Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਨਰੇਂਦਰ ਮੋਦੀ ਨੇ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਸਮੀਖਿਆ ਮੀਟਿੰਗ ਕੀਤੀ

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਹੜ੍ਹ ਅਤੇ ਮੀਂਹ ਤੋਂ ਪ੍ਰਭਾਵਿਤ ਖੇਤਰਾਂ ਦੇ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Pushkar Singh Dhami

Web Admin

Web Admin

5 Dariya News

ਦੇਹਰਾਦੂਨ , 11 Sep 2025

Last updated on: Sep 12, 2025, 15:36 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11 ਸਤੰਬਰ 2025 ਨੂੰ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਦੇ ਪ੍ਰਭਾਵਿਤ ਖੇਤਰਾਂ ਵਿੱਚ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਦੇ ਕਾਰਨ ਹੜ੍ਹ ਦੀ ਸਥਿਤੀ ਅਤੇ ਨੁਕਸਾਨ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਦੇਹਰਾਦੂਨ ਵਿੱਚ ਇੱਕ ਅਧਿਕਾਰਿਕ ਮੀਟਿੰਗ ਕੀਤੀ। 

ਉਨ੍ਹਾਂ ਨੇ ਉੱਤਰਾਖੰਡ ਦੇ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਅਤੇ ਉਸ ਦੇ ਲੋਕਾਂ ਦੀ ਮਦਦ ਦੇ ਲਈ ਬਹੁਆਯਾਮੀ ਦ੍ਰਿਸ਼ਟੀਕੋਣ ਅਪਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਘਰਾਂ ਦਾ ਮੁੜ-ਨਿਰਮਾਣ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, ਸਕੂਲਾਂ ਦਾ ਮੁੜ-ਨਿਰਮਾਣ, ਪੀਐੱਮਐੱਨਆਰਐੱਫ ਰਾਹੀਂ ਰਾਹਤ ਪ੍ਰਦਾਨ ਕਰਨ ਅਤੇ ਪਸ਼ੂਆਂ ਦੇ ਲਈ ਮਿੰਨੀ ਕਿਟਾਂ ਵੰਡਣ ਜਿਹੇ ਉਪਾਅ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਦੇ ਤਹਿਤ, ਗ੍ਰਾਮੀਣ ਖੇਤਰਾਂ ਵਿੱਚ ਘਰਾਂ ਦੇ ਮੁੜ-ਨਿਰਮਾਣ ਦੇ ਲਈ ਉੱਤਰਾਖੰਡ ਸਰਕਾਰ ਦੁਆਰਾ ਪੇਸ਼ “ਵਿਸ਼ੇਸ਼ ਪ੍ਰੋਜੈਕਟ” ਦੇ ਤਹਿਤ ਉਨ੍ਹਾਂ ਯੋਗ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਿਨ੍ਹਾਂ ਦੇ ਘਰ ਹੜ੍ਹ ਦੇ ਕਾਰਨ  ਪ੍ਰਭਾਵਿਤ ਹੋ ਗਏ ਹਨ।

ਕੇਂਦਰ ਸਰਕਾਰ ਨੇ ਪਹਿਲਾਂ ਹੀ ਅੰਤਰ-ਮੰਤਰਾਲੀ ਕੇਂਦਰੀ ਦਲਾਂ ਨੂੰ ਉੱਤਰਾਖੰਡ ਭੇਜ ਦਿੱਤਾ ਹੈ, ਜੋ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਰਾਜ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਦੀ ਵਿਸਤ੍ਰਿਤ ਰਿਪੋਰਟ ਦੇ ਅਧਾਰ ‘ਤੇ ਅੱਗੇ ਦੀ ਸਹਾਇਤਾ ‘ਤੇ ਵਿਚਾਰ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕੁਦਰਤੀ ਆਫਤ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਰਾਜ ਸਰਕਾਰਾਂ ਦੇ ਨਾਲ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜੋ ਹਾਲ ਹੀ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਸਹਿਤ ਆਫਤਾਂ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਸਾਰੇ ਪੀੜਤ ਲੋਕਾਂ ਦੇ ਪ੍ਰਤੀ ਆਪਣੀ ਇਕਜੁੱਟਤਾ ਵਿਅਕਤ ਕੀਤੀ ਅਤੇ ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਹਾਰਦਿਕ ਸੰਵੇਦਨਾ ਵਿਅਕਤ ਕੀਤੀ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹ ਅਤੇ ਹੋਰ ਆਫਤਾਂ ਵਿੱਚ ਮ੍ਰਿਤਕਾਂ ਦੇ ਨੇੜਲੇ ਸਬੰਧੀਆਂ ਦੇ ਲਈ 2 ਲੱਖ ਰੁਪਏ ਅਤੇ ਗੰਭੀਰ ਤੌਰ ‘ਤੇ ਜ਼ਖਮੀ ਲੋਕਾਂ ਦੇ ਲਈ 50,000 ਰੁਪਏ ਦੀ ਐਕਸ਼ ਗ੍ਰੇਸ਼ੀਆ ਰਾਸ਼ੀ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਅਨਾਥ ਹੋਏ ਬੱਚਿਆਂ ਨੂੰ ਪੀਐੱਮ ਕੇਅਰਸ ਫੋਰ ਚਿਲਡ੍ਰਨ ਯੋਜਨਾ ਰਾਹੀਂ ਸਹਾਇਤਾ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਦੀਰਘਕਾਲੀ ਦੇਖਭਾਲ ਅਤੇ ਭਲਾਈ ਯਕੀਨੀ ਹੋਵੇਗੀ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਮੇਂ ਰਾਜਾਂ ਨੂੰ ਮੋਹਰੀ ਭੁਗਤਾਨ ਸਹਿਤ ਆਫਤ ਪ੍ਰਬੰਧਨ ਐਕਟ ਅਤੇ ਨਿਯਮਾਂ ਦੇ ਤਹਿਤ ਐਲਾਨੀ ਸਹਾਇਤਾ ਅੰਤਰਿਮ ਮਿਆਦ ਦੇ ਲਈ ਹੈ। ਕੇਂਦਰ ਸਰਕਾਰ ਰਾਜ ਦੇ ਮੈਮੋਰੈਂਡਮ ਅਤੇ ਕੇਂਦਰੀ ਟੀਮਾਂ ਦੀ ਰਿਪੋਰਟ ਦੇ ਅਧਾਰ ‘ਤੇ ਮੁਲਾਂਕਣ ਦੀ ਅੱਗੇ ਸਮੀਖਿਆ ਕਰੇਗੀ। 

ਉਨ੍ਹਾਂ ਨੇ ਤਤਕਾਲ ਰਾਹਤ ਅਤੇ ਬਚਾਵ ਕਾਰਜ ਵਿੱਚ ਯੋਗਦਾਨ ਦੇਣ ਦੇ ਲਈ ਐੱਨਡੀਆਰਐੱਫ, ਐੱਸਡੀਆਰਐੱਫ, ਸੈਨਾ, ਰਾਜ ਪ੍ਰਸ਼ਾਸਨ ਅਤੇ ਹੋਰ ਸੇਵਾ-ਮੁਖੀ ਸੰਗਠਨਾਂ ਦੇ ਕਰਮੀਆਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਨੂੰ ਸਵੀਕਾਰ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਥਿਤੀ ਨਾਲ ਨਿਪਟਣ ਦੇ ਲਈ ਸਾਰੇ ਯਤਨ ਕਰੇਗੀ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Pushkar Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD