Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੰਨਾ 'ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕ ਮਿਲਣੀ ਦੌਰਾਨ ਸੀਵਰੇਜ ਸਮੱਸਿਆ ਦਾ ਤੁਰੰਤ ਨਿਪਟਾਰਾ ਕਰਨ ਦਿੱਤੇ ਨਿਰਦੇਸ਼

"ਵਾਰਡ ਨੰਬਰ 13-14 ਦੇ ਕਾਂਗਰਸੀ ਅਤੇ ਅਕਾਲੀ ਕੌਂਸਲਰ ਰਹੇ ਨਾਕਾਮ: ਮੰਤਰੀ ਸੌਂਦ ਨੇ ਉਨ੍ਹਾਂ ਨੂੰ ਜਨਤਕ ਤਕਲੀਫਾਂ ਲਈ ਦੱਸਿਆ ਜਿੰਮੇਵਾਰ"

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ, (ਲੁਧਿਆਣਾ) , 13 Sep 2025

Last updated on: Sep 15, 2025, 11:32 IST

ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਾਰਟੀ ਦਫਤਰ ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ "ਮੇਰਾ ਹਲਕਾ ਮੇਰਾ ਪਰਿਵਾਰ" ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ।

ਖੰਨਾ ਦੇ ਵਾਰਡ ਨੰਬਰ 13 ਅਤੇ 14 ਦੇ ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਸਹੀ ਨਾ ਪਿਆ ਹੋਇਆ ਸੀਵਰੇਜ ਲੰਬੇ ਸਮੇਂ ਤੋਂ ਬੰਦ ਪਿਆ ਹੈ ਜਿਸ ਦੀ ਮੌਜੂਦਾ ਕਮੇਟੀ ਵੱਲੋਂ ਕੋਈ ਸਫਾਈ ਨਹੀਂ ਕਰਵਾਈ ਗਈ ਅਤੇ ਸੀਵਰੇਜ ਬੰਦ ਹੋਣ ਕਾਰਨ ਗਲੀਆਂ ਵਿੱਚ ਪਾਣੀ ਖੜ੍ਹਾ ਹੈ। 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਾਰਡ ਨੰਬਰ 13 ਅਤੇ 14 ਦੇ ਮੁਹੱਲਾ ਨਿਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਸੁਣਨ 'ਤੇ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀਵਰੇਜ ਦੀ ਮਸ਼ੀਨਾਂ ਨਾਲ ਸਫਾਈ ਕਰਵਾਈ ਜਾਵੇ, ਤਾਂ ਜੋ ਇਹਨਾਂ ਵਾਰਡਾਂ ਵਿੱਚ ਰਹਿ ਰਹੇ ਵਸਨੀਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

ਵਾਰਡ ਨੰਬਰ 13 ਦੀ ਨਿਊ ਫਰੈਡਜ ਕਲੋਨੀ ਦੇ ਵਸਨੀਕਾਂ ਨੇ ਮੰਤਰੀ ਸੌਂਦ ਦੇ ਧਿਆਨ ਵਿੱਚ ਲਿਆਂਦਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀ ਕਲੋਨੀ ਵਿੱਚ ਸੀਵਰੇਜ ਨਹੀਂ ਪਿਆ ਅਤੇ ਨਾ ਹੀ ਗਲੀਆਂ ਬਣੀਆ ਹਨ। 

ਨਿਊ ਫਰੈਡਜ ਕਲੋਨੀ ਵਾਸੀਆਂ ਦੀਆਂ ਸਮੱਸਿਆ ਸੁਣਨ 'ਤੇ ਮੰਤਰੀ ਸੌਂਦ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਇਸ ਨਿਊ ਫਰੈਡਜ ਕਲੋਨੀ ਨੂੰ ਚੈੱਕ ਕਰਵਾਉਣਗੇ ਕਿ ਇਹ ਕਲੋਨੀ ਲੀਗਲ ਹੈ ਜਾਂ ਅਣਲੀਗਲ ਉਸ ਅਨੁਸਾਰ ਕਾਰਵਾਈ ਜਲਦ ਤੋਂ ਜਲਦ ਅਮਲ ਵਿੱਚ ਲਿਆਂਦੀ ਜਾਵੇਗੀ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਵਾਰਡ ਨੰਬਰ 13 ਅਤੇ 14 ਦੇ ਮੌਜੂਦਾ ਕੌਂਸਲਰ ਜੋ ਕਾਂਗਰਸ ਅਤੇ ਅਕਾਲੀ ਪਾਰਟੀਆਂ ਨਾਲ ਸਬੰਧਤ ਹਨ ਮੁਹੱਲਾ ਨਿਵਾਸੀਆਂ ਪ੍ਰਤੀ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮਯਾਬ ਹੋਏ ਹਨ। 

ਜਿਸ ਕਾਰਨ ਲੋਕ ਗਲੀਆਂ ਵਿੱਚ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਤੋਂ ਪੀੜਤ ਹਨ ਸੋ ਇਹਨਾਂ ਨੂੰ ਆਪਣੀ ਸਮੱਸਿਆ ਲੈ ਕੇ ਮੇਰੇ ਕੋਲ ਆਉਣਾ ਪਿਆ ਹੈ।ਕੈਬਨਿਟ ਮੰਤਰੀ-ਲੋਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਸਕਣ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਓ.ਐਸ.ਡੀ ਕਰਨ ਅਰੋੜਾ, ਬਲਾਕ ਪ੍ਰਧਾਨ ਅਵਤਾਰ ਸਿੰਘ ਮਾਨ, ਐਡਵੋਕੇਟ ਲਖਵੀਰ ਸਿੰਘ, ਰਾਜਿੰਦਰ ਸਿੰਘ ਜੀਤ, ਗੁਰਜੀਤ ਸਿੰਘ ਗਿੱਲ, ਮਲਕੀਤ ਸਿੰਘ ਮੀਤਾ, ਨੋਨੀ ਸਿੰਘ, ਗੁਰਪ੍ਰੀਤ ਸਿੰਘ ਗੋਗੀ, ਕੀਮਤੀ ਲਾਲ, ਸੁਖਦਰਸ਼ਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖੰਨਾ ਹਲਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD