Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਬੀ.ਐਲ. ਵਰਮਾ ਨੇ ਹਲਕਾ ਸਾਹਨੇਵਾਲ ਦੇ ਸਸਰਾਲੀ ਤੇ ਬਾਕੀ ਪਿੰਡਾਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ

ਕੇਂਦਰ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਨਿਰੰਤਰ ਸਹਾਇਤਾ ਦਾ ਭਰੋਸਾ ਦਿੱਤਾ: ਬੀ.ਐਲ. ਵਰਮਾ

Pritpal Singh Baliawal, BJP, Bharatiya Janata Party, BJP Punjab, B L Verma

Web Admin

Web Admin

5 Dariya News

ਲੁਧਿਆਣਾ , 12 Sep 2025

Last updated on: Sep 13, 2025, 12:48 IST

ਕੇਂਦਰੀ ਰਾਜ ਮੰਤਰੀ ਸ਼੍ਰੀ ਬੀ.ਐਲ. ਵਰਮਾ ਨੇ ਅੱਜ ਹਲਕੇ ਸਾਹਨੇਵਾਲ ਦੇ ਸਸਰਾਲੀ ਪਿੰਡ ਦਾ ਦੌਰਾ ਕਰਕੇ ਹੜ੍ਹ ਦੀ ਸਥਿਤੀ ਅਤੇ ਪ੍ਰਭਾਵਿਤ ਖੇਤਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਵਾਸੀਆਂ ਦੇ  ਸਹਿਯੋਗ ਨਾਲ ਖੇਤਾਂ ਅਤੇ ਘਰਾਂ ਦੀ ਸੁਰੱਖਿਆ ਲਈ ਬਣਾਏ ਗਏ 2.5 ਕਿਲੋਮੀਟਰ ਤੋਂ ਵੱਧ ਅਸਥਾਈ ਬੰਨ੍ਹਾਂ ਦਾ ਵੀ ਨਿਰੀਖਣ ਕੀਤਾ। 

ਇਸ ਮੌਕੇ ਉਹਨਾਂ ਦੇ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਅਤੇ ਗਗਨਦੀਪ ਸਿੰਘ ਕੈਂਥ, ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੀ ਮੌਜੂਦ ਸਨ। ਇਸ ਦੌਰੇ ਦੌਰਾਨ ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕੇਂਦਰੀ ਰਾਜ ਮੰਤਰੀ ਨੂੰ ਹਲਕਾ ਸਾਹਨੇਵਾਲ ਵਿੱਚ ਹੜ੍ਹਾਂ ਕਰਕੇ ਹੋਈ ਤਬਾਹੀ ਬਾਰੇ ਜਾਣੂ ਕਰਵਾਇਆ। 

ਉਨ੍ਹਾਂ ਦੱਸਿਆ ਕਿ ਲਗਭਗ 450 ਏਕੜ ਉਪਜਾਊ ਖੇਤੀਬਾੜੀ ਜ਼ਮੀਨ ਸਤਲੁਜ ਦਰਿਆ ਵਿੱਚ ਵਹਿ ਗਈ ਹੈ, ਜਿਸ ਕਰਕੇ ਇਲਾਕੇ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਬੱਲੀਏਵਾਲ ਨੇ ਮੰਤਰੀ ਇਲਾਕੇ ਵਿੱਚ ਹੋਈ ਗੈਰ-ਕਾਨੂੰਨੀ ਮਾਈਨਿੰਗ ਬਾਰੇ ਵੀ ਦੱਸਿਆ ਜੋ ਇਸ ਤਬਾਹੀ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।ਬਲੀਏਵਾਲ ਵਲੋਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਵਰਮਾ ਜੀ ਨੂੰ ਭੇਜਣ ਤੇ ਧੰਨਵਾਦ ਕੀਤਾ।

ਮੰਤਰੀ ਨੇ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ, ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਲਈ 1,600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਹੈ ਅਤੇ ਪਹਿਲਾਂ ਤੋਂ ਵੀ ਪੰਜਾਬ ਦੀ ਸਰਕਾਰ ਜੋ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਅਧੀਨ ਅਲਾਟ ਕੀਤੇ ਗਏ 12,000 ਕਰੋੜ ਰੁਪਏ ਪਿਆ ਹੈ।

ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਜੇਕਰ ਕਿਸੇ ਵਾਧੂ ਸਹਾਇਤਾ ਦੀ ਲੋੜ ਹੈ, ਤਾਂ ਕੇਂਦਰ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸ਼੍ਰੀ ਬੀ.ਐਲ. ਵਰਮਾ ਨੇ ਭਾਜਪਾ ਵਲੰਟੀਅਰਾਂ ਦੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਜੋ ਸਥਾਨਕ ਪਿੰਡ ਵਾਸੀਆਂ ਨਾਲ ਮਿਲ ਕੇ ਰਾਹਤ ਪ੍ਰਦਾਨ ਕਰਨ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸਸਰਾਲੀ ਪਿੰਡ ਦੇ ਵਸਨੀਕਾਂ ਨੂੰ ਹੜ੍ਹ ਰਾਹਤ ਕਿੱਟਾਂ ਵੀ ਵੰਡੀਆਂ।

 

Tags: Pritpal Singh Baliawal , BJP , Bharatiya Janata Party , BJP Punjab , B L Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD