Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਖੇਤਰ 'ਚ ਹੁਣ ਤੱਕ 100 ਟਨ ਪਸ਼ੂ-ਚਾਰਾ ਵੰਡਿਆ

ਨਿਰੰਤਰ ਜਾਰੀ ਰੱਖਾਂਗੇ ਪਸ਼ੂਆਂ ਦੇ ਚਾਰੇ ਦੀ ਸੇਵਾ : ਡਾ.ਉਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅਜਨਾਲਾ/ਅੰਮ੍ਰਿਤਸਰ , 11 Sep 2025

Last updated on: Sep 11, 2025, 17:44 IST

ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਕੌਮਾਂਤਰੀ ਪੱਧਰ ਦੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਹੁਣ ਤੱਕ ਅਜਨਾਲਾ ਖੇਤਰ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 100 ਟਨ ਪਸ਼ੂਆਂ ਦਾ ਚਾਰਾ ਵੰਡਿਆ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਲੋਕ ਹੜ੍ਹਾਂ ਕਾਰਨ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹਨ,ਇਸ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਸਮੁੱਚੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਆਪਣੇ ਸੇਵਾ ਕਾਰਜ ਨਿਰੰਤਰ ਚਲਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਪਹਿਲੇ ਪੜਾਅ ਤਹਿਤ 1200 ਟਨ ਪਸ਼ੂਆਂ ਦਾ ਚਾਰਾ ਖ੍ਰੀਦਿਆ ਗਿਆ ਹੈ ਅਤੇ ਲੰਮਾ ਸਮਾਂ ਪ੍ਰਭਾਵਿਤ ਖੇਤਰਾਂ ਦੇ ਪਸ਼ੂ ਪਾਲਕਾਂ ਨੂੰ ਚਾਰੇ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਹਿਤ ਅੱਜ ਉਨ੍ਹਾਂ ਦੀ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਦੀ ਮੌਜੂਦਗੀ ਵਿਚ ਕਸਬਾ ਚਮਿਆਰੀ,ਅਜਨਾਲਾ ਅਤੇ ਰਮਦਾਸ ਦੇ ਵੱਖ-ਵੱਖ ਪਿੰਡਾਂ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ  ਵੰਡਿਆ ਗਿਆ ਹੈ ਜਦ ਕਿ ਹੁਣ ਤੱਕ ਅਜਨਾਲਾ ਖੇਤਰ 'ਚ 100 ਟਨ ਪਸ਼ੂਆਂ ਦਾ ਚਾਰਾ ਵੰਡਿਆ ਜਾ ਚੁੱਕਾ ਹੈ।

ਇਸ ਦੌਰਾਨ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਰਪੰਚਾਂ,ਮੋਹਤਬਰਾਂ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਵੱਲੋਂ ਡਾ. ਉਬਰਾਏ ਦਾ ਇਸ ਉਪਰਾਲੇ ਲਈ ਧੰਨਵਾਦ ਵੀ ਕੀਤਾ ਗਿਆ ਹੈ। ਇਸ ਮੌਕੇ ਸਲਾਹਕਾਰ ਸੁਖਦੀਪ ਸਿੱਧੂ,ਪ੍ਰਧਾਨ ਸਿਸ਼ਪਾਲ ਸਿੰਘ ਲਾਡੀ,ਨਵਜੀਤ ਸਿੰਘ ਘਈ, ਐਕਸੀਅਨ ਜਗਦੇਵ ਸਿੰਘ ਤੋਂ ਇਲਾਵਾ ਕਸਬਾ ਚਮਿਆਰੀ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ ਆਦਿ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD