Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੋਮਣੀ ਅਕਾਲੀ ਦਲ ਆਪ ਸਰਕਾਰ ਨੂੰ ਹੜ੍ਹ ਮਾਰੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਾਸਤੇ ਮਜਬੂਰ ਕਰੇਗਾ: ਐਨ ਕੇ ਸ਼ਰਮਾ

’ਲਿਫਾਫਾ ਦਲ’ ਕੇਂਦਰ ਤੇ ਰਾਜ ਸਰਕਾਰ ਦੇ ਇਸ਼ਾਰੇ ’ਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਕਰ ਰਿਹੈ ਕੰਮ

NK Sharma, Narinder Kumar Sharma, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 14 Sep 2025

Last updated on: Sep 15, 2025, 15:58 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸੰਕਟ ਵੇਲੇ ਪੰਜਾਬੀਆਂ ਇਕੱਲਿਆਂ ਛੱਡਣ ਦੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਰਾਜ ਸਰਕਾਰ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਵਾਸਤੇ ਮਜ਼ਬੂਰ ਕਰੇਗਾ ਅਤੇ ਹੜ੍ਹ ਮਾਰੇ ਲੋਕਾਂ ਦੀ ਮਦਦ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਰਹੇਗਾ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਦਿਨ ਰਾਤ ਕੰਮ ਕੀਤਾ ਹੈ। 

ਉਹਨਾਂ ਕਿਹਾ ਕਿ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਸੰਕਟ ਵਿਚ ਫਸੇ ਕਿਸਾਨਾਂ ਤੱਕ ਪਹੁੰਚ ਕਰ ਕੇ ਉਹਨਾਂ ਨੂੰ ਨਗਦ ਰਾਸ਼ੀ, ਡੀਜ਼ਲ ਤੇ ਹੋਰ ਜ਼ਰੂਰੀ ਸਮਾਨ ਬੰਨ ਪੂਰਨ ਤੇ ਮਜ਼ਬੂਤ ਕਰਨ ਵਾਸਤੇ ਪ੍ਰਦਾਨ ਕੀਤਾ ਬਲਕਿ ਉਹਨਾਂ ਨੇ ਇਕ ਵਿਲੱਖਣ ਸੇਵਾ ਕੀਤੀ ਜਿਸ ਵਾਸਤੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲਾ ਲਿਫਾਫਾ ਦਲ ਉਹਨਾਂ ਦੀ ਬਦਨਾਮੀ ਵੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਇਸ ਨਕਲੀ ਅਕਾਲੀ ਦਲ ਦੀ ਵਰਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਦਨਾਮੀ ਕਰਨ ਵਾਸਤੇ ਕਰ ਰਿਹਾ ਹੈ। 

ਉਹਨਾਂ ਕਿਹਾ ਕਿ ਦੋਵਾਂ ਸਰਕਾਰਾਂ ਨੂੰ ਪੰਜਾਬ ਦੇ ਭਲੇ ਦੀ ਕੋਈ ਪਰਵਾਹ ਨਹੀਂ ਹੈ ਅਤੇ ਉਹਨਾਂ ਦਾ ਇਕ ਨੁਕਾਤੀ ਏਜੰਡਾ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਬਦਨਾਮੀ ਕਰਨਾ ਹੈ। ਸ੍ਰੀ ਐਨ ਕੇ ਸ਼ਰਮਾ ਨੇ ਇਸ ਮੌਕੇ ਪੰਪ ਸੈਟ, ਪਲਾਸਟਿਕ ਪਾਈਪਾਂ, ਤਰਪਾਲਾਂ ਤੇ ਹੋਰ ਸਮੇਤ ਡੀਜ਼ਲ ਦੇ ਬਿੱਲਾਂ ਦੀਆਂ ਕਾਪੀਆਂ ਵੀ ਜਾਰੀ ਕੀਤੀਆਂ। 

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖੋ ਵੱਖਰੇ ਲੋਕਾਂ ਦੀ ਸੇਵਾ ਵਿਚ ਡਟੇ ਹਨ। ਉਹਨਾਂ ਕਿਹਾ ਕਿ ਦੋਵੇਂ ਸੰਸਥਾਵਾਂ ਕਿਸਾਨਾਂ ਨੂੰ ਇਕ-ਇਕ ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਵੀ ਪ੍ਰਦਾਨ ਕਰਨਗੀਆਂ। ਸ੍ਰੀ ਐਨ ਕੇ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਦਾਰ ਬਾਦਲ ਨੇ ਨਾ ਸਿਰਫ ਹੜ੍ਹ ਮਾਰੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ ਬਲਕਿ ਉਹਨਾਂ ਦੇ ਮੁੜ ਵਸੇਬੇ ਦਾ ਵੀ ਪ੍ਰਬੰਧ ਕੀਤਾ ਹੈ। 

ਉਹਨਾਂ ਕਿਹਾ ਕਿ ਲੋਕਾਂ ਵਾਸਤੇ ਰਾਸ਼ਨ, ਸੁੱਕਾ ਚਾਰਾ, ਮੱਕੀ ਦਾ ਆਚਾਰ ਤੇ ਸਰਟੀਫਾਈਡ ਬੀਜ ਵੀ ਪ੍ਰਦਾਨ ਕੀਤੇ ਗਏ ਹਨ ਅਤੇ ਅਗਲੇ ਹਫਤੇ ਤੋਂ ਇਹ ਲੋਕਾਂ ਨੂੰ ਮਿਲ ਜਾਣਗੇ। ਉਹਨਾਂ ਕਿਹਾ ਕਿ ਇਸ ਕਾਰਨ ਹੀ ਆਪ ਸਰਕਾਰ ਤੇ ਗਿਆਨੀ ਹਰਪ੍ਰੀਤ ਘਬਰਾ ਗਏ ਹਨ ਤੇ ਇਸੇ ਲਈ ਉਹ ਸਰਦਾਰ ਬਾਦਲ ਦੀ ਬਦਨਾਮੀ ਕਰਨ ’ਤੇ ਲੱਗੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਲੋਕ ਅਸਲੀਅਤ ਜਾਣਦੇ ਹਨ ਤੇ ਇਹ ਬਦਨਾਮੀ ਵਾਲੀ ਮੁਹਿੰਮ ਮੂਧ ਮੂੰਹ ਡਿੱਗੇਗੀ।

 

Tags: NK Sharma , Narinder Kumar Sharma , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD