Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 11 Sep 2025

Last updated on: Sep 11, 2025, 17:48 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 27 ਆਧੁਨਿਕ .30 ਬੋਰ ਪਿਸਤੌਲਾਂ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਦੋ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ, ਵਾਸੀ ਤੇਜਾ ਰਹੇਲਾ, ਫਾਜ਼ਿਲਕਾ, ਅਤੇ ਗੁਰਮੀਤ ਸਿੰਘ, ਵਾਸੀ ਪਿੰਡ ਮੁਹਾਰ ਜਮਸ਼ੇਰ, ਫਾਜ਼ਿਲਕਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨ ਤੋਂ ਇੱਕ ਵਿਦੇਸ਼ੀ ਸੰਸਥਾ ਰਾਹੀਂ ਪ੍ਰਾਪਤ ਕੀਤੀ ਗਈ ਸੀ ਅਤੇ ਰਾਜ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਵਰਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਇਨ੍ਹਾਂ ਹਥਿਆਰਾਂ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਅਤੇ ਐਸਐਸਓਸੀ ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ 'ਤੇ ਫਾਜ਼ਿਲਕਾ ਖੇਤਰ ਵਿੱਚ ਇੱਕ ਗੁਪਤ ਆਪ੍ਰੇਸ਼ਨ ਚਲਾਇਆ। 

ਆਪ੍ਰੇਸ਼ਨ ਦੌਰਾਨ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਵਾੜ ਦੇ ਨੇੜੇ ਪਿੰਡ ਮੁਹਾਰ ਜਮਸ਼ੇਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ .30 ਬੋਰ ਦੇ 27 ਗੈਰ-ਕਾਨੂੰਨੀ ਹਥਿਆਰਾਂ ਦੇ ਇੱਕ ਵੱਡੇ ਜ਼ਖੀਰੇ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਕਾਬੂ ਕੀਤਾ ਗਿਆ। ਏਆਈਜੀ ਨੇ ਅੱਗੇ ਦੱਸਿਆ ਕਿ ਵਿਦੇਸ਼ੀ ਸੰਸਥਾ ਦੀ ਪਛਾਣ, ਭੂਮਿਕਾ ਅਤੇ ਇਸਦੇ ਵਿਆਪਕ ਨੈੱਟਵਰਕ ਬਾਰੇ ਪਤਾ ਲਗਾਉਣਾ ਜਾਂਚ ਅਧੀਨ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 16 ਮਿਤੀ 11-09-2025 ਨੂੰ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD