Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਦੀ ਮੀਟਿੰਗ

ਅਗਾਮੀ ਨਰਾਤਿਆਂ ਨੂੰ ਲੈ ਕੇ ਕੀਤੀ ਜਾ ਰਹੀ ਤਿਆਰੀਆਂ ਦੀ ਮੁੱਖ ਮੰਤਰੀ ਨੇ ਕੀਤੀ ਸਮੀਖਿਆ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Vipul Goel, Gian Chand Gupta

Web Admin

Web Admin

5 Dariya News

ਚੰਡੀਗੜ੍ਹ , 09 Sep 2025

Last updated on: Sep 12, 2025, 10:49 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਸ਼ਵਿਨ ਨਰਾਤਿਆਂ ਤੋਂ ਪਹਿਲਾਂ ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ ਪਰਿਸਰ ਵਿੱਚ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ 3 ਵੱਡੇ ਏਅਰ ਕੰਡੀਸ਼ਨ ਭੰਡਾਰਾ ਹਾਲ ਦਾ ਨਿਰਮਾਣ ਕੀਤਾ ਜਾਵੇ, ਜਿਸ ਵਿੱਚ ਇੱਕ ਹਾਲ ਵਿੱਚ ਘੱਟ ਤੋਂ ਘੱਟ 1500 ਸ਼ਰਧਾਲੂ ਇੱਕਠੇ ਬੈਠ ਕੇ ਪ੍ਰਸਾਦ ਗ੍ਰਹਿਣ ਕਰ ਸਕਣ। ਇਸ ਤੋਂ ਇਲਾਵਾ, ਅੱਤਆਧੁਨਿਕ ਪੱਧਰ 'ਤੇ ਰਸੋਈਘਰ ਦੀ ਵਿਵਸਥਾ ਵੀ ਕੀਤੀ ਜਾਵੇ ਅਤੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਮੁੱਖ ਮੰਤਰੀ, ਜੋ ਸ਼੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਦੇ ਚੇਅਰਮੈਨ ਵੀ ਹਨ, ਅੱਜ ਇੱਥੇ ਸ਼੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ, ਪੰਚਕੂਲਾ ਦੀ 22ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਕਾਲਕਾ ਵਿਧਾਇਕ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ ਸਮੇਤ ਬੋਰਡ ਦੇ ਹੋਰ ਮੈਂਬਰ ਵੀ ਮੌਜੂਦ ਰਹੇ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭੰਡਾਰਾ ਹਾਲ ਦੇ ਨਿਰਮਾਣ ਹੋਣ ਤੱਕ ਅਗਾਮੀ ਨਰਾਤਿਆਂ ਲਈ ਵੈਕਲਪਿਕ ਵਿਵਸਥਾ ਵਜੋ ਅਸਥਾਈ ਹੈਂਗਰ ਸਥਾਪਿਤ ਕਰ ਵੱਡੇ ਪੱਧਰ 'ਤੇ ਭੰਡਾਰੇ ਦੀ ਵਿਵਸਥਾ ਯਕੀਨੀ ਕੀਤੀ ਜਾਵੇ।

ਤੀਰਥਾਟਨ ਨੂੰ ਪ੍ਰੋਤਸਾਹਨ ਦੇਣ ਲਈ ਪੰਚਕੂਲਾ ਵਿੱਚ ਧਾਰਮਿਕ ਸਥਾਨਾਂ ਲਈ ਬੱਸ ਸੇਵਾ ਸ਼ੁਰੂ ਕਰਨ ਦੀ ਬਣਾਈ ਜਾਵੇ ਯੋਜਨਾ

ਮੁੱਖ ਮੰਤਰੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤੀਰਥਾਟਨ ਨੂੰ ਪ੍ਰੋਤਸਾਹਨ ਦੇਣ ਲਈ ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ, ਚੰੰਡੀ ਮਾਤਾ ਮੰਦਿਰ, ਕਾਲੀ ਮਾਤਾ ਮੰਦਿਰ, ਮੋਰਨੀ, ਵੱਡਾ ਤ੍ਰਿਲੋਕਪੁਰ, ਨਾਡਾ ਸਾਹਿਬ ਆਦਿ ਸਥਾਨਾਂ ਨੂੰ ਜੋੜਦੇ ਹੋਏ ਬੱਸ ਸੇਵਾ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾਵੇ। ਇਸ ਨਾਲ ਸ਼ਰਧਾਲੂਆਂ ਨੂੰ ਪੰਚਕੂਲਾ ਜਿਲ੍ਹਾ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਨੇ ਕਾਲੀ ਮਾਤਾ ਮੰਦਿਰ ਵਿੱਚ ਕਮਲ ਸ਼ੇਪ ਦੇ ਭਵਨ ਨਿਰਮਾਣ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਇਸ ਕੰਮ ਨੂੱ ਸਮੇਂ 'ਤੇ ਪੂਰਾ ਕੀਤਾ ਜਾਵੇ।

ਨਾਇਬ ਸਿੰਘ ਸੈਣੀ ਨੇ ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ ਪਰਿਸਰ ਵਿੱਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ (ਐਚਐਸਵੀਪੀ) ਵੱਲੋਂ ਨਿਰਮਾਣਤ ਬੂਥਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਰਤੋ ਨਾ ਹੋਣ ਵਾਲੇ ਅਤੇ ਖੰਡਰ ਬੁਥਾਂ ਦਾ ਸਰਵੇਖਣ ਕਰ ਇੰਨ੍ਹਾਂ ਨੂੰ ਹਟਾਏ ਜਾਣ ਦੀ ਸੰਭਾਵਨਾਵਾਂ 'ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮੰਦਿਰ ਦੇ ਮਾਸਟਰ ਪਲਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਥਾਨ ਦੀ ਵਰਤੋ ਐਚਐਸਵੀਪੀ ਵੱਲੋਂ ਨੀਤੀ ਅਨੁਰੂਪ ਵਪਾਰਕ ਗਤੀਵਿਧੀਆਂ ਤਹਿਤ ਕੀਤੀ ਜਾਵੇ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ਼੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਸਥਾਨ ਦੀ ਮੁਰੰਮਤ ਤੇ ਮਾਸਟਰ ਪਲਾਨ ਤਹਿਤ ਮੰਦਿਰ ਪਰਿਸਰ ਦਾ ਸੁੰਦਰੀਕਰਣ ਕੀਤਾ ਜਾਵੇ ਅਤੇ ਜੇਕਰ ਕੋਈ ਕਬਜਾ ਹੈ, ਤਾਂ ਉਸ ਨੂੰ ਹਟਾਇਆ ਜਾਵੇ। ਇਸ ਤੋਂ ਇਲਾਵਾ, ਮੰਦਿਰ ਪਰਿਸਰ ਵਿੱਚ ਕੰਧ-ਚਿੱਤਰਾਂ ਦੀ ਸੰਭਾਲ ਅਤੇ ਸੁੰਦਰੀਕਰਣ ਦੇ ਨਾਲ-ਨਾਲ ਹਨੂਮਾਨ ਵਾਇਕਾ ਦੇ ਸੁੰਦਰੀਕਰਣ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਮੰਦਿਰ ਪਰਿਸਰ ਵਿੱਚ ਸਵੱਛਤਾ 'ਤੇ ਦੇਣ ਵਿਸ਼ੇਸ਼ ਧਿਆਨ, ਸ਼ਬਧਾਲੂਆਂ ਨੂੰ ਸਵੱਛ ਅਤੇ ਪਵਿੱਤਰ ਮਾਹੌਲ ਦਾ ਤਜਰਬਾ ਹੋਵੇ

ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਸਵੱਛਤਾ ਨੂੰ ਸਰਵੋਚ ਪ੍ਰਾਥਮਿਕਤਾ ਦਿੱਤੀ ਜਾਵੇ। ਨਰਾਤਿਆਂ ਦੇ ਮੌਕੇ 'ਤੇ ਮੰਦਿਰਾਂ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਆਉਂਦੀ ਹੈ, ਇਸ ਲਈ ਮੰਦਿਰ ਪਰਿਸਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਸੰਪੂਰਣ ਸਫਾਈ ਵਿਵਸਥਾ ਯਕੀਨੀ ਕੀਤੀ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਸਵੱਛ ਅਤੇ ਪਵਿੱਤਰ ਮਾਹੌਲ ਦਾ ਤਜਰਬਾ ਹੋਵੇ।

ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲਣ ਵਾਲੇ ਸੇਵਾ ਪਖਵਾੜੇ ਦੌਰਾਨ ਮੰਦਿਰ ਪਰਿਸਰਾਂ ਅਤੇ ਹੋਰ ਧਾਰਮਿਕ ਸਥਾਨਾਂ 'ਤੇ ਸਵੱਛਤਾ ਮੁਹਿੰਮ ਨੂੰ ਹੋਰ ਵੱਧ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇ। ਇਸ ਦੌਰਾਨ ਪ੍ਰਸਾਸ਼ਨ, ਸਥਾਨਕ ਨਿਗਮ ਅਤੇ ਸਵੈਸੇਵੀ ਸੰਗਠਨ ਮਿਲ ਕੇ ਵਿਆਪਕ ਪੱਧਰ 'ਤੇ ਸਫਾਈ ਕੰਮ ਕਰਨ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਪੰਚਕੂਲਾ ਦੇ ਮੇਅਰ ਸ੍ਰੀ ਕੁਲਭੂਸ਼ਣ ਗੋਇਲ, ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਵਿਕਾਸ ਗੁਪਤਾ, ਪੰਚਕੂਲਾ ਮੈਟਰੋਪੋਲੀਟਨ ਡਿਵੇਲਪਮੈਂਟ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੇ. ਮਕਰੰਦ ਪਾਂਡੂਰੰਗ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਡਾ. ਸ਼ਾੀਲਨ, ਐਚਐਸਵੀਪੀ ਦੇ ਪ੍ਰਸਾਸ਼ਕ ਮੋਨਿਕਾ ਗੁਪਤਾ, ਪੰਚਕੂਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ, ਸ਼੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਦੀ ਸੀਈਓ ਨਿਸ਼ਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Vipul Goel , Gian Chand Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD