Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸੂਬਾ ਸਰਕਾਰ ਨੇ ਹੱੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਅਤੇ ਜੰਮ-ਕਸ਼ਮੀਰ ਨੂੰ ਪਹੁੰਚਾਈ 5-5 ਕਰੋੜ ਰੁਪਏ ਦੀ ਮਦਦ-ਨਾਇਬ ਸਿੰਘ ਸੈਣੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Subhash Sudha, Pipli, Kurukshetra

Web Admin

Web Admin

5 Dariya News

ਪਿਪਲੀ (ਕੁਰੂਕਸ਼ੇਤਰ) , 10 Sep 2025

Last updated on: Sep 13, 2025, 11:23 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੱੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਅਤੇ ਜੰਮ-ਕਸ਼ਮੀਰ ਨੂੰ ਹਰਿਆਣਾ ਸੂਬੇ ਵੱਲੋਂ ਤੁਰੰਤ 5-5 ਕਰੋੜ ਰੁਪਏ ਦੀ ਮਦਦ ਰਕਮ ਭੇਜੀ ਜਾ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਗਤ ਦਿਵਸ ਪੰਜਾਬ ਅਤੇ ਹਿਮਾਚਲ ਦੇ ਹੱੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਦੋਹਾਂ ਸੂਬਿਆਂ ਵਿੱਚ ਹੋਏ ਨੁਕਸਾਨ ਲਈ 3100 ਕਰੋੜ ਰੁਪਏ ਦੀ ਮਦਦ ਦਾ ਵੀ ਐਲਾਨ ਕੀਤੀ, ਜਿਸ ਵਿੱਚ ਪੰਜਾਬ ਨੂੰ 1600 ਕਰੋੜ ਰੁਪਏ ਅਤੇ ਹਿਮਾਚਲ ਨੂੰ 1500 ਕਰੋੜ ਰੁਪਏ ਸ਼ਾਮਲ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਕੁਰੂਕਸ਼ੇਤਰ ਦੇ ਪਿਪਲੀ ਅਨਾਜ ਮੰਡੀ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਜ਼ਿਲ੍ਹਾ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟ੍ਰੱਕਾਂ ਨੂੰ ਹਰੀ ਝੰਡੀ ਵਿਖਾ ਦੇ ਰਵਾਨਾ ਕੀਤਾ। ਇਨ੍ਹਾਂ ਟ੍ਰੱਕਾਂ ਨੂੰ ਵੱਖ ਵੱਖ ਜ਼ਿਲ੍ਹਾਂ ਲਈ ਭੇਜਿਆ ਗਿਆ ਹੈ। ਟ੍ਰੱਕਾਂ ਵਿੱਚ ਦਾਲ, ਚਾਵਲ, ਪਾਣੀ, ਰਸ, ਆਚਾਰ, ਮੇਡੀਕਲ ਕਿਟ, ਮੱਛਰਦਾਨੀ, ਤਿਰਪਾਲ, ਪਸ਼ੁਆਂ ਲਈ ਹਰਾ ਚਾਰਾ, ਚੌਕਰ ਸਮੇਤ ਹੋਰ ਰੋਜਾਨਾਂ ਪ੍ਰਯੋਗ ਹੋਣ ਵਾਲੇ ਸਾਮਾਨ ਸ਼ਾਮਲ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਦੇ ਲੋਕ ਹੱੜ੍ਹ ਨਾਲ ਪ੍ਰਭਾਵਿਤ ਹਨ। ਇਨ੍ਹਾਂ ਹੱੜ੍ਹ ਪ੍ਰਭਾਵਿਤ ਇਲਾਕਾਂ ਵਿੱਚ ਹਰਿਆਣਾ ਦੇ ਨਾਗਰੀਕਾਂ, ਸਮਾਜਿਕ ਸੰਸਥਾਵਾਂ, ਕਮੇਟੀਆਂ ਦੀ ਮਦਦ ਨਾਲ ਰਾਹਤ ਸਾਮਾਨ ਭੇਜਿਆ ਜਾ ਰਿਹਾ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਜੋ ਵੀ ਖੇਤਰ ਜਲਭਰਾਵ ਨਾਲ ਪ੍ਰਭਾਵਿਤ ਹਨ, ਅਜਿਹੇ ਖੇਤਰਾਂ ਦੇ ਨਾਗਰੀਕਾਂ ਅਤੇ ਕਿਸਾਨਾਂ ਨੂੰ ਸਰਕਾਰ ਮੁਆਵਜਾ ਦੇਣ ਦਾ ਕੰਮ ਕਰ ਰਹੀ ਹੈ। ਈ-ਮੁਆਵਜਾ ਪੋਰਟਲ ਖੁੱਲ੍ਹਾ ਹੈ, ਪ੍ਰਭਾਵਿਤ ਨਾਗਰਿਕ ਇਸ ਪੋਰਟਲ 'ਤੇ ਆਪਣਾ ਰਜਿਸਟ੍ਰੇਸ਼ਨ ਕਰਨ।

ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਜਲਭਰਾਵ ਨਾਲ ਪ੍ਰਭਾਵਿਤ 5786 ਪਿੰਡਾਂ ਦੇ 3 ਲੱਖ 24 ਹਜ਼ਾਰ 583 ਕਿਸਾਨਾਂ ਨੇ 19 ਲੱਖ 22 ਹਜ਼ਾਰ 617 ਏਕੜ ਦੇ ਖਰਾਬੇ ਦਾ ਰਜਿਸਟੇ੍ਰਸ਼ਨ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹੱੜ੍ਹ ਦੇ ਕਾਰਨ ਮਰਨ ਵਾਲੇ ਦੇ ਪਰਿਵਾਰ ਨੂੰ ਤੁਰੰਤ 4 ਲੱਖ ਰੁਪਏ ਦੀ ਰਕਮ ਮਦਦ ਦੇ ਤੌਰ 'ਤੇ ਦਿੱਤੀ ਜਾ ਰਹੀ ਹੈ। ਇਸ ਦੇ ਇਲਾਵਾ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਹੋਣ 'ਤੇ ਮੁਆਵਜਾ ਨਿਰਧਾਰਿਤ ਕੀਤਾ ਗਿਆ ਹੈ। 

ਪਿੱਛਲੇ ਸਾਡੇ 10 ਸਾਲਾਂ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਖਰਾਬ ਹੋਣ ਦਾ 15,500 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹੱੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਛਾ ਅਨੁਸਾਰ ਹਰਿਆਣਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਮਦਦ ਕਰਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੇਸ਼ ਦੇ ਨਵੇਂ ਚੁਣੇ ਉਪ-ਰਾਸ਼ਟਰਪਤੀ ਸ੍ਰੀ ਸੀ.ਪੀ.ਰਾਧਾਕ੍ਰਿਸ਼ਣਨ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ।

ਮੁਸੀਬਤ ਜਾਂ ਆਪਦਾ ਵਿੱਚ ਰਾਹੁਲ ਗਾਂਧੀ ਚਲੇ ਜਾਂਦੇ ਹਨ ਵਿਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਇਤਿਹਾਸ ਗਵਾਹ ਹੈ ਜਦੋਂ ਵੀ ਦੇਸ਼ ਵਿੱਚ ਮੁਸੀਬਤ ਜਾਂ ਆਪਦਾ ਆਉਂਦੀ ਹੈ ਤਾਂ ਰਾਹੁਲ ਗਾਂਧੀ ਵਿਦੇਸ਼ ਦੌਰੇ 'ਤੇ ਚਲੇ ਜਾਂਦੇ ਹਨ। ਇਸ ਸਮੇ ਵੀ ਅਜਿਹੇ ਹਾਲਾਤ ਹਨ। ਦੇਸ਼ ਦੇ ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਵਿੱਚ ਹੱੜ੍ਹ ਆਇਆ ਹੋਇਆ ਹੈ ਅਤੇ ਰਾਹੁਲ ਗਾਂਧੀ ਵਿਦੇਸ਼ ਵਿੱਚ ਬੈਠੇ ਹਨ, ਉਨ੍ਹਾਂ ਨੇ ਕਿਹਾ ਕਿ ਮੇਰਾ ਵੀ ਵਿਦੇਸ਼ ਦਾ ਦੌਰਾ ਸੀ, ਪਰ ਇਸ ਸਥਿਤੀ ਨੂੰ ਵੇਖਦੇ ਹੋਏ ਵਿਦੇਸ਼ ਦੇ ਦੌਰੇ ਨੂੰ ਰੱਦ ਕਰ ਦਿੰਤਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਅੱਜ ਪੰਜਾਬ ਦੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਪੈਸੇ ਦੀ ਕੋਈ ਘਾਟ ਨਹੀਂ ਹੈ, ਸਾਨੂੰ ਕਿਸੇ ਤੋਂ ਪੈਸੇ ਮੰਗਣ ਦੀ ਕੋਈ ਲੋੜ ਨਹੀਂ। ਪੰਜਾਬ ਹਰਿਆਣਾ ਦਾ ਪੜੋਸੀ ਰਾਜ ਹੈ, ਸਾਡੀ ਜਿੰਮੇਦਾਰੀ ਬਣਦੀ ਹੈ ਕਿ ਇਸ ਮੁਸੀਬਤ ਦੀ ਘੱੜੀ ਵਿੱਚ ਅਸੀ ਪੰਜਾਬ ਦੇ ਲੋਕਾਂ ਦੀ ਮਦਦ ਕਰਨ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿੱਛਲੇ ਸਾਡੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 7 ਲੱਖ 47 ਹਜ਼ਾਰ ਪਰਿਵਾਰਾਂ ਨੂੰ ਮਕਾਨ ਬਨਾਉਣ ਲਈ 2,314 ਕਰੋੜ ਰੁਪਏ ਦੀ ਰਕਮ ਵੰਡੀ ਗਈ। 

ਇਸੇ ਤਰ੍ਹਾਂ ਡਾ. ਭੀਮਰਾਵ ਅੰਬੇਡਕਰ ਨਵੀਨੀਕਰਨ ਯੋਜਨਾ ਤਹਿਤ ਮਕਾਨ ਦੀ ਮਰੱਮਤ ਲਈ 76, 985 ਪਰਿਵਾਰਾਂ ਦੀ ਕੱਚੀ ਛੱਤ ਨੂੰ ਪੱਕਾ ਕਰਵਾਉਣ ਲਈ 416 ਕਰੋੜ ਰੁਪਏ ਦੀ ਰਕਮ ਵੰਡੀ ਗਈ। ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 80,000 ਰੁਪਏ ਦਿੱਤੇ ਗਏ ਹਨ।ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਚੇਅਰਮੈਨ ਧਰਮਵੀਰ ਮਿਰਜਾਪੁਰ, ਚੇਅਰਮੈਨ ਧਰਮਵੀਰ ਡਾਗਰ ਸਮੇਤ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਰਹੇ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Subhash Sudha , Pipli , Kurukshetra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD