Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ

Rakhee Gupta Bhandari, Principal Secretary Food Processing Department, Punjab Admin

Web Admin

Web Admin

5 Dariya News

ਅੰਮ੍ਰਿਤਸਰ , 11 Sep 2025

Last updated on: Sep 12, 2025, 12:41 IST

ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਪਕਵਾਨ ਅੰਮ੍ਰਿਤਸਰੀ ਕੁਲਚਾ ਲਈ ਜਿਊਗ੍ਰਾਫੀਕਲ ਇੰਡੀਕੇਸ਼ਨ (ਜੀ.ਆਈ.) ਟੈਗ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੀ.ਆਈ.ਟੈਗ ਖਾਸ ਭੂਗੋਲਿਕ ਖੇਤਰ, ਜਿਵੇਂ ਕਿ ਵਿਸ਼ੇਸ਼ ਇਲਾਕੇ, ਕਸਬੇ ਜਾਂ ਦੇਸ਼ ਦੇ ਸਬੰਧ ਵਿੱਚ ਵਿਲੱਖਣ ਗੁਣਵੱਤਾ, ਸ਼ਾਖ ਜਾਂ ਵਿਸ਼ੇਸ਼ਤਾ ਰੱਖਣ ਵਾਲੇ ਉਤਪਾਦਾਂ ਨੂੰ ਪ੍ਰਦਾਨ ਕੀਤਾ ਜਾਣ ਵਾਲਾ ਇੱਕ ਲੇਬਲ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਫੂਡ ਪ੍ਰੋਸੈਸਿੰਗ ਸੈਕਟਰ ਦੀਆਂ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਫੈਕਲਟੀ ਮੈਂਬਰ, ਉਦਯੋਗਿਕ ਸੰਗਠਨਾਂ ਅਤੇ ਮੁਰੱਬਾ, ਅਚਾਰ, ਬਾਸਮਤੀ ਚੌਲ, ਸ਼ਹਿਦ ਅਤੇ ਗੁੜ ਦੇ ਪ੍ਰੋਸੈਸਿੰਗ ਯੂਨਿਟਾਂ ਦੇ ਪ੍ਰਤੀਨਿਧੀ ਸ਼ਾਮਲ ਸਨ।

 ਜੀ.ਆਈ. ਟੈਗ ਪ੍ਰਾਪਤ ਕਰਨ ਦੇ ਫਾਇਦਿਆਂ ‘ਤੇ ਚਾਨਣਾ ਪਾਉਂਦਿਆਂ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਇਹ ਨਾ ਸਿਰਫ਼ ਇਸ ਪਵਿੱਤਰ ਸ਼ਹਿਰ ਦੇ ਵਿਲੱਖਣ ਖਾਣੇ ਦੀ ਵਿਰਾਸਤ ਨੂੰ ਹੁਲਾਰਾ ਦੇਵੇਗਾ ਬਲਕਿ ਬ੍ਰਾਂਡਿੰਗ, ਨਿਰਯਾਤ, ਬਾਜ਼ਾਰ ਦੇ ਵਿਸਥਾਰ ਲਈ ਨਵੇਂ ਮੌਕੇ ਵੀ ਪੈਦਾ ਕਰੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਨੇ ਫੂਡ ਐਗਰੋ-ਪ੍ਰੋਸੈਸਿੰਗ ਖੇਤਰ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਸ ਨੂੰ "ਸਨਸ਼ਾਈਨ ਇੰਡਸਟਰੀ" ਦੱਸਿਆ ਕਿਉਂਕਿ ਇਸ ਖੇਤਰ ਵਿੱਚ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਦੀ ਅਥਾਹ ਸੰਭਾਵਨਾ ਹੈ।

ਉਨ੍ਹਾਂ ਨੇ ਇਸ ਖੇਤਰ ਦੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼) ਲਈ ਮਜ਼ਬੂਤ ਲਿੰਕ ਸਥਾਪਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਐਗਰੋ-ਫੂਡ ਪ੍ਰੋਸੈਸਿੰਗ ਈਕੋਸਿਸਟਮ ਨੂੰ ਮਜ਼ਬੂਤ ਕਰਨ ਸਬੰਧੀ ਵਚਨਵੱਧਤਾ ਦਹੁਰਾਈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ-ਉਦਯੋਗ ਪਾੜੇ ਨੂੰ ਪੂਰਨ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। 

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਲੋਕਾਂ ਦੀ ਪਲੇਟ ਤੱਕ ਪਹੁੰਚਾਉਣ ਵਾਲੀ ਮੁਕੰਮਲ ਵੈਲਿਊ ਚੇਨ ਨੂੰ ਮਜ਼ਬੂਤ ਕਰਨ ਲਈ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਿਰਵਿਘਨ ਅਤੇ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਪੰਜਾਬ ਦੇ ਫੂਡ ਪ੍ਰੋਸੈਸਿੰਗ ਖੇਤਰ ਦੇ ਵਿਕਾਸ ਲਈ ਮੁੱਖ ਉਦਯੋਗਿਕ ਮੰਗਾਂ ਅਤੇ ਸੰਭਾਵੀ ਹੱਲਾਂ 'ਤੇ ਵੀ ਚਰਚਾ ਕੀਤੀ ਗਈ। 

ਮੀਟਿੰਗ ਦੌਰਾਨ ਨਵੀਨਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਫੂਡ ਪਾਰਕ ਅਤੇ ਤਕਨਾਲੋਜੀ ਐਕਸਚੇਂਜ ਪਲੇਟਫਾਰਮ ਸਥਾਪਤ ਕਰਨ ‘ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਗੁਣਵੱਤਾ ਅਤੇ ਸੁਰੱਖਿਆ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਹੁਨਰਮੰਦ ਸਟਾਫ ਅਤੇ ਆਧੁਨਿਕ ਭੋਜਨ ਦੀ ਜਾਂਚ ਲਈ ਲੈਬਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਬਾਰੇ ਗੱਲਬਾਤ ਕੀਤੀ ਗਈ। 

ਮੀਟਿੰਗ ਦੌਰਾਨ ਫਲ, ਸਬਜ਼ੀਆਂ, ਪਾਪੜ, ਵੜੀਆਂ, ਸ਼ਹਿਦ, ਮਸਾਲੇ ਅਤੇ ਗੁੜ ਵਰਗੇ ਵੱਖ-ਵੱਖ ਉਤਪਾਦਾਂ ਲਈ ਪ੍ਰੋਸੈਸਿੰਗ ਸਹੂਲਤਾਂ ਵਿਕਸਤ ਕਰਨ 'ਤੇ ਵੀ ਧਿਆਨ ਕੇਂਦ੍ਰਿਤ ਕੀਤਾ ਗਿਆ। ਇਸ ਦੌਰਾਨ ਏ.ਪੀ.ਈ.ਡੀ.ਏ. ਸਹਾਇਤਾ ਨਾਲ ਕੋਲਡ ਸਟੋਰੇਜ ਸਹੂਲਤਾਂ ਅਤੇ ਛੇਤੀ ਖਰਾਬ ਹੋਣ ਵਾਲੇ ਭੋਜਨ ਪਦਾਰਥਾਂ ਲਈ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਾਰਗੋ ਹੈਂਡਲਿੰਗ ਸਬੰਧੀ ਪ੍ਰਸਤਾਵਾਂ ਦੀ ਵੀ ਪੜਚੋਲ ਕੀਤੀ ਗਈ। 

ਇਸ ਤੋਂ ਇਲਾਵਾ, ਪੰਜਾਬ ਐਗਰੋ ਰਾਹੀਂ ਸ਼ਹਿਦ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਕੇ ਇਸ ਖੇਤਰ ਲਈ ਸੰਭਾਵੀ ਵਿਕਾਸ ਦੇ ਮੌਕੇ ਵਜੋਂ ਉਜਾਗਰ ਕੀਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਅਸ਼ੋਕ ਸੇਠੀ, ਸ੍ਰੀ ਰਾਕੇਸ਼ ਠੁਕਰਾਲ, ਸ੍ਰੀ ਸੁਰਿੰਦਰ ਲਖੇਸਰ, ਡਾ. ਡੀ.ਐਸ. ਸੋਗੀ (ਪ੍ਰੋਫੈਸਰ, ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ, ਜੀ.ਐਨ.ਡੀ.ਯੂ.) ਅਤੇ ਉਦਯੋਗਾਂ ਤੋਂ ਭਾਈਵਾਲ ਸ਼ਾਮਲ ਸਨ।

 

Tags: Rakhee Gupta Bhandari , Principal Secretary Food Processing Department , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD