Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਐਸ.ਐਸ. ਆਹਲੂਵਾਲੀਆ ਨੇ ਖਰੜ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵਚਨਬੱਧ: ਡਾ. ਆਹਲੂਵਾਲੀਆ

Dr S S Ahluwalia, Dr Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 14 Sep 2025

Last updated on: Sep 15, 2025, 16:01 IST

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਡਾ. ਐਸ.ਐਸ. ਆਹਲੂਵਾਲੀਆ ਨੇ ਅੱਜ ਇੱਥੇ ਖਰੜ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਅਤੇ ਐਮ ਐਲ ਏ ਅਨਮੋਲ ਗਗਨ ਮਾਨ ਦੇ ਭਰਾ ਨਵਦੀਪ ਸਿੰਘ ਮਾਨ, ਵਿਕਾਸ ਮੋਹਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਇੰਜੀਨੀਅਰ ਇੰਨ ਚੀਫ਼, ਐਸਡੀਓ, ਜੇ ਈ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਭ ਤੋਂ ਪਹਿਲਾਂ ਡਾ. ਆਹਲੂਵਾਲੀਆ ਨੇ ਖਰੜ ਦੇ ਝੂੰਗੀਆਂ ਰੋਡ ਤੇ ਚੱਲ ਰਹੇ ਪੀਣ ਵਾਲੇ ਸਾਫ਼ ਪਾਣੀ ਦੇ 22.15 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਮੌਕਾ ਦੇਖਿਆ। ਇਸ ਪ੍ਰੋਜੈਕਟ ਨੂੰ ਛੇਤੀ ਪੂਰਾ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਖਰੜ ਵਾਸੀਆਂ ਨੂੰ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਡਾ. ਆਹਲੂਵਾਲੀਆ ਨੇ ਇਸ ਤੋਂ ਬਾਅਦ, ਖਰੜ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਲਈ, ਖਰੜ ਤੋਂ ਲਾਡਰਾਂ ਰੋਡ 'ਤੇ ਚੱਲ ਰਹੇ 18.61 ਕਰੋੜ ਦੇ ਸੀਵਰੇਜ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ। ਇਸ ਪ੍ਰੋਜੈਕਟ ਰਾਹੀਂ ਖਰੜ ਦੇ ਵੱਖ-ਵੱਖ ਵਾਰਡਾਂ ਵਿੱਚ ਸੀਵਰੇਜ ਲਾਇਨਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਲਾਇਨਾਂ ਦਾ ਕੰਮ ਪੂਰਾ ਹੋਣ ਨਾਲ ਖਰੜ ਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਹੱਲ ਹੋਵੇਗੀ।

ਉਪਰੰਤ ਡਾ. ਆਹਲੂਵਾਲੀਆ ਨੇ ਖਰੜ ਹਲਕੇ ਦੇ ਪਿੰਡ ਖੂਨੀਮਾਜਰਾ ਨੇੜੇ 14.83 ਕਰੋੜ ਰੁਪਏ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਸਾਰੇ ਪ੍ਰੋਜੈਕਟ ਛੇਤੀ ਤੋਂ ਛੇਤੀ ਪੂਰੇ ਕੀਤੇ ਜਾਣ, ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਐਸ ਟੀ ਪੀ ਦੇ ਲੱਗਣ ਤੋਂ ਬਾਅਦ ਸੀਵਰੇਜ ਦੇ ਪਾਣੀ ਨੂੰ ਸਾਫ਼ ਕਰਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਖਰੜ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਛੁਟਕਾਰਾ ਦਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 3 ਸਾਲਾਂ ਦੇ ਵਿੱਚ ਖਰੜ ਦੇ ਅਲੱਗ–ਅਲੱਗ ਵਾਰਡਾਂ ਵਿੱਚ ਕਈਂ ਨਵੇਂ ਟਿਊਬਵੈਲ ਸ. ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਲਗਾਏ ਗਏ ਹਨ, ਜਿਸ ਨਾਲ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਖਰੜ ਦੇ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਚੱਲ ਰਿਹਾ ਹੈ, ਜਿਸ ਨੂੰ ਕਿ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਨੂੰ ਪੀਣ ਵਾਲਾ ਪਾਣੀ ਹਰ ਹਾਲ ਵਿੱਚ ਮੁਹੱਈਆ ਕਰਵਾਉਣ ਦੇ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਚ ਖਰੜ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕਰ ਲਿਆ ਜਾਵੇਗਾ।

 

Tags: Dr S S Ahluwalia , Dr Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD