Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਛੋਟੇ ਕਿਸਾਨਾਂ ਦੇ ਖੇਤਾਂ ਵਿੱਚੋਂ ਰੇਤਾ ਚੁੱਕਣ ਦਾ ਕੰਮ ਜਿਲ੍ਹਾ ਪ੍ਰਸ਼ਾਸਨ ਆਪ ਕਰੇਗਾ

ਡਿਪਟੀ ਕਮਿਸ਼ਨਰ ਨੇ ਇਸ ਲਈ ਜੇਸੀਬੀ ਅਤੇ ਹੋਰ ਮਸ਼ੀਨਰੀ ਖਰੀਦਣ ਦੀਆਂ ਕੀਤੀਆਂ ਹਦਾਇਤਾਂ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 13 Sep 2025

Last updated on: Sep 15, 2025, 11:37 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਹੜ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜ ਵੇਖ ਰਹੇ ਹਨ, ਨੇ ਫੈਸਲਾ ਲਿਆ ਹੈ ਕਿ ਜਿਲ੍ਹਾ ਪ੍ਰਸ਼ਾਸਨ ਢਾਈ ਏਕੜ ਤੋਂ ਛੋਟੇ ਕਿਸਾਨਾਂ ਦੀਆਂ  ਜ਼ਮੀਨਾਂ ਵਿੱਚ ਦਰਿਆ ਵੱਲੋਂ ਸੁੱਟੀ ਗਈ ਰੇਤਾ ਨੂੰ ਹਟਾਉਣ ਦਾ ਕੰਮ ਆਪ ਕਰੇਗਾ। ਉਹਨਾਂ ਕਿਹਾ ਕਿ ਅਜਿਹੇ ਕਿਸਾਨਾਂ ਕੋਲ ਅਕਸਰ ਮਸ਼ੀਨਰੀ ਦੀ ਘਾਟ ਹੁੰਦੀ ਹੈ, ਜਿਸ ਕਾਰਨ ਉਹਨਾਂ ਨੂੰ ਇਹ ਰੇਤਾ ਹਟਾਉਣ ਲਈ ਸਮੱਸਿਆ ਆਵੇਗੀ, ਸੋ ਅਸੀਂ ਇਸ ਲਈ ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਅਤੇ ਮਾਈਨਿੰਗ ਵਿਭਾਗ ਦੇ ਨਾਲ ਮਿਲ ਕੇ ਇਹ ਕੰਮ ਆਪ ਕਰਾਂਗੇ। ਉਹਨਾਂ ਨੇ ਇਸ ਲਈ ਅਧਿਕਾਰੀਆਂ ਨੂੰ ਤੁਰੰਤ ਨਵੀਂ ਜੇਸੀਬੀ ਅਤੇ ਮਡ ਲੋਡਰ ਮਸ਼ੀਨਾਂ ਖਰੀਦਣ ਦੀ ਹਦਾਇਤ ਕੀਤੀ। ਉਹਨਾਂ ਨੇ ਦੱਸਿਆ ਕਿ ਅਜਿਹੇ ਕਿਸਾਨਾਂ ਦੇ ਖੇਤਾਂ ਵਿੱਚੋਂ ਭਾਵੇਂ ਜਿਲਾ ਪ੍ਰਸ਼ਾਸਨ ਰੇਤ ਚੁੱਕਣ ਦਾ ਕੰਮ ਕਰੇਗਾ ਪਰ ਜੇਕਰ ਇਹ ਰੇਤ ਤਿੰਨ ਇੰਚ ਤੋਂ ਵੱਧ ਹੋਈ ਤਾਂ ਉਹਨਾਂ ਨੂੰ ਸਰਕਾਰ ਵੱਲੋਂ ਰੇਤਾ ਚੁੱਕਣ ਲਈ ਦਿੱਤਾ ਜਾਣ ਵਾਲਾ ਮੁਆਵਜ਼ਾ ਵੀ ਮਿਲੇਗਾ। ਉਹਨਾਂ ਨੇ ਦੱਸਿਆ ਕਿ ਤਿੰਨ ਇੰਚ ਤੋਂ ਵੱਧ ਰੇਤਾ ਹੋਣ ਤੇ 18 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਰੇਤਾ ਹਟਾਉਣ ਲਈ ਮਿਲੇਗਾ ਅਤੇ ਇਹ ਪੈਸਾ ਉਕਤ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਜਾਏਗਾ। ਉਹਨਾਂ ਨੇ ਉਕਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਕੰਮ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸਾਨ ਹਾੜ੍ਹੀ ਦੀ ਫ਼ਸਲਾਂ ਦੀ ਬਿਜਾਈ ਸਮੇਂ ਸਿਰ ਕਰ ਸਕਣ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਸਹਾਇਕ ਕਮਿਸ਼ਨਰ ਪਿਯੂਸ਼ਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ, ਐਸਡੀਐਮ ਸ: ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਖੁਸ਼ਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD