Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖ ਫੌਜੀਆਂ ਦੀ ਸੂਰਬੀਰਤਾ, ਅਣਖ ਤੇ ਅਦੁੱਤੀ ਕੁਰਬਾਨੀ ਦੀ ਮਿਸਾਲ ਹੈ ਸਾਰਾਗੜ੍ਹੀ ਦੀ ਜੰਗ : ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਵੱਲੋਂ ਗੁਰੂਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari, Ranbir Singh Bhullar

Web Admin

Web Admin

5 Dariya News

ਫਿਰੋਜ਼ਪੁਰ , 12 Sep 2025

Last updated on: Sep 13, 2025, 15:26 IST

ਸਾਰਾਗੜ੍ਹੀ ਦੀ ਜੰਗ ਸਿੱਖ ਫੌਜੀਆਂ ਦੀ ਸੂਰਬੀਰਤਾ,  ਅਣਖ ਤੇ ਅਦੁੱਤੀ ਕੁਰਬਾਨੀ ਦੀ ਮਿਸਾਲ ਹੈ। ਸਾਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਵਾਰਿਸ ਹੋਣ ’ਤੇ ਬਹੁਤ ਮਾਣ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਸਾਰਾਗੜ੍ਹੀ ਦਿਵਸ ਮੌਕੇ ਗੁਰੂਦੁਆਰਾ ਸਾਰਾਗੜ੍ਹੀ ਵਿਖੇ ਨਤਮਸਤਕ ਹੋ ਕੇ ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਕੀਤਾ ਗਿਆ। 

ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਂਗਾ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ, ਇਤਿਹਾਸਕ ਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿੱਚ ਅਜਿਹੀ ਬਹਾਦਰੀ ਤੇ ਸ਼ੂਰਵੀਰਤਾ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਇਨ੍ਹਾਂ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਫ਼ਿਰੋਜ਼ਪੁਰ ਵਿਖੇ ਵਿਸ਼ਵ ਦੀ ਪਹਿਲੀ ਜੰਗੀ ਯਾਦਗਾਰ, ਸਾਰਾਗੜ੍ਹੀ ਜੰਗ ਦੀ ਯਾਦ ਵਿੱਚ ਬਣਾਈ ਗਈ ਹੈ ਕਿਉਂਕਿ ਇਸ ਜੰਗ ਵਿਚ ਸ਼ਹੀਦ ਹੋਣ ਵਾਲੇ ਸੈਨਿਕਾਂ ਵਿਚੋਂ ਜਿਆਦਾਤਰ ਫਿਰੋਜ਼ਪੁਰ ਨਾਲ ਸੰਬੰਧਿਤ ਸਨ। 

ਇਹ ਸਾਰਾਗੜ੍ਹੀ ਵਾਰ ਮੈਮੋਰੀਅਲ ਉਨ੍ਹਾਂ ਸਿੱਖ ਸੂਰਬੀਰਾਂ ਦੀ ਅਣਖ, ਸਨਮਾਨ ਅਤੇ ਕੁਰਬਾਨੀ ਨੂੰ ਸਮਰਪਿਤ ਹੈ ਜੋ ਅਫ਼ਗਾਨੀਸਤਾਨ ਦੇ ਵਜੀਰਸਤਾਨ ਵਿਖੇ ਸਾਰਾਗੜ੍ਹੀ ਦੇ ਕਿਲ੍ਹੇ ਦੇ ਬਚਾਅ ਲਈ ਦਸ ਹਜ਼ਾਰ ਅਫਗਾਨੀ ਕਬਾਈਲੀਆਂ ਨਾਲ 36 ਸਿੱਖ ਰੈਜੀਮੈਂਟ ਦੇ 21 ਬਹਾਦਰ ਸਿੱਖ ਫੌਜਾਂ ਦੇ ਹੋਏ ਮੁਕਾਬਲੇ  ਵਿਚ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਯੂਨੇਸਕੋ (ਯੂਨਾਇਟਿਡ ਨੇਸ਼ਨਜ਼ ਐਜੂਕੇਸ਼ਨਲ ਸਾਇੰਟਿਫਿਕ ਐਂਡ ਕਲਚਰਲ ਆਰਗੇਨਾਇਜੇਸ਼ਨ) ਦੇ ਅਨੁਸਾਰ ਇਹ ਜੰਗ ਵਿਸ਼ਵ ਦੀਆਂ ਅੱਠ ਮਹੱਤਵਪੂਰਨ ਜੰਗਾਂ ਵਿੱਚੋਂ ਇੱਕ ਹੈ ਜਿਸ ਵਿੱਚ ਸ਼ਹੀਦ ਹੋਏ ਸਿਪਾਹੀਆਂ ਨੂੰ ‘‘ਇੰਡੀਅਨ ਆਰਡਰ ਆਫ ਮੈਰਿਟ’’ (ਸਰਵਉੱਚ ਤਗਮਾ) ਨਾਲ ਸਨਮਾਨਿਤ ਕੀਤਾ ਗਿਆ ਸੀ। 

ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜੰਗ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਬੇਮਿਸਾਲ ਸੂਰਬੀਰਤਾ ਅਤੇ ਸਾਹਸ ਦੀ ਯਾਦ ਦਵਾਉਂਦੀ ਰਹੇਗੀ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਨੇ ਵੀ ਸਾਰਗੜ੍ਹੀ ਜੰਗ ਦੇ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਹਮੇਸ਼ਾ ਦੇਸ਼ ਕੌਮ ਲਈ ਪ੍ਰੇਰਣਾ ਸਰੋਤ ਰਹੇਗੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਫ਼ਿਰੋਜ਼ਪੁਰ ਅਮਨਦੀਪ, ਚੈਅਰਮੈਨ ਪੰਜਾਬ ਬੀ.ਸੀ. ਕਮਿਸ਼ਨ ਡਾ. ਮਲਕੀਤ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ, ਮੈਂਬਰ ਐਸ.ਸੀ. ਕਮਿਸ਼ਨਰ ਗੁਰਪ੍ਰੀਤ ਇੱਟਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਬਲਰਾਜ ਸਿੰਘ ਕਟੋਰਾ, ਸ੍ਰੀ ਚੰਦ ਸਿੰਘ ਗਿੱਲ ਸਮੇਤ ਭਾਰਤੀ ਸੈਨਾਂ ਦੇ ਅਧਿਕਾਰੀ ਮੇਜਰ ਜਨਰਲ ਰਣਜੀਤ ਸਿੰਘ ਮਨਰਾਲ ਅਤੇ ਬ੍ਰਿਗੇਡੀਅਰ ਬਿਕਰਮ ਸਿੰਘ ਸਮੇਤ  ਹੋਰਨਾਂ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਵੀ ਸ਼ਹੀਦਾਂ ਨੂੰ ਨਮਨ ਕੀਤਾ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , Ranbir Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD