Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ

Hardeep Singh Mundian, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Neel Garg

Web Admin

Web Admin

5 Dariya News

ਚੰਡੀਗੜ੍ਹ , 12 Sep 2025

Last updated on: Sep 12, 2025, 16:23 IST

ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ।

ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਪੰਜਾਬ ਰਾਜ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਸ੍ਰੀ ਨੀਲ ਗਰਗ ਅਤੇ ਮਾਲ ਮੰਤਰੀ ਦੇ ਨਿੱਜੀ ਸਕੱਤਰ ਸ. ਬਲਵਿੰਦਰ ਸਿੰਘ ਵੀ ਮੌਜੂਦ ਸਨ।

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Neel Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD