ ਖਿਆਲ ਰੱਖਦਿਆਂ ਅਤੇ ਆਉਣ ਵਾਲੇ ਝੋਨੇ ਦੇ ਸੀਜਨ ਦੌਰਾਨ ਦਾਣਾ ਮੰਡੀਆਂ ਵਿੱਚ ਪੁਰਾਣੇ ਅਤੇ ਨੀਵੇਂ ਹੋ ਰਹੇ ਸ਼ੈੱਡਾਂ ਦੀ ਜਗ੍ਹਾ ਜਾਂ ਜਿੱਥੇ ਪਹਿਲਾਂ ਸ਼ੈੱਡ ਨਹੀਂ ਸੀ ਉੱਥੇ ਨਵੀਂ ਦਿੱਖ ਵਾਲੇ ਸ਼ੈੱਡ ਤਿਆਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਹਲਕਾ ਨਿਹਾਲ ਸਿੰਘ ਵਾਲਾ ਦੇ ਦੋ ਪਿੰਡਾਂ ਭਾਗੀਕੇ ਅਤੇ ਗਾਜੀਆਣਾ ਦੀਆਂ ਦਾਣਾ ਮੰਡੀਆਂ ਵਿੱਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਬਰਿੰਦਰ ਕੁਮਾਰ ਮਧੇਕੇ ਵੱਲੋਂ ਮੰਡੀ ਬੋਰਡ ਦੇ ਐਸ ਡੀ ਓ ਜਸਵੀਰ ਸਿੰਘ ਦੀ ਹਾਜਰੀ ਵਿੱਚ 14.70 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਸ਼ੈੱਡਾਂ ਦਾ ਕੰਮ ਸ਼ੁਰੂ ਕਰਵਾਇਆ।

ਇਸ ਮੌਕੇ ਤੇ ਬੋਲਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਨਾਲ ਬੁਰੀ ਤਰਾਂ ਪ੍ਰਭਾਵਿਤ ਹੋਏ ਕਿਸਾਨਾਂ ਦੀ ਬਾਂਹ ਫੜ ਰਹੀ ਹੈ ਅਤੇ ਉਨ੍ਹਾਂ ਦੀਆਂ ਫਸਲਾਂ, ਘਰਾਂ, ਮਾਲ ਡੰਗਰ ਅਦਿ ਦੇ ਮੁਆਵਜ਼ੇ ਦਾ ਦਿਲ ਖੋਲ੍ਹ ਕੇ ਐਲਾਨ ਕੀਤਾ ਹੈ ਉੱਥੇ ਹੀ ਸਾਡੇ ਹਲਕਾ ਨਿਹਾਲ ਸਿੰਘ ਵਾਲਾ ਦੇ ਕਿਸਾਨਾਂ ਦੀਆਂ ਸਹੂਲਤਾਂ ਦਾ ਵੀ ਖਿਆਲ ਰੱਖ ਰਹੀ ਹੈ। 

ਉਨ੍ਹਾਂ ਕਿਹਾ ਕਿ ਅੱਜ ਅਸੀਂ ਦੋ ਪਿੰਡਾਂ ਦੇ ਸ਼ੈੱਡਾਂ ਦਾ ਕੰਮ ਸ਼ੁਰੂ ਕਰਵਾ ਰਹੇ ਹਾਂ ਜਦਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਅਜਿਹੇ ਸ਼ੈੱਡ ਬਣਵਾਏ ਜਾਣਗੇ। ਇਸ ਮੌਕੇ ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਵਾ ਦਿੱਤੇ ਜਾਣਗੇ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਯੋਜਨਾ ਬੋਰਡ ਅਤੇ ਸੰਗਠਨ ਇੰਚਾਰਜ਼ ਦਵਿੰਦਰ ਸਿੰਘ ਤਖਤੂਪੁਰਾ, ਜਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਖਾਲਸਾ, ਸਰਪੰਚ ਸੁਖਦੀਪ ਸਿੰਘ ਭਾਗੀਕੇ ਅਤੇ ਸਮੂਹ ਪੰਚਾਇਤ ਮੈਂਬਰ, ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਬਲਾਕ ਪ੍ਰਧਾਨ ਜੀਵਨ ਸਿੰਘ ਸੈਦੋਕੇ, ਮੁਖਤਿਆਰ ਸਿੰਘ ਮੈਂਬਰ ਨਸ਼ਾ ਮੁਕਤੀ ਮੋਰਚਾ, ਸਰਪੰਚ ਸੁਖਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਸਾਬਕਾ ਸਰਪੰਚ ਭਗਵੰਤ ਸਿੰਘ ਗਾਜੀਆਣਾ, ਨੀਲਾ ਮੈਂਬਰ, ਗੁਰਜੀਤ ਸਿੰਘ ਯੂਥ ਆਗੂ, ਹਰਭਜਨ ਸਿੰਘ ਪ੍ਰਧਾਨ, ਸੁਖਦੇਵ ਸਿੰਘ ਪ੍ਰਧਾਨ, ਜਗਮੋਹਨ ਸਿੰਘ ਯੂਥ ਆਗੂ, ਹਰਦੀਪ ਸਿੰਘ ਯੂਥ ਆਗੂ, ਬਲਵੀਰ ਸਿੰਘ ਮਧੇਕੇ, ਦਿਲਪ੍ਰੀਤ ਭਾਗੀਕੇ ਅਤੇ ਦੋਵੇਂ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਮੋਹਤਬਰ ਹਾਜਰ ਸਨ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD