Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ ਅਤੇ ਮੁੱਖ ਮੰਤਰੀ ਮਾਨ ਦੇ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Chetan Singh Jauramajra, Ajit Pal Singh Kohli,Kulwant Singh Bazigar, Dr Sunny Singh Ahluwalia, Neena Mittal, Baljinder Singh Dhillon

Web Admin

Web Admin

5 Dariya News

ਚੰਡੀਗੜ੍ਹ , 12 Sep 2025

Last updated on: Sep 12, 2025, 16:44 IST

ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। 

ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਦੀ ਖੁਸ਼ਹਾਲੀ, ਟਿਕਾਊ ਅਭਿਆਸਾਂ ਅਤੇ ਦੇਸ਼ ਭਰ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ 'ਤੇ ਕੇਂਦ੍ਰਿਤ ਇੱਕ ਦੂਰਦਰਸ਼ੀ ਰੋਡਮੈਪ ਦੀ ਰੂਪਰੇਖਾ ਪੇਸ਼ ਕੀਤੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਖੇਤੀਬਾੜੀ ਉਪਜ ਅਤੇ ਉਪਭੋਗਤਾਵਾਂ ਦਰਮਿਆਨ ਪਾੜੇ ਨੂੰ ਪੂਰਦਿਆਂ "ਅੰਨਦਾਤਾ" ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ ਜਿਸ ਵਿੱਚ ਫਸਲੀ ਵਿਭਿੰਨਤਾ ਤੇ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆ ਅਤੇ ਫੂਡ ਪ੍ਰੋਸੈਸਿੰਗ ਲਈ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।

ਇਸ ਮੌਕੇ ਸਮਾਣਾ ਤੋਂ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਪਟਿਆਲਾ ਸ੍ਰੀ ਅਜੀਤਪਾਲ ਸਿੰਘ ਕੋਹਲੀ, ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ. ਸੁਖਪਾਲ ਸਿੰਘ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Chetan Singh Jauramajra , Ajit Pal Singh Kohli , Kulwant Singh Bazigar , Dr Sunny Singh Ahluwalia , Neena Mittal , Baljinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD