Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਲਾਭ ਸਿੰਘ ਉੱਗੋਕੇ

ਸਰਕਾਰੀ ਹਾਈ ਸਕੂਲ ਧੂਰਕੋਟ ਵਿਚ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦਾ ਕੀਤਾ ਉਦਘਾਟਨ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਪਾ/ ਰੂੜੇਕੇ ਕਲਾਂ , 11 Sep 2025

Last updated on: Sep 12, 2025, 13:02 IST

69ਵੀਆਂ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਸਕੂਲ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਸੁਤੰਤਰਤਾ ਸੰਗਰਾਮੀ ਬੰਤਾ ਸਿੰਘ ਸਰਕਾਰੀ ਹਾਈ ਸਕੂਲ ਧੂਰਕੋਟ ਤੋਂ ਹੋਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕੀਤਾ। ਇਹ 5 ਰੋਜ਼ਾ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਅੰਡਰ 14,17,19 ਉਮਰ ਵਰਗ (ਲੜਕੇ, ਲੜਕੀਆਂ) ਦੇ ਹੋਣਗੇ ਜੋ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ. ਸੁਨੀਤਇੰਦਰਪਾਲ ਸਿੰਘ ਗਿੱਲ ਦੇ ਨਿਰਦੇਸ਼ਾਂ ਅਤੇ ਬਲਾਕ ਨੋਡਲ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ, ਕਨਵੀਨਰ ਭੁਪਿੰਦਰ ਸਿੰਘ ਲੈਕਚਰਾਰ ਸਰੀਰਕ ਸਿੱਖਿਆ ਸ਼ਹਿਣਾ, ਲਖਵਿੰਦਰ ਸਿੰਘ ਡੀ.ਪੀ.ਈ. ਗਹਿਲ, ਸ਼ੂਟਿੰਗ ਕੋਚ ਰਾਹੁਲ ਤੇ ਮੁਹੰਮਦ ਅਤੀਕ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ ਹੈ, ਜਿਸ ਵਾਸਤੇ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲੇ ਹਰ ਸਾਲ ਕਰਵਾਏ ਜਾ ਰਹੇ ਹਨ, ਓਥੇ ਸਕੂਲੀ ਖੇਡਾਂ ਵੀ ਸਮੇਂ ਸਮੇਂ 'ਤੇ ਕਰਵਾਈਆਂ ਜਾ ਰਹੀਆਂ ਹਨ। ਓਨ੍ਹਾਂ ਕਿਹਾ ਕਿ ਹਲਕੇ ਵਿਚ ਕਰੋੜਾਂ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ।ਇਸ ਮੌਕੇ ਓਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।

ਇਨ੍ਹਾਂ ਖੇਡਾਂ ਵਿੱਚ ਪ੍ਰਗਟ ਸਿੰਘ ਗਿੱਲ, ਡਾ. ਸੁਖਚੈਨ ਸਿੰਘ, ਸਰਪੰਚ ਗੁਰੇਵਕ ਸਿੰਘ ਧੂਰਕੋਟ, ਸਰਪੰਚ ਰਾਜ ਸਿੰਘ ਪਿਰਥਾ ਪੱਤੀ, ਐਸ.ਐਮ.ਸੀ. ਚੇਅਰਮੈਨ ਦਰੋਹਨ ਲਾਲ, ਬਾਬਾ ਲਾਲ ਸਿੰਘ, ਕੇਸ਼ਵ ਗੋਇਲ, ਹਰਮੇਲ ਸਿੰਘ ਡੀ.ਪੀ.ਈ. ਝਲੂਰ ਅਤੇ ਹੋਰ ਪੰਤਵੰਤਿਆਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਪਹਿਲੇ ਦਿਨ ਦੀਆਂ ਖੇਡਾਂ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 50 ਨਿਸ਼ਾਨੇਬਾਜ਼ਾਂ ਨੇ 10 ਮੀਟਰ ਰਾਈਫਲ, ਪਿਸਟਲ ਅਤੇ ਪੀਪ ਸਾਈਟ ਦੇ ਮੁਕਾਬਲਿਆਂ ਵਿੱਚ ਭਾਗ ਲਿਆ ਜਿਸ ਵਿੱਚ ਗੁਰਦੀਪ ਸਿੰਘ ਡੀ.ਪੀ.ਈ., ਮਾਸਟਰ ਜਸਵੀਰ ਸਿੰਘ, ਰਾਜਵਿੰਦਰ ਸਿੰਘ, ਨਵਦੀਪ ਕੁਮਾਰ ਅਤੇ ਗੁਰਵਿੰਦਰ ਸਿੰਘ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਕਰਮਜੀਤ ਕੌਰ, ਰੇਨੂਕਾ ਸ਼ਰਮਾਂ, ਮਮਤਾ ਰਾਣੀ, ਅਕਾਂਕਸ਼ਾ ਗਰਗ, ਨਵਰੀਤ ਕੌਰ, ਰੀਨਾ ਰਾਣੀ ਨੇ ਖੇਡਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਭਰਪੂਰ ਯੋਗਦਾਨ ਪਾਇਆ।

ਪਹਿਲੇ ਦਿਨ ਦੇ ਹੋਏ ਓਪਨ ਸਾਈਟ ਏਅਰ ਰਾਈਫਲ 14 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਰਿਮਪ੍ਰਭਦੀਪ ਕੌਰ ਅਤੇ ਧਨਵੀਰ ਕੌਰ ਐਮ.ਟੀ.ਆਈ.ਐਸ. ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਅਤੇ ਐਸ.ਬੀ.ਆਈ ਐਸ.ਦੀ ਹੁਸਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪੀਪ ਸਾਈਟ ਏਅਰ ਰਾਈਫਲ ਮੁਕਾਬਲਿਆਂ ਵਿੱਚ ਸਹਿਜਪ੍ਰੀਤ ਕੌਰ ਬੀ.ਜੀ.ਐਸ. ਬਰਨਾਲਾ, ਕੈਰਵੀ ਗੋਇਲ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ, ਮਹਿਕਪ੍ਰੀਤ ਕੌਰ ਐਮ.ਟੀ.ਆਈ.ਐਸ. ਬਰਨਾਲਾ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਏਅਰ ਪਿਸਟਲ ਮੁਕਾਬਲਿਆਂ ਵਿੱਚ ਗੁਰਸੀਰਤ ਕੌਰ ਅਤੇ ਅਰਨੀਤ ਕੌਰ ਐਮ.ਟੀ.ਆਈ.ਐਸ. ਬਰਨਾਲਾ ਨੇ ਪਹਿਲਾ ਅਤੇ ਤੀਜਾ ਜਦਕਿ ਦਿਵਿਆ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਨੇ ਦੂਜਾ ਸਥਾਨ ਹਾਸਲ ਕੀਤਾ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD