Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ‘ਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ

ਪੰਜਾਬ ਦੇ ਰਾਜਪਾਲ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ, ਘੱਗਰ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ

Gulab Chand Kataria, Governor of Punjab, Punjab Governor, Punjab Raj Bhavan, Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Sep 2025

Last updated on: Sep 15, 2025, 11:30 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ਵਿੱਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ ਹੈ। ਰਾਜਪਾਲ ਸ੍ਰੀ ਕਟਾਰੀਆ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਪੁੱਜੇ ਹੋਏ ਸਨ।ਇਸ ਮੌਕੇ ਰਾਜਪਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ, ਐਸ ਐਸ ਪੀ ਸ਼੍ਰੀ ਵਰੁਣ ਸ਼ਰਮਾ ਸਮੇਤ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਹੜ੍ਹਾਂ ਬਾਰੇ ਜਾਇਜ਼ਾ ਬੈਠਕ ਕੀਤੀ। ਇਸ ਮਗਰੋਂ ਉਨ੍ਹਾਂ ਨੇ ਸਰਾਲਾ ਹੈਡ ਦਾ ਦੌਰਾ ਕਰਕੇ ਘੱਗਰ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਨੇ ਹਦਾਇਤ ਕੀਤੀ ਕਿ ਘੱਗਰ ਦੇ ਕਮਜ਼ੋਰ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ।ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ‌ਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਾਰ 1988 ਦੇ ਹੜ੍ਹਾਂ ਤੋਂ ਵੀ ਜਿਆਦਾ ਪਾਣੀ ਆਉਣ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ‌ਕਿ ਇਸ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਪੁਖਤਾ ਕਦਮ ਉਠਾਏ ਗਏ ਹਨ ਅਤੇ ਅੱਜ ਤੋਂ ਵਿਸ਼ੇ਼ਸ ਗਿਰਦਾਵਰੀ ਵੀ ਸ਼ੁਰੂ ਕਰ ਦਿਤੀ ਗਈ ਹੈ। 

ਉਨ੍ਹਾਂ ਕਿਹਾ ਇਹ ਸ਼ਲਾਘਾਯੋਗ ਹੈ ਕਿ ਰਾਜ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ, ਪੁਲਿਸ, ਫੌਜ ਅਤੇ ਆਮ ਲੋਕਾਂ ਨੇ ਬਹੁਤ ਵਧੀਆ ਤਾਲਮੇਲ ਦਿਖਾਇਆ ਹੈ।ਸ੍ਰੀ ਕਟਾਰੀਆ ਨੇ ਕਿਹਾ ਕਿ ਘੱਗਰ ਨਦੀ ਵਿੱਚ ਆਉਂਦੇ ਵਾਧੂ ਪਾਣੀ ਕਰਕੇ ਪੰਜਾਬ ਤੇ ਹਰਿਆਣਾ ਦਾ ਚੋਖਾ ਨੁਕਸਾਨ ਹੁੰਦਾ ਹੈ, ਜਿਸ ਕਰਕੇ ਦੋਵਾਂ ਸੂਬਿਆਂ ਨੂੰ ਆਪਸ ‘ਚ ਮਿਲ-ਜੁਲਕੇ ਬੈਠਣਾ ਚਾਹੀਦਾ ਹੈ ਅਤੇ ਦੁਵੱਲੀ ਸਹਿਮਤੀ ਨਾਲ ਕੀਤੇ ਜਾਣ ਵਾਲੇ ਫ਼ੈਸਲੇ ਬਾਰੇ ਸੁਪਰੀਮ ਕੋਰਟ ਨੂੰ ਵੀ ਜਾਣੂ ਕਰਵਾਇਆ ਜਾਵੇ ਤਾਂ ਕਿ 35 ਸਾਲਾਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਦਾ ਨਿਪਟਾਰਾ ਕਰਕੇ ਇਸ ਮਸਲੇ ਦਾ ਸਥਾਈ ਹੱਲ ਕੱਢਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਜਲ ਨਿਕਾਸ ਵਿਭਾਗ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ ਕਿ ਮਕਰੌੜ ਸਾਹਿਬ ਤੋਂ ਕੜੈਲ ਤੱਕ ਘੱਗਰ ਨੂੰ ਚੌੜਾ ਕਰਨਾ ਤੇ ਹਾਂਸੀ ਬੁਟਾਣਾ ਨਹਿਰ ਤੇ ਇਸਦੇ ਸਾਇਫਨਾਂ ਦਾ ਮਸਲਾ ਹੈ, ਜਿਸ ਨੂੰ ਹੱਲ ਕਰਨ ਦੀ ਲੋੜ ਹੈ।ਇੱਕ ਸਵਾਲ ਦਾ ਜਵਾਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਹੜ੍ਹਾਂ 'ਚ ਹੋਏ ਨੁਕਸਾਨ ਦੇ ਫੌਰੀ ਹੱਲ ਵਜੋਂ ਪੰਜਾਬ ਨੂੰ 1600 ਕਰੋੜ ਦਿੱਤਾ ਗਿਆ ਹੈ ਤੇ ਹੋਰ ਨੁਕਸਾਨ ਬਾਰੇ ਅਗਲੇ ਦਿਨਾਂ 'ਚ ਜੋ ਵੀ ਅਨੁਮਾਨ ਹੋਵੇਗਾ ਉਸ ਬਾਰੇ ਕੇਂਦਰ ਜ਼ਰੂਰ ਸਹਿਯੋਗ ਕਰੇਗਾ।

ਰਾਜਪਾਲ  ਨੇ ਕਿਹਾ ਕਿ ਡੈਮਾਂ 'ਚ ਪਾਣੀ ਦੀ ਸਮਰੱਥਾ ਤੇ ਪਾਣੀ ਵਧਣ ਬਾਰੇ ਸਮੇਂ ਸਿਰ ਜਾਣਕਾਰੀ ਤੇ ਸੂਚਨਾ ਸਾਂਝੀ ਹੋਣਾ ਲਾਜ਼ਮੀ ਹੈ ਅਤੇ ਇਸ 'ਤੇ ਤਕਨੀਕੀ ਢੰਗ ਨਾਲ ਕੰਮ ਕਰ ਕੇ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਮਿੱਟੀ ਆਉਣ ਕਰਕੇ ਡੈਮਾਂ ਦੀ ਸਮਰੱਥਾ ਘਟੀ ਹੋ ਸਕਦੀ ਹੈ ਪਰੰਤੂ ਇਨ੍ਹਾਂ ਦੀ ਸੁਰੱਖਿਆ  ਉਪਰ ਕੋਈ ਸੰਦੇਹ ਨਹੀਂ ਹੈ।

 ਇਸ ਤੋਂ ‌ਪਹਿਲਾਂ ਪ੍ਰਸ਼ਾਸਨ ਨਾਲ ਬੈਠਕ ਦੌਰਾਨ ਸ੍ਰੀ ਗੁਲਾਬ ਚੰਦ ਕਰਾਰੀਆ ਨੇ ਕਿਹਾ ਕਿ ਪਛਾਣ ਕੀਤੀਆਂ 60 ਦੇ ਕਰੀਬ ਥਾਂਵਾਂ ‘ਤੇ ਘੱਗਰ ਦੇ ਬੰਨ੍ਹ ਪੱਕੇ ਕਰਨ ਦੀ ਲੋੜ ਹੈ ਤੇ ਸਮੇਂ ਸਮੇਂ 'ਤੇ ਨਜ਼ਰ ਵੀ ਰੱਖਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰਾਜਪਾਲ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਸਮੇਤ ਘੱਗਰ, ਟਾਂਗਰੀ ਅਤੇ ਮਾਰਕੰਡਾ ਨਦੀਆਂ ਦੇ ਨਾਲ ਨੁਕਸਾਨ ਤੋਂ ਜਾਣੂ ਕਰਵਾਇਆ।

 

Tags: Gulab Chand Kataria , Governor of Punjab , Punjab Governor , Punjab Raj Bhavan , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD