Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੈਡਿਟਾਂ ਨੂੰ ਵਧਾਈ

Military, NCC, Punjab Directorate NCC, All India Thal Sainik Camp, AITSC

5 Dariya News

5 Dariya News

5 Dariya News

ਚੰਡੀਗੜ੍ਹ , 11 Sep 2025

Last updated on: Sep 12, 2025, 12:50 IST

ਇਤਿਹਾਸਕ ਪ੍ਰਾਪਤੀ ਕਰਕੇ ਸੂਬੇ ਦਾ ਮਾਣ ਵਧਾਉਂਦਿਆਂ ਪੰਜਾਬ ਡਾਇਰੈਕਟੋਰੇਟ ਐਨ.ਸੀ.ਸੀ. ਦੇ ਕੈਡਿਟਾਂ ਨੇ ਲਗਾਤਾਰ ਦੂਜੇ ਸਾਲ  (2024 ਅਤੇ 2025) ਵੱਕਾਰੀ ਆਲ ਇੰਡੀਆ ਥਲ ਸੈਨਿਕ ਕੈਂਪ (ਏ.ਆਈ.ਟੀ.ਐਸ.ਸੀ.) ਸੀਨੀਅਰ ਡਿਵੀਜ਼ਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਬੇਮਿਸਾਲ ਪ੍ਰਾਪਤੀ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲਗਾਤਾਰ ਦੂਜੀ ਜਿੱਤ ਸਾਡੇ ਐਨ.ਸੀ.ਸੀ. ਕੈਡਿਟਾਂ ਦੇ ਅਡੋਲ ਇਰਾਦੇ, ਦ੍ਰਿੜ੍ਹਤਾ ਅਤੇ ਅਨੁਸ਼ਾਸਨ ਦਾ ਪ੍ਰਮਾਣ ਹੈ। 

ਦੱਸਣਯੋਗ ਹੈ ਕਿ ਇਨ੍ਹਾਂ ਕੈਡਿਟਾਂ (ਪੀ.ਐਚ.ਐਚ.ਪੀ. ਐਂਡ ਸੀ.) ਨੇ ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਵੱਡੇ ਸੰਸਥਾਨਾਂ ਸਮੇਤ 16 ਤੋਂ ਵੱਧ ਡਾਇਰੈਕਟੋਰੇਟਾਂ ‘ਤੇ ਜਿੱਤ ਦਰਜ ਕਰਕੇ ਨਵਾਂ ਕੌਮੀ ਰਿਕਾਰਡ ਕਾਇਮ ਕੀਤਾ ਹੈ। ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਜਿੱਤ ਸਿਰਫ਼ ਮੁਕਾਬਲਿਆਂ ਬਾਰੇ ਨਹੀਂ ਹੈ ਬਲਕਿ ਦੇਸ਼ ਪ੍ਰਤੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਡਿਟਾਂ ਨੇ ਸਮਾਜ ਲਈ ਔਖੀ ਘੜੀ ਵਿੱਚ ਵੀ ਆਪਣਾ ਲੋਹਾ ਮਨਵਾਇਆ ਹੈ। ਜਿਸ ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਬੇਮਿਸਾਲ ਸੇਵਾ ਪ੍ਰਦਾਨ ਕਰਨ ਤੋਂ ਲੈ ਕੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਿਵਲ ਅਧਿਕਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਚੈਂਪੀਅਨ ਅਤੇ ਸਮਾਜ ਦੇ ਰਖਵਾਲਿਆਂ ਵਜੋਂ ਇਨ੍ਹਾਂ ਕੈਡਿਟਾਂ ਦੀ ਭੂਮਿਕਾ ਐਨ.ਸੀ.ਸੀ. ਦੇ ਮੁੱਖ ਸਿਧਾਂਤਾਂ ਅਤੇ ਡਾਇਰੈਕਟੋਰੇਟ ਦੇ ਮੋਟੋ "ਅਨੁਸ਼ਾਸਨ ਅਤੇ ਸੇਵਾ ਸਭ ਤੋਂ ਉੱਪਰ" ਨੂੰ ਦਰਸਾਉਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸਫਲਤਾ ਪੰਜਾਬ ਡਾਇਰੈਕਟੋਰੇਟ ਨੂੰ ਕੌਮੀ ਪੱਧਰ ‘ਤੇ ਮਿਲਟਰੀ ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਮਾਰਗਦਰਸ਼ਕ ਵਜੋਂ ਸਥਾਪਤ ਕਰਦੀ ਹੈ। 

ਉਨ੍ਹਾਂ ਕਿਹਾ ਕਿ ਜਿੱਤਾਂ ਦਾ ਸਿਲਸਿਲਾ ਇਥੇ ਹੀ ਖ਼ਤਮ ਨਹੀਂ ਹੁੰਦਾ, ਸਗੋਂ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਅਤੇ ਪੰਜਾਬ ਪੂਰੇ ਦੇਸ਼ ਲਈ ਉੱਤਮਤਾ ਦੀ ਮਿਸਾਲ ਬਣੇਗਾ। ਸ. ਬੈਂਸ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਦੇ ਇੰਸਟਰਕਟਰਾਂ ਅਤੇ ਸਮੁੱਚੇ ਐਨ.ਸੀ.ਸੀ. ਫੈਟਰਨਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ।

 

Tags: Military , NCC , Punjab Directorate NCC , All India Thal Sainik Camp , AITSC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD