Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕਾਂ ਦੇ ਮੁੜ ਵਸੇਬੇ ਲਈ ਲੋੜਵੰਦ ਪਰਿਵਾਰਾਂ ਨੂੰ ਮੱਝਾਂ ਅਤੇ ਗਾਵਾਂ ਲੈ ਕੇ ਦੇਵੇਗਾ ਬੀਬੀ ਕੌਲਾਂ ਭਲਾਈ ਕੇਂਦਰ

ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਦਿੱਤਾ ਹਰ ਸੰਭਵ ਮਦਦ ਦਾ ਭਰੋਸਾ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅਜਨਾਲਾ , 13 Sep 2025

Last updated on: Sep 15, 2025, 11:36 IST

ਧਾਰਮਿਕ ਜਗਤ ਦੀ ਪ੍ਰਸਿੱਧ ਸੰਸਥਾ ਬੀਬੀ ਕੌਲਾਂ ਭਲਾਈ ਕੇਂਦਰ ਜੋ ਕਿ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਨੁੱਖਤਾ ਦੀ ਸੇਵਾ ਕਰ ਰਹੀ ਹੈ,  ਦੇ ਪ੍ਰਤੀਨਿਧੀਆਂ ਨੇ ਅੱਜ ਅਜਨਾਲਾ ਐਸਡੀਐਮ ਦਫਤਰ ਪਹੁੰਚ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਕਿਹਾ ਕਿ ਅਜਿਹੇ ਪਰਿਵਾਰ, ਜਿਨਾਂ ਦੀ ਰੋਜ਼ੀ ਰੋਟੀ ਕੇਵਲ ਪਸ਼ੂ ਧਨ ਭਾਵ ਮੱਝਾਂ ਅਤੇ ਗਾਵਾਂ ਤੋਂ ਹੀ ਚਲਦੀ ਸੀ, ਦੇ ਜੇਕਰ ਅਜਿਹੇ ਪਸ਼ੂ ਹੜਾਂ ਕਾਰਨ ਮਾਰੇ ਗਏ ਹਨ ਤਾਂ ਅਸੀਂ ਸੰਸਥਾ ਵੱਲੋਂ ਉਹਨਾਂ ਨੂੰ ਮੱਝਾਂ ਅਤੇ ਗਾਵਾਂ ਖਰੀਦ ਕੇ ਦੇਵਾਂਗੇ।

 ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਸੰਸਥਾ ਦੇ ਪ੍ਰਤੀਨਿਧੀਆਂ ਦਾ ਇਸ ਫਰਾਖ਼ਦਿਲੀ ਲਈ ਧੰਨਵਾਦ ਕਰਦੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਇਹ ਵੱਡੀ ਪਹਿਲ ਕਦਮੀ ਹੋਵੇਗੀ। ਉਹਨਾਂ ਨੇ ਤੁਰੰਤ ਹੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਤੱਕ ਪ੍ਰਾਪਤ ਹੋਇਆ ਡਾਟਾ, ਜੋ ਇਹ ਦਰਸਾਉਂਦਾ ਹੈ ਕਿ ਇਸ ਵਿਅਕਤੀ ਦੇ ਪਰਿਵਾਰ ਦੀ ਰੋਜ਼ੀ ਰੋਟੀ ਪਸ਼ੂ ਧਨ ਤੋਂ ਹੀ ਚਲਦੀ ਸੀ, ਦਾ ਜੇਕਰ 100 ਫੀਸਦੀ ਨੁਕਸਾਨ ਹੋ ਗਿਆ ਹੈ ਤਾਂ ਉਹ ਡਾਟਾ ਸੰਸਥਾ ਨੂੰ ਦਿਓ ਤਾਂ ਜੋ ਇਹ ਆਪਣੇ ਤੌਰ ਉਤੇ ਵੀ ਵੈਰੀਫਾਈ ਕਰਕੇ ਪਰਿਵਾਰ ਦੀ ਮਦਦ ਕਰ ਸਕਣ। 

ਇਸ ਮੌਕੇ ਸੰਸਥਾ ਦੇ ਪ੍ਰਤੀਨਿਧੀਆਂ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਪੀੜਤਾਂ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਵੀ ਸਰਾਹਨਾ ਕਰਦਿਆਂ ਸੰਸਥਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਭਲਾਈ ਕੇਂਦਰ ਵੱਲੋਂ ਭਾਈ ਮਨਦੀਪ ਸਿੰਘ, ਭਾਈ ਸਰਵਣ ਸਿੰਘ , ਭਾਈ ਜਤਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਢੱਲ, ਭਾਈ ਸਤਨਾਮ ਸਿੰਘ ਅਤੇ ਸ: ਚਮਕੌਰ ਸਿੰਘ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD