Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਭਿਜੀਤ ਕਪਲਿਸ਼ ਦੀ ਹਾਜ਼ਰੀ ‘ਚ ਸੁਰਿੰਦਰ ਸਿੰਘ ਢਿੱਲੋਂ ਨੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦੇ ਗਊ-ਧੰਨ ਦੇ ਚਾਰੇ ਲਈ ਦਿੱਤਾ 60,000 ਰੁਪਏ ਦਾ ਚੈੱਕ

ਡੀ.ਸੀ. ਅਭਿਜੀਤ ਕਪਲਿਸ਼ ਵੱਲੋਂ ਜ਼ਿਲ੍ਹਾ ਵਾਸੀਆਂ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਗਊਧੰਨ ਦੀ ਸੁਚੱਜੀ ਸਾਂਭ-ਸੰਭਾਲ ਲਈ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Sep 2025

Last updated on: Sep 11, 2025, 15:24 IST

ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਪਿੰਡ ਰੱਤਾ ਟਿੱਬਾ ਵਿਖੇ ਸਥਿਤ ਸਰਕਾਰੀ ਗਊਸ਼ਾਲਾ ਵਿਖੇ ਗਊਧੰਨ ਦੀ ਸੁਚੱਜੀ ਸਾਂਭ-ਸੰਭਾਲ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਏ.ਡੀ.ਸੀ. (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਨਿੱਜੀ ਖਾਤੇ ‘ਚੋਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦੇ ਗਊ-ਧੰਨ ਦੇ ਚਾਰੇ ਲਈ 60,000 ਰੁਪਏ ਦਾ ਚੈੱਕ ਦਿੱਤਾ ਗਿਆ। ਏ.ਡੀ.ਸੀ. ਸੁਰਿੰਦਰ ਸਿੰਘ ਢਿੱਲੋਂ ਵੱਲੋਂ ਦਾਨ ਕੀਤੀ ਗਈ ਇਸ ਰਾਸ਼ੀ ਨਾਲ ਗਊਸ਼ਾਲਾ ‘ਚ ਮੌਜੂਦ ਗਊਧੰਨ ਲਈ 100 ਕੁਇੰਟਲ ਮੱਕੀ ਦੇ ਆਚਾਰ ਦਾ ਪ੍ਰਬੰਧ ਕੀਤਾ ਜਾਵੇਗਾ ਜੋ ਕੱਲ ਤੱਕ ਗਊਸ਼ਾਲਾ ਪਹੁੰਚ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਗਊਸ਼ਾਲਾ ਦੀ ਚਾਰਦਿਵਾਰੀ ਅਤੇ ਗਊਆਂ ਲਈ ਨਵੇਂ ਸ਼ੈੱਡ ਬਣਵਾਏ ਦਾ ਰਹੇ ਹਨ ਜਿਨ੍ਹਾਂ ਨੂੰ ਜਲਦ ਨੇਪਰੇ ਚੜ੍ਹਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਮਾਰ ਗਊਆਂ ਦੇ ਇਲਾਜ ਲਈ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀ ਪੱਕੀ ਤੈਨਾਤੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਨੂੰ ਨਿਯਮਤ ਤੌਰ ‘ਤੇ ਸਹੀ ਰੱਖਣ ਦੇ ਮਕਸਦ ਨਾਲ ਗਊਸ਼ਾਲਾ ਵਿਖੇ ਮੈਨੇਜਰ ਦੀ ਤੈਨਾਤੀ ਵੀ ਕੀਤੀ ਗਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਗਊਧੰਨ ਦੀ ਸੁਚੱਜੀ ਸਾਂਭ-ਸੰਭਾਲ ਲਈ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਰੱਤਾ ਟਿੱਬਾ ਵਿਖੇ ਸਥਿਤ ਸਰਕਾਰੀ ਗਊਸ਼ਾਲਾ ਦੀ ਹਾਲਤ ਸੁਧਾਰਨ ਲਈ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿੱਚ ਗਊਧੰਨ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਹਰ ਮੌਸਮ ਵਿੱਚ ਹਰੇ-ਚਾਰੇ ਅਤੇ ਸੁੱਕੀ ਤੂੜੀ ਦੀ ਵੱਡੀ ਮਾਤਰਾ ਵਿੱਚ ਲੋੜ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਵਾਸੀ ਗਊਧੰਨ ਦੀ ਸੁਚੱਜੀ ਸੰਭਾਲ ਲਈ ਆਪਣਾ ਯੋਗਦਾਨ ਹਰੇ-ਚਾਰੇ, ਤੂੜੀ ਜਾਂ ਬਿਮਾਰ ਗਊਧੰਨ ਲਈ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾ ਕੇ ਪਾ ਸਕਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਸ਼ਿਵਾਂਸ਼ ਅਸਥਾਨਾ ਵੀ ਮੌਜੂਦ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD