Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਵਿਖੇ ਲਗਭਗ 150 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 11 Sep 2025

Last updated on: Sep 11, 2025, 17:40 IST

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਅੱਜ ਸ਼੍ਰੀ ਰਾਮ ਤਲਾਈ, ਡੇਰਾਬੱਸੀ ਪਹੁੰਚੇ ਜਿੱਥੇ ਉਨ੍ਹਾਂ ਨੇ ਲਗਭਗ 150 ਬਾਰਸ਼ਾਂ ਕਾਰਨ ਪ੍ਰਭਾਵਿਤ ਅਤੇ ਲੋੜਵੰਦ ਪਰਿਵਾਰਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ, ਪਾਰਟੀ ਦੇ ਬਲਾਕ ਪ੍ਰਧਾਨ ਅਤੇ ਕੌਂਸਲਰ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਪ੍ਰਭਾਵਿਤ ਪਰਿਵਾਰਾਂ ਤੱਕ ਸਮੇਂ-ਸਿਰ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹੜ੍ਹ ਤੇ ਬਾਰਸ਼ਾਂ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਰਾਹਤ ਕਿਟਾਂ ਵਿੱਚ ਰਾਸ਼ਨ, ਆਟਾ, ਚੌਲ, ਸਾਬਣ/ਸਰਫ਼, ਦਵਾਈਆਂ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਲੋੜੀਂਦੀਆਂ ਵਸਤਾਂ ਸ਼ਾਮਲ ਸਨ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਮਿਲ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਹੜ੍ਹ ਤੇ ਬਾਰਸ਼ ਪ੍ਰਬੰਧਨ ਲਈ ਕੰਮ ਕਰ ਰਹੀ ਹੈ, ਉਥੇ ਲੋਕਾਂ, ਚੁਣੇ ਹੋਏ ਪ੍ਰਤੀਨਿਧੀਆਂ ਅਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। 

ਇਸਦੇ ਨਾਲ ਨਾਲ ਸ਼ਹਿਰੀ ਸੁਵਿਧਾਵਾਂ ਦੀ ਬਹਾਲੀ, ਖਰਾਬ ਹੋਈ ਸੜਕਾਂ ਤੇ ਢਾਂਚੇ ਦੀ ਮੁਰੰਮਤ ਅਤੇ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਰੰਧਾਵਾ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਰਾਹਤ ਤੇ ਪੁਨਰਵਾਸ ਯਤਨਾਂ ਨੂੰ ਲਗਾਤਾਰ ਅਤੇ ਪਾਰਦਰਸ਼ੀ ਢੰਗ ਨਾਲ ਜਾਰੀ ਰੱਖੇਗਾ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ, ਬਲਾਕ ਪ੍ਰਧਾਨ ਤੇ ਹੋਰ ਆਗੂਆਂ ਨੇ ਵੀ ਵਿਧਾਇਕ ਰੰਧਾਵਾ ਨਾਲ ਲੋਕਾਂ ਵਿੱਚ ਰਾਹਤ ਸਮੱਗਰੀ ਵੰਡਣ ਤੇ ਪ੍ਰਬੰਧ ਕਰਨ ਵਿੱਚ ਯੋਗਦਾਨ ਪਾਇਆ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD