Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਜਾਰੀ

ਪਿੰਡ ਨੰਗਲ ਸੋਹਲ,ਗੱਗੜ ਤੇ ਪੰਜਗਰਾਈਂ ਵਾਹਲਾ ਦੇ ਵਸਨੀਕਾਂ ਨੂੰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੰਡਿਆ ਸੁੱਕਾ ਰਾਸ਼ਨ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, Dr S P Singh Oberoi

Web Admin

Web Admin

5 Dariya News

ਅਜਨਾਲਾ/ਅੰਮ੍ਰਿਤਸਰ , 12 Sep 2025

Last updated on: Sep 13, 2025, 14:18 IST

ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਿਆਂ ਕਰਨ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਿਤ ਤਿੰਨ ਪਿੰਡਾਂ ਅੰਦਰ ਕਰੀਬ 30 ਕੁਇੰਟਲ ਸੁੱਕਾ ਰਾਸ਼ਨ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਅਤੇ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਦੀ ਮੌਜੂਦਗੀ ਵਿੱਚ ਵੰਡਿਆ ਗਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਅਤੇ ਐਸ.ਡੀ.ਐਮ.ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ ਬਹੁਤ ਸਾਰੇ ਪਿੰਡ ਇਸ ਸਮੇਂ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੇ ਹਨ। ਜਿਸ ਦੌਰਾਨ ਬਹੁਤ ਸਾਰੀਆਂ ਸਮਾਜ ਸੇਵੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਪ੍ਰਸ਼ਾਸਨ ਨੂੰ ਵੱਡਾ ਸਹਿਯੋਗ ਦੇ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਅੱਜ ਹੜ੍ਹ ਪ੍ਰਭਾਵਿਤ ਪਿੰਡ ਨੰਗਲ ਸੋਹਲ,ਗੱਗੜ ਤੇ ਪੰਜਗਰਾਈਂ ਵਾਹਲਾ ਦੇ ਵਸਨੀਕਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ.ਸਿੰਘ ਉਬਰਾਏ ਦੇ ਵੱਡੇ ਸਹਿਯੋਗ ਨਾਲ ਸੁੱਕਾ ਰਾਸ਼ਨ ਵੰਡਿਆ ਗਿਆ ਹੈ। ਇਸ ਉਪਰਾਲੇ ਲਈ ਉਨ੍ਹਾਂ ਡਾ.ਉਬਰਾਏ ਦੇ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਸਮੁੱਚੇ ਸੇਵਾ ਕਾਰਜ ਸ਼ਲਾਘਾਯੋਗ ਹਨ। 

ਜ਼ਿਕਰਯੋਗ ਹੈ ਕਿ ਇਸ ਮੌਕੇ ਬਾਬਾ ਜਗਜੀਤ ਸਿੰਘ ਜੀ ਬੜੂ ਸਾਹਿਬ ਵਾਲਿਆਂ ਵੱਲੋਂ ਹੜ੍ਹ ਪੀੜਤਾਂ ਨੂੰ ਗੱਦੇ ਤੇ ਹੋਰ ਲੋੜੀਂਦਾ ਸਮਾਨ ਵੀ ਵੰਡਿਆ ਗਿਆ। ਇਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਟਰੱਸਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦੇ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਸੁੱਕੇ ਰਾਸ਼ਨ ਤੋਂ ਇਲਾਵਾ ਪਸ਼ੂਆਂ ਦਾ ਚਾਰਾ,ਦਵਾਈਆਂ,ਫੌਗਿੰਗ ਮਸ਼ੀਨਾਂ,ਮੱਛਰਦਾਨੀਆਂ ਤੇ ਤਰਪਾਲਾਂ ਆਦਿ ਸਮਾਨ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਤਹਿਸੀਲਦਾਰ ਅਜਨਾਲਾ ਅਮਿਤਾਬ ਤਿਵਾੜੀ,ਤਹਿਸੀਲਦਾਰ ਆਸ਼ੀਸ਼ਪਾਲ ਸਿੰਗਲਾ ਸਮੇਤ ਹੋਰ ਅਧਿਕਾਰੀ ਤੇ ਇਲਾਕਾ ਨਿਵਾਸੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , Dr S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD