Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਹੜ੍ਹ ਪੀੜਤਾਂ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਨਦੇਹੀ ਨਾਲ ਨਿਭਾਈ ਸੇਵਾ ਰੂਪੀ ਡਿਊਟੀ ਲਈ ਵੀ ਕੀਤਾ ਸਨਮਾਨਿਤ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅਜਨਾਲਾ , 13 Sep 2025

Last updated on: Sep 15, 2025, 11:35 IST

ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮ੍ਰਿਤਸਰ (ਰਜਿ.) ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਂਦਿਆਂ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ 2 ਲੱਖ ਰੁਪਏ ਦਾ ਚੈੱਕ  ਸੌਂਪਿਆ ਗਿਆ।ਇਸ ਦੌਰਾਨ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਪੰਨੂ ਨੇ ਦੱਸਿਆ ਕਿ ਹੜ੍ਹਾਂ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। 

ਇਸ ਲਈ ਸਾਡੇ ਜਥੇਬੰਦੀ ਨੇ ਇਸ ਔਖੀ ਘੜੀ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਜਿੱਥੇ  ਰਾਹਤ ਫੰਡ ਵੱਜੋਂ 2 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਉੱਥੇ ਹੀ ਡਿਪਟੀ ਕਮਿਸ਼ਨਰ ਮੈਡਮ ਵੱਲੋਂ ਦਿਨ-ਰਾਤ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਅਣਥੱਕ ਸੇਵਾ ਕੀਤੀ ਗਈ ਹੈ,ਇਸ ਲਈ ਉਨ੍ਹਾਂ ਨੂੰ  ਸਨਮਾਨਿਤ ਕੀਤਾ ਗਿਆ ਹੈ।   

ਯੂਨੀਅਨ ਆਗੂਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਸਮੁੱਚੇ ਪੰਜਾਬ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਪੀੜਤਾਂ ਦੀ ਵੱਡੀ ਮਦਦ ਕੀਤੀ ਜਾ ਰਹੀ, ਜਿਸ ਤਹਿਤ ਪੂਰੇ ਪੰਜਾਬ ਅੰਦਰ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਵੱਲੋਂ ਹੁਣ ਤੱਕ 21 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਇਹ ਸੇਵਾ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਮੌਜੂਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕੰਵਲਜੀਤ ਸਿੰਘ ਨੇ ਇਸ ਉਪਰਾਲੇ ਲਈ ਜਥੇਬੰਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਦਾ ਪ੍ਰਾਇਮਰੀ ਵਰਗ ਹੜ੍ਹਾਂ ਨਾਲ ਸੰਬੰਧਿਤ ਕਾਰਜਾਂ ਵਿੱਚ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਿੰਦਰ ਸਿੰਘ ਘੁੱਕੇਵਾਲੀ,ਪਰਮਬੀਰ ਸਿੰਘ ਰੋਖੇ, ਨਵਦੀਪ ਸਿੰਘ,ਸਰਬਜੋਤ ਸਿੰਘ ਵਿਛੋਆ, ਸੁਖਜਿੰਦਰ ਸਿੰਘ ਦੂਜੋਵਾਲ,ਗੁਰਪ੍ਰੀਤ ਸਿੰਘ ਵੇਰਕਾ, ਪ੍ਰਮੋਦ ਸਿੰਘ,ਪਰਮਿੰਦਰ ਸਿੰਘ ਸਰਪੰਚ,ਸੁਖਵਿੰਦਰ ਸਿੰਘ ਤੇੜੀ, ਬਲਜੀਤ ਸਿੰਘ ਧਾਰੀਵਾਲ,ਯਾਦਮਨਿੰਦਰ ਸਿੰਘ ਧਾਰੀਵਾਲ,ਕੰਵਲਜੀਤ ਸਿੰਘ ਰੋਖੇ, ਇੰਦਰਪਾਲ ਸਿੰਘ ਬੋਹਲੀਆਂ, ਗੁਰਿੰਦਰਬੀਰ ਸਿੰਘ ਉੱਗਰ ਔਲਖ,ਜਸਬੀਰ ਸਿੰਘ ਅਜਨਾਲਾ, ਕੰਵਲਜੀਤ ਸਿੰਘ ਪੰਨੂੰ, ਰਾਹੁਲ ਕੁਮਾਰ ਅਜਨਾਲਾ ,ਸਰਬਜੀਤ ਸਿੰਘ ਸਰਾਏ,ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD