Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ : ਡਾ. ਰਣਜੀਤ ਸਿੰਘ ਰਾਏ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 13 Sep 2025

Last updated on: Sep 13, 2025, 18:17 IST

ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਆਮ ਜਨਤਾ ਨੂੰ ਸੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਅਤੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਾਨਸਾ ਸ਼ਹਿਰ ਨਾਲ ਸਬੰਧਿਤ ਖਾਣ—ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਹਲਵਾਈ ਯੂਨੀਅਨ, ਕਰਿਆਣਾ ਯੂਨੀਅਨ ਅਤੇ ਡੇਅਰੀ ਯੂਨੀਅਨ ਨਾਲ ਇੱਕ ਅਹਿਮ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਸੈਮੀਨਾਰ ਨੂੰ ਸੰਬੋਧਿਨ ਕਰਦਿਆ ਡੈਜੀਗਨੇਟਿਡ ਅਫਸਰ (ਫੂਡ ਸੇਫਟੀ) ਡਾ. ਰਣਜੀਤ ਸਿੰਘ ਰਾਏ ਨੇ ਹਲਵਾਈਆਂ, ਕਰਿਆਣਾ ਅਤੇ ਡੇਅਰੀ ਵਾਲਿਆਂ ਨੂੰ ਖੋਆ, ਪਨੀਰ ਅਤੇ ਹੋਰ ਮਠਿਆਈਆ ਆਦਿ ਆਪਣੇ ਅਦਾਰੇ ਦੇ ਅੰਦਰ ਹੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾ ਕਿਹਾ ਕਿ ਮਠਿਆਈਆਂ ਆਦਿ ਬਣਾਉਣ ਲਈ ਮਿਆਰੀ ਖਾਦ—ਪਦਾਰਥਾਂ ਦੀ ਵਰਤੋਂ ਕੀਤੀ ਜਾਵੇ ਅਤੇ ਜੇਕਰ ਲੋੜ ਪੈਦੀ ਹੈ ਤਾਂ ਸਿਰਫ ਫੂਡ ਕਲਰ ਦੀ ਵਰਤੋਂ ਹੀ ਸੀਮਤ ਮਾਤਰਾ ਵਿੱਚ ਕੀਤੀ ਜਾਵੇ।

ਇਸੇ ਤਰ੍ਹਾ ਜੇਕਰ ਲੋੜ ਹੋਵੇ ਤਾਂ ਕੇਵਲ ਸੁੱਧ ਚਾਂਦੀ ਦੇ ਵਰਕ ਦੀ ਹੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਕੋਲਡ ਸਟੋਰਾਂ ਵਿੱਚ ਖੋਆ ਅਤੇ ਹੋਰ ਮਠਿਆਈਆਂ ਨੂੰ ਸਟੋਰ ਨਾ ਕੀਤਾ ਜਾਵੇ।ਜੇਕਰ ਸੀਮਤ ਸਮੇਂ ਲਈ ਮਠਿਆਈਆ ਜਾ ਖੋਆ ਸਟੋਰ ਕਰਨਾ ਹੈ ਤਾਂ ਆਪਣੇ ਖੁਦ ਦੇ ਅਦਾਰੇ ਅੰਦਰ ਬਣੇ ਚੈਂਬਰ ਵਿੱਚ ਸਟੋਰ ਕੀਤਾ ਜਾ ਸਕਦਾ ਹੈ। ਡਾ. ਰਾਏ ਨੇ ਸਮੂਹ ਹਲਵਾਈਆਂ, ਕਰਿਆਣਾ ਅਤੇ ਡੇਅਰੀ ਵਾਲਿਆਂ ਤੋਂ ਸਹਿਯੋਗ ਦੀ ਮੰਗ ਕੀਤੀ, ਤਾਂ ਜੋ ਤਿਉਹਾਰ ਦੇ ਸੀਜਨ ਦੌਰਾਨ ਸੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਅਤੇ ਹੋਰ ਖੁਰਾਕ ਆਮ ਲੋਕਾਂ ਨੂੰ ਮੁਹੱਈਆਂ ਕਰਵਾਈ ਜਾ ਸਕੇ।

ਫੂਡ ਸੇਫਟੀ ਅਫਸਰ ਸ੍ਰੀ ਅਮਰਿੰਦਰਪਾਲ ਸਿੰਘ ਨੇ ਦੱਸਿਆ ਕਿ ਮਿਲਾਵਟੀ ਮਠਿਆਈਆ ਦੇ ਕੰਟਰੋਲ ਲਈ ਸਪੈਸ਼ਲ ਨਾਕੇ ਵੀ ਲਗਾਏ ਜਾਣਗੇ ਅਤੇ ਕੋਲਡ ਸਟੋਰਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ ਅਤੇ ਹਾਜ਼ਰ ਕਮੇਟੀ ਮੈਂਬਰਾਂ ਨੂੰ ਖਾਣ—ਪੀਣ ਵਾਲੀਆਂ ਵਸਤਾਂ ਦੀ ਸਾਫ—ਸਫਾਈ, ਅਦਾਰਿਆਂ ਦੇ ਲਾਇਸੈਂਸ/ਰਜਿਸਟ੍ਰੇਸ਼ਨ ਸਬੰਧੀ, ਆਦਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਜਾਰੀ ਕੀਤੀ।

ਇਸ ਮੌਕੇ ਸ੍ਰੀ ਸ਼ਾਮ ਲਾਲ ਪ੍ਰਧਾਨ ਹਲਵਾਈ ਯੂਨੀਅਨ, ਸ੍ਰੀ ਸੁਰੇਸ਼ ਨੰਦਗੜੀਆ ਪ੍ਰਧਾਨ ਕਰਿਆਣਾ ਯੂਨੀਅਨ ਅਤੇ ਅਸ਼ੋਕ ਕੁਮਾਰ ਪ੍ਰਧਾਨ ਡੇਅਰੀ ਯੂਨੀਅਨ ਤੋਂ ਇਲਾਵਾ ਹੋਰ ਵੀ ਦੁਕਾਨਦਾਰ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD