Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਗਮਾਡਾ ਨੇ ਕਲੀਅਰੈਂਸ ਸਰਟੀਫਿਕੇਟ ਸੌਂਪਣ ਲਈ ਲਗਾਇਆ ਕੈਂਪ

ਕੈਂਪ ਵਿੱਚ ਚੁੱਕੀਆਂ ਸ਼ਿਕਾਇਤਾਂ ਦਾ ਵੀ ਕੀਤਾ ਗਿਆ ਨਿਵਾਰਣ

Vishesh Sarangal

Web Admin

Web Admin

5 Dariya News

ਐਸ.ਏ.ਐਸ. ਨਗਰ , 13 Sep 2025

Last updated on: Sep 15, 2025, 11:34 IST

ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਨੇ ਅੱਜ ਪ੍ਰਮੋਟਰਾਂ/ ਬਿਲਡਰਾਂ ਅਤੇ ਹੋਰ ਸਟੋਕਹੋਲਡਰਾਂ ਵੱਲੋਂ ਦਿੱਤੀਆਂ ਅਰਜ਼ੀਆਂ ਦੀਆਂ ਪਰਮਿਸ਼ਨਾਂ ਜਾਰੀ ਕਰਨ ਲਈ ਇੱਕ ਕੈਂਪ ਲਗਾਇਆ । ਪੁੱਡਾ ਭਵਨ, ਸੈਕਟਰ 62, ਐਸ.ਏ.ਐਸ. ਨਗਰ ਵਿਖੇ ਆਯੋਜਿਤ ਕੈਂਪ ਵਿੱਚ ਕੁੱਲ 45 ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।ਕਾਰਵਾਈ ਦੀ ਪ੍ਰਧਾਨਗੀ ਕਰਦਿਆਂ, ਸ਼੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐਸ., ਮੁੱਖ ਪ੍ਰਸ਼ਾਸਕ ਨੇ 45 ਬਿਨੈਕਾਰਾਂ ਨੂੰ ਲੈਂਟਰ ਆਫ ਇੰਟੈਂਟ, ਕੰਪਲੀਸ਼ਨ ਸਰਟੀਫਿਕੇਟ, ਆਰਕੀਟੈਕਚਰਲ ਕੰਟਰੋਲ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ, ਜ਼ੋਨਿੰਗ ਪਲਾਨ ਆਦਿ ਸੌਂਪੇ। 

ਭਾਵੇਂ ਕੈਂਪ ਲਗਾਉਣ ਦਾ ਉਦੇਸ਼ ਕਲੀਅਰੈਂਸ ਸਰਟੀਫਿਕੇਟ ਸੌਂਪਣਾ ਸੀ, ਪਰੰਤੂ ਕੁਝ ਪ੍ਰੋਜੈਕਟਾਂ ਦੇ ਵਸਨੀਕਾਂ ਨੇ ਆਪਣੀਆਂ ਸਮੱਸਿਆਵਾਂ ਧਿਆਨ ਵਿੱਚ ਲਿਆਉਂਦੀਆਂ। ਮੁੱਖ ਪ੍ਰਸ਼ਾਸਕ ਨੇ ਧੀਰਜਪੂਰਵਕ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਜਿਨ੍ਹਾਂ ਮਾਮਲਿਆਂ ਵਿੱਚ ਵਿਚਾਰ-ਵਟਾਂਦਰੇ ਦੀ ਲੋੜ ਸੀ, ਸ੍ਰੀ ਸਾਰੰਗਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ, ਉਹਨਾਂ ਮਸਲਿਆਂ ਨੂੰ ਲੋੜੀਂਦੇ ਪੱਧਰ 'ਤੇ ਨਜਿੱਠਿਆ ਜਾਵੇਗਾ ਅਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਪੇਸ਼ ਕਰਨ ਤਾਂ ਜੋ ਵਸਨੀਕਾਂ ਦੁਆਰਾ ਧਿਆਨ ਵਿੱਚ ਲਿਆਂਦੀਆਂ ਗਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ।ਮੁੱਖ ਪ੍ਰਸ਼ਾਸਕ ਨੇ ਜੋਰ ਦੇ ਕੇ ਕਿਹਾ ਕੀ ਪ੍ਰਾਪਤ ਹੋਣ ਵਾਲੀਆਂ ਪ੍ਰਤੀ ਬੇਨਤੀਆਂ ਭਾਵੇ ਉਹ ਆਮ ਜਨਤਾ ਦੀਆਂ ਹੋਣ ਜਾ ਪ੍ਰਮੋਟਰਾਂ ਅਤੇ ਡਿਵੈਲਪਰਾਂ ਦੀਆਂ,ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਅਥਾਰਟੀ ਵਚਨਬੱਧ ਹੈ ਅਤੇ ਇਹ ਸੁਨਿਸਚਿਤ ਕਰਨ ਲਈ ਕੀ ਕੇਸ ਜਿਆਦਾ ਦੇਰ ਤੱਕ ਪੈਡਿੰਗ ਨਾ ਰਹਿਣ ਸਟਾਫ ਦੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਆਪਣੇ ਕੇਸਾਂ ਦੇ ਨਿਪਟਾਰੇ 'ਤੇ ਸੰਤੁਸ਼ਟੀ ਪ੍ਰਗਟਾਦੇ ਹੋਏ, ਪ੍ਰਮੋਟਰਾਂ/ਡਿਵੈਲਪਰਾਂ ਅਤੇ ਸਟੇਕਹੋਲਡਰਾਂ ਨੇ ਕੈਂਪ ਲਗਾਉਣ ਦੇ ਅਥਾਰਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਅਰਜ਼ੀਆਂ ਦੇ ਨਿਪਟਾਰੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ, ਜਿਨ੍ਹਾਂ ਉੱਪਰ ਸਮਾਂਬੱਧ ਢੰਗ ਨਾਲ ਕਾਰਵਾਈ ਕੀਤੀ ਗਈ ਹੈ।ਕੈਂਪ ਵਿੱਚ ਸ੍ਰੀ ਅਮਰਿੰਦਰ ਸਿੰਘ ਮੱਲੀ, ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ; ਸ੍ਰੀ ਰਵਿੰਦਰ ਸਿੰਘ, ਅਸਟੇਟ ਅਫਸਰ (ਪਲਾਟ ਅਤੇ ਹਾਊਸਿੰਗ); ਸ੍ਰੀ ਜਸਵਿੰਦਰ ਸਿੰਘ ਕਾਹਲੋਂ, ਅਸਟੇਟ ਅਫਸਰ (ਪਾਲਿਸੀ) ਅਤੇ ਅਸਟੇਟ ਆਫਿਸ, ਪਲਾਨਿੰਗ ਵਿੰਗ ਅਤੇ ਹੋਰ ਸ਼ਾਖਾਵਾ ਦੇ ਅਧਿਕਾਰੀ ਮੌਜੂਦ ਰਹੇ।

 

Tags: Vishesh Sarangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD