Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਵਰਕਸ਼ਾਪ ਦੌਰਾਨ ਗੁੰਮਰਾਹਕੁੰਨ ਜਾਣਕਾਰੀ ਦੇ ਟਾਕਰੇ 'ਤੇ ਜ਼ੋਰ ਦਿੱਤਾ ਗਿਆ

Gyanesh Kumar, Election Commission of India, ECI, Election Commissioner of India, Dr Sukhbir Singh Sandhu, Dr Vivek Joshi

Web Admin

Web Admin

5 Dariya News

ਚੰਡੀਗੜ੍ਹ , 12 Sep 2025

Last updated on: Sep 13, 2025, 13:15 IST

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ) ਨੇ ਹਿੱਸਾ ਲਿਆ। 

ਪੰਜਾਬ ਦੇ ਵਧੀਕ ਸੀਈਓ ਹਰੀਸ਼ ਨਈਅਰ ਵੱਲੋਂ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ ਗਈ। ਉਦਘਾਟਨੀ ਸੈਸ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਭਾਗੀਦਾਰਾਂ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ, ਇਹ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਭਾਰਤ ਵਿੱਚ ਚੋਣਾਂ ਸੰਵਿਧਾਨ ਦੀ ਸਖ਼ਤੀ ਨਾਲ ਪਾਲਣਾ ਅਨੁਸਾਰ ਕਰਵਾਈਆਂ ਜਾਂਦੀਆਂ ਹਨ ਅਤੇ ਗੁੰਮਰਾਹਕੁੰਨ ਜਾਣਕਾਰੀ ਦਾ ਤੱਥ ਅਧਾਰਤ ਜਾਣਕਾਰੀ ਨਾਲ ਟਾਕਰਾ ਕਰਨਾ ਚਾਹੀਦਾ ਹੈ। ਵਰਕਸ਼ਾਪ ਦੌਰਾਨ ਮੀਡੀਆ ਅਤੇ ਹੋਰ ਹਿੱਸੇਦਾਰਾਂ ਨਾਲ ਸਮੇਂ ਸਿਰ ਤੱਥ ਅਧਾਰਤ ਜਾਣਕਾਰੀ ਦੇ ਪ੍ਰਸਾਰ ਦੇ ਉਦੇਸ਼ ਨਾਲ ਸੀਈਓ ਦਫਤਰਾਂ ਦੇ ਕਮਿਊਨੀਕੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਸਬੰਧੀ ਸੈਸ਼ਨ ਕਰਵਾਏ ਗਏ।

ਵਰਕਸ਼ਾਪ ਦੌਰਾਨ ਮੀਡੀਆ ਅਤੇ ਸੋਸ਼ਲ ਮੀਡੀਆ ਦੇ ਨਜ਼ਰੀਏ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ 'ਤੇ ਸਮਰਪਿਤ ਸੈਸ਼ਨ ਵੀ ਕਰਵਾਏ ਗਏ। ਇਸਦੇ ਨਾਲ ਹੀ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਦੇ ਟਾਕਰੇ ਲਈ ਵੱਖ-ਵੱਖ ਸਾਧਨਾਂ, ਤਕਨੀਕਾਂ ਅਤੇ ਰਣਨੀਤੀਆਂ 'ਤੇ ਇੱਕ ਮਾਹਰ ਸੈਸ਼ਨ ਦਾ ਵੀ ਪ੍ਰਬੰਧ ਕੀਤਾ ਗਿਆ।

ਇਸ ਤੋਂ ਪਹਿਲਾਂ 9 ਅਪ੍ਰੈਲ, 2025 ਨੂੰ ਅਤੇ 5 ਜੂਨ, 2025 ਨੂੰ ਨਵੀਂ ਦਿੱਲੀ ਵਿੱਚ ਆਈਆਈਆਈਡੀਐਮ ਵਿਖੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਵੀ ਕਰਵਾਏ ਗਏ ਸਨ।

 

Tags: Gyanesh Kumar , Election Commission of India , ECI , Election Commissioner of India , Dr Sukhbir Singh Sandhu , Dr Vivek Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD