Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ

15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 14 Sep 2025

Last updated on: Sep 15, 2025, 16:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਡਰੱਗ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾ ਕੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੀਆਈਏ ਫਿਰੋਜ਼ਪੁਰ ਦੀਆਂ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਸੋਨੂੰ ਸਿੰਘ ਨੇ ਹੈਰੋਇਨ ਦੀ ਖੇਪ ਹਾਸਲ ਕੀਤੀ ਹੈ, ਜਿਸਨੂੰ ਲੈ ਕੇ ਉਹ ਪਿੰਡ ਪੱਲਾ ਮੇਘਾ ਤੋਂ ਸਿਟੀ ਫਿਰੋਜ਼ਪੁਰ ਵੱਲ ਜਾ ਰਿਹਾ ਹੈ। 

ਸੂਚਨਾ ਮਿਲਣ ਦੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ (ਡੀ) ਫਿਰੋਜ਼ਪੁਰ ਮਨਜੀਤ ਸਿੰਘ ਅਤੇ ਡੀਐਸਪੀ (ਡੀ) ਫਿਰੋਜ਼ਪੁਰ ਬਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਦੁਲਚੀ ਕੇ ਵਿਖੇ ਲੱਗੇ ਨਾਕੇ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੀ ਜਾਂਚ ਜਾਰੀ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 252 ਮਿਤੀ 13/9/2025 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD